**ਪੇ ਕਮਿਸ਼ਨ ਵਲੋਂ ਕੀਤੀ ਸਿਫਾਰਸ਼ ਅਨੁਸਾਰ ਪੈਨਸ਼ਨਰਾਂ ਦੀ ਪੈਂਨਸ਼ਨ 2.59 ਗੁਣਾਂਕ ਨਾਲ ਤੁਰੰਤ ਰੀਵਾਈਜ ਕਰਨ ਦੀ ਕੀਤੀ ਮੰਗ****ਪੇ ਕਮਿਸ਼ਨ ਦੇ ਬਕਾਏ ਤੁਰੰਤ ਇੱਕੋ ਵਾਰ ਦੇਣ ਦੀ ਕੀਤੀ ਮੰਗ

**ਪੇ ਕਮਿਸ਼ਨ ਵਲੋਂ ਕੀਤੀ ਸਿਫਾਰਸ਼ ਅਨੁਸਾਰ ਪੈਨਸ਼ਨਰਾਂ ਦੀ ਪੈਂਨਸ਼ਨ 2.59 ਗੁਣਾਂਕ ਨਾਲ ਤੁਰੰਤ ਰੀਵਾਈਜ ਕਰਨ ਦੀ ਕੀਤੀ ਮੰਗ****ਪੇ ਕਮਿਸ਼ਨ ਦੇ ਬਕਾਏ ਤੁਰੰਤ ਇੱਕੋ ਵਾਰ ਦੇਣ ਦੀ ਕੀਤੀ ਮੰਗ**ਫ਼ਗਵਾੜਾ:13 ਜੁਲਾਈ ( )ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੀ ਮਾਸਿਕ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪ੍ਰਮੋਦ ਕੁਮਾਰ ਜੋਸ਼ੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਦਿਨਾਂ ਵਿੱਚ ਸਦੀਵੀ ਵਿਛੋੜਾ ਦੇ ਗਏ ਉੱਘੇ ਟ੍ਰੇਡ ਯੂਨੀਅਨ ਅਤੇ ਖੱਬੇ ਪੱਖੀ ਲਹਿਰ ਦੇ ਆਗੂ ਸਵਤੰਤਰ ਕੁਮਾਰ ਨਵਾਂ ਸ਼ਹਿਰ,ਸਾਬਕਾ ਗਵਰਨਰ ਸਤਿਆ ਪਾਲ ਮਲਿਕ,ਪੈਨਸ਼ਨਰ ਮੈਂਬਰ ਰਤਨ ਸਿੰਘ ਗੁਰਾਇਆ ਦੇ ਵੱਡੇ ਭੈਣ ਜੀ ਸ਼੍ਰੀ ਮਤੀ ਅਮਰ ਕੌਰ ਜੀ ਆਦਿ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਐਸੋਸੀਏਸ਼ਨ ਦੇ ਜਿਹਨਾਂ ਮੈਂਬਰਾਂ ਦਾ ਜਨਮ ਦਿਨ ਜੁਲਾਈ ਮਹੀਨੇ ਵਿੱਚ ਆਉਂਦਾ ਹੈ, ਉਹਨਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ, ਉਹਨਾਂ ਦੀ ਤੰਦਰੁਸਤੀ ਅਤੇ ਖੁਸ਼ੀਆਂ ਭਰਪੂਰ ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਮੀਟਿੰਗ ਦੀ ਸਮੁੱਚੀ ਕਾਰਵਾਈ ਨੂੰ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਚਲਾਇਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਾਂਝੇ ਤੌਰ ‘ਤੇ ਪੰਜਾਬ ਸਰਕਾਰ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਛੇਵੇਂ ਪੇ ਕਮਿਸ਼ਨ ਵਲੋਂ ਕੀਤੀ ਗਈ ਸਿਫ਼ਾਰਸ਼ ਅਨੁਸਾਰ ਪੈਨਸ਼ਨਰਾਂ ਦੀ ਪੈਂਨਸ਼ਨ 2.59 ਗੁਣਾਂਕ ਨਾਲ ਤੁਰੰਤ ਰੀਵਾਈਜ ਕਰਨ ਲਈ ਪੰਜਾਬ ਸਰਕਾਰ ਪੱਤਰ ਜਾਰੀ ਕਰੇ।ਇਹ ਵੀ ਮੰਗ ਕੀਤੀ ਕਿ ਸੇਵਾ ਮੁਕਤ ਹੋ ਰਹੇ ਨਵੇਂ ਪੈਨਸ਼ਨਰਾਂ ਦੀਆਂ ਅਦਾਇਗੀਆਂ ਨਾ ਕਰਨ ਲਈ ਖ਼ਜ਼ਾਨਾ ਦਫ਼ਤਰਾਂ ਤੇ ਲਗਾਈ ਅਣ ਐਲਾਨੀ ਪਾਬੰਦੀ ਤੁਰੰਤ ਖ਼ਤਮ ਕੀਤੀ ਜਾਵੇ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੇ ਸੇਵਾ ਮੁਕਤੀ ਦੇ ਬਣਦੇ ਲਾਭਾਂ ਦੀ ਅਦਾਇਗੀ ਤੁਰੰਤ ਕੀਤੀ ਜਾਵੇ।ਦੂਜੇ ਮਤੇ ਰਾਹੀਂ ਛੇਵੇਂ ਪੇ ਕਮਿਸ਼ਨ ਦੇ 66 ਮਹੀਨਿਆਂ ਦੇ ਬਕਾਏ ਲੰਬੇ ਸਮੇਂ ਦੀਆਂ ਕਿਸ਼ਤਾਂ ਵਿੱਚ ਖੇਰੂੰ ਖੇਰੂੰ ਕਰਕੇ ਦੇਣ ਦੀ ਬਜਾਏ ਯਕਮੁਸ਼ਤ ਇੱਕੋ ਵਾਰ ਦੇਣ ਦੀ ਜ਼ੋਰਦਾਰ ਮੰਗ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਦੇ ਛਪਵਾਏ ਗਏ ਸੰਵਿਧਾਨ ਦੀਆਂ ਕਾਪੀਆਂ ਵੰਡੀਆਂ ਗਈਆਂ। ਐਸੋਸੀਏਸ਼ਨ ਨੂੰ ਰਜਿਸਟਰਡ ਕਰਵਾਉਣ ਲਈ ਵਿਚਾਰ ਵਟਾਂਦਰਾ ਕਰਦੇ ਹੋਏ ਪੰਜਾਬ ਪੈਂਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਨਾਂ ਨਾਲ ਰਜਿਸਟਰਡ ਕਰਵਾਉਣ ਦਾ ਮਤਾ ਪਾਸ ਕੀਤਾ ਗਿਆ ਅਤੇ ਲੋੜੀਂਦਾ ਖਰਚ ਫੰਡ ਵਿੱਚੋਂ ਖਰਚਣ ਦਾ ਫੈਸਲਾ ਕੀਤਾ ਗਿਆ। ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਦੀ ਮੁਰੰਮਤ ਦੇ ਚੱਲ ਰਹੇ ਕੰਮ ਦੇ ਖਰਚੇ ਵਿੱਚ ਐਸੋਸੀਏਸ਼ਨ ਵਲੋਂ ਸਰਬ ਸੰਮਤੀ ਨਾਲ 11000/- ਰੁਪਏ ਦਾ ਯੋਗਦਾਨ ਪਾਉਣ ਦਾ ਮਤਾ ਵੀ ਪਾਸ ਕੀਤਾ ਗਿਆ। ਪਿਛਲੇ ਮਹੀਨੇ ਦੀ ਮੀਟਿੰਗ ਤੋਂ ਬਾਅਦ ਹੋਏ ਸੰਘਰਸ਼ਾਂ ਦਾ ਰਿਵਿਊ ਕੀਤਾ ਗਿਆ ਅਤੇ ਕੀਤੀ ਗਈ ਸ਼ਮੂਲੀਅਤ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਹਾਜ਼ਰ ਮੈਂਬਰਾਂ ਨੇ ਸਾਂਝੇ ਤੌਰ ਤੇ ਜ਼ੋਰਦਾਰ ਢੰਗ ਨਾਲ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਵਾਰ ਵਾਰ ਟਾਲ਼ਾ ਵੱਟਣਾ ਤੁਰੰਤ ਬੰਦ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਦਿਖਾਉਂਦੇ ਹੋਏ, ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਦਾ ਐਲਾਨ ਕਰੇ। ਮੰਗਾਂ ਦਾ ਜ਼ਿਕਰ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਪੇ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਨਸ਼ਨਰਾਂ ਨੂੰ ਪੈਂਨਸ਼ਨ ਰੀਵਾਈਜ ਲਈ 2.59 ਦਾ ਗੁਣਾਂਕ ਲਾਗੂ ਕਰਨ,ਡੀ ਏ13ਪ੍ਰਤੀਸ਼ਤ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਡੀ ਏ ਦੇ ਪਿਛਲੇ ਬਕਾਏ ਦੇਣ,ਚੋਣ ਵਾਅਦੇ ਅਨੁਸਾਰ ਪੁਰਾਣੀ ਪੈਂਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੂਰੇ ਪੂਰੇ ਗਰੇਡਾਂ ਵਿੱਚ ਰੈਗੂਲਰ ਕਰਨ,ਮਾਣ ਭੱਤਾ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ, ਮੈਡੀਕਲ ਭੱਤਾ 2000/- ਰੁਪਏ ਕਰਨ, ਕੈਸ਼ ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਸੋਧ ਨਾਂ ਤੇ ਬੰਦ ਕੀਤੇ ਭੱਤੇ ਬਹਾਲ ਕਰਨ, ਵਿਕਾਸ ਟੈਕਸ ਦੇ ਨਾਂ ਤੇ ਲਗਾਇਆ 200/- ਰੁਪਏ ਜਜੀਆ ਟੈਕਸ ਬੰਦ ਕਰਨ,ਹਰ ਵਿਭਾਗ ਵਿੱਚ ਪੂਰੇ ਪੂਰੇ ਗਰੇਡਾਂ ਤੇ ਨਵੀਆਂ ਨਿਯੁਕਤੀਆਂ ਚਾਲੂ ਕਰਨ ਆਦਿ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਲਗਾਤਾਰ ਸੰਘਰਸ਼ਸ਼ੀਲ ਹੈ ਅਤੇ ਰਹੇਗਾ।ਜੇ ਪੰਜਾਬ ਸਰਕਾਰ ਨੇ ਆਪਣਾ ਸਮਾਂ ਰਹਿੰਦੇ ਹੋਏ ਹੀ ਸਾਂਝਾ ਫਰੰਟ ਪੰਜਾਬ ਦੇ ਆਗੂਆਂ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਹੋਏ ਮੰਗਾਂ ਮੰਨਣ ਅਤੇ ਲਾਗੂਕਰਨ ਲਈ ਗੰਭੀਰਤਾ ਨਾ ਦਿਖਾਈ ਤਾਂ ਇਸ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਰ ਹਾਲ ਵਿੱਚ ਭੁਗਤਣਾ ਪਵੇਗਾ।ਸਾਂਝਾ ਫਰੰਟ ਵਲੋਂ ਭਵਿੱਖ ਵਿੱਚ ਜੋ ਵੀ ਐਕਸ਼ਨ ਐਲਾਨੇ ਜਾਣਗੇ, ਉਹਨਾਂ ਐਕਸ਼ਨਾਂ ਨੂੰ ਕਾਮਯਾਬ ਕਰਨ ਲਈ ਪੈਨਸ਼ਨਰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।ਵਿੱਤ ਸਕੱਤਰ ਗੁਰਨਾਮ ਸਿੰਘ ਸੈਣੀ ਨੇ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨਾਲ ਐਸੋਸੀਏਸ਼ਨ ਦੀ ਆਮਦਨ ਅਤੇ ਖਰਚ ਦੇ ਵੇਰਵੇ ਸਾਂਝੇ ਕੀਤੇ ਅਤੇ ਕੀਤੇ ਗਏ ਖਰਚਿਆਂ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ। ਵਿੱਤ ਸਕੱਤਰ ਵਲੋਂ ਸਾਲ 2025 ਦਾ ਸੰਘਰਸ਼ ਫੰਡ ਜਮ੍ਹਾਂ ਕਰਵਾ ਚੁੱਕੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਐਸੋਸੀਏਸ਼ਨ ਦੇ ਉਹਨਾਂ ਮੈਂਬਰਾਂ ਨੂੰ ਬੇਨਤੀ ਵੀ ਕੀਤੀ ਕਿ ਜਿਹਨਾਂ ਮੈਂਬਰਾਂ ਦਾ ਅਜੇ ਸਾਲ 2025 ਦਾ ਸੰਘਰਸ਼ ਫੰਡ ਜਮ੍ਹਾਂ ਨਹੀਂ ਹੋਇਆ,ਉਹ ਮੈਂਬਰ ਜਲਦੀ ਤੋਂ ਜਲਦੀ ਫੰਡ ਜਮ੍ਹਾਂ ਕਰਵਾਉਣ ਦੀ ਕਿਰਪਾਲਤਾ ਕਰਨ ਜੀ ਤਾਂ ਜੋ ਡਿਫਾਲਟਰ ਹੋਣ ਤੋਂ ਬਚੇ ਰਹੀਏ। ਆਖਿਰ ਵਿੱਚ ਸੀਨੀਅਰ ਮੀਤ ਪ੍ਰਧਾਨ ਪ੍ਰਮੋਦ ਕੁਮਾਰ ਜੋਸ਼ੀ ਨੇ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਐਸੋਸੀਏਸ਼ਨ ਦੇ ਘਰਾਂ ਵਿੱਚ ਬੈਠੇ ਮੈਂਬਰਾਂ ਨੂੰ ਵੀ ਮਾਸਿਕ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਵਧਾਉਣ ਦੀ ਅਪੀਲ ਵੀ ਕੀਤੀ।ਇਸ ਸਮੇਂ ਹੋਰਨਾਂ ਤੋਂ ਇਲਾਵਾ ਪ੍ਰਮੋਦ ਕੁਮਾਰ ਜੋਸ਼ੀ, ਪ੍ਰਿੰਸੀਪਲ ਧਰਮਵੀਰ ਨਾਰੰਗ, ਪ੍ਰਿੰਸੀਪਲ ਤਰਸੇਮ ਸਿੰਘ,, ਕ੍ਰਿਸ਼ਨ ਗੋਪਾਲ ਚੋਪੜਾ,ਕੇ ਕੇ ਪਾਂਡੇ, ਹਰਭਜਨ ਲਾਲ ਕੌਲ, ਗੁਰਨਾਮ ਸਿੰਘ ਸੈਣੀ, ਪਿਆਰਾ ਰਾਮ ਪਲਾਹੀ ਅਤੇ ਕੁਲਦੀਪ ਸਿੰਘ ਕੌੜਾ ਆਦਿ ਪੈਨਸ਼ਨਰ ਸਾਥੀ ਹਾਜ਼ਰ ਸਨ।

Scroll to Top