
**ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ 16 ਅਗੱਸਤ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ** **ਰੈਲੀ ਦੀਆਂ ਤਿਆਰੀਆਂ ਵਜੋਂ 25 ਜੁਲਾਈ ਤੋਂ 03 ਅਗੱਸਤ ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਦਾ ਫੈਸਲਾ** ਜਲੰਧਰ:24 ਜੁਲਾਈ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਰਾਣੀ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਚਲਾਈ। ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਮਿੱਡ-ਡੇ-ਮੀਲ ਵਰਕਰਾਂ ਦੀ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰਤਾ ਨਾ ਦਿਖਾਉਣ ਸੰਬੰਧੀ ਮਿੱਡ -ਡੇ-ਮੀਲ ਵਰਕਰਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਨੇ ਤਿੰਨ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੀਤੇ ਗਏ ਚੋਣ ਵਾਅਦੇ ਅਨੁਸਾਰ ਮਿੱਡ-ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਨਹੀਂ ਕੀਤਾ। ਮੀਟਿੰਗ ਉਪਰੰਤ ਪ੍ਰਵੀਨ ਬਾਲਾ ਫ਼ਤਹਿਗੜ੍ਹ ਸਾਹਿਬ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੀਟਿੰਗ ਵਿੱਚ16ਅਗਸਤ 2025 ਨੂੰ ਸੰਗਰੂਰ ਵਿਖੇ ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਇਸ ਰੈਲੀ ਦੀ ਤਿਆਰੀ ਵਜੋਂ 25 ਜੁਲਾਈ ਤੋਂ 03 ਅਗੱਸਤ ਤੱਕ ਜ਼ਿਲ੍ਹਾ ਕਮੇਟੀਆਂ ਦੀਆਂ ਮੀਟਿੰਗਾਂ ਕਰਨ ਫੈਸਲਾ ਕੀਤਾ ਗਿਆ। ਇਸ ਉਲੀਕੇ ਗਏ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵੱਖ ਵੱਖ ਜ਼ਿਲ੍ਹਿਆਂ ਲਈ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਮੀਟਿੰਗ ਵਿੱਚ ਰੋਸ ਪ੍ਰਗਟ ਕੀਤਾ ਗਿਆ ਕਿ ਮਿੱਡ -ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਕੀਤੇ ਚੋਣ ਵਾਅਦੇ ਅਨੁਸਾਰ ਦੁਗਣਾ ਨਹੀਂ ਕੀਤਾ ਗਿਆ, ਰੈਗੂਲਰ ਕਰਨ ਲਈ ਕੋਈ ਯਤਨ ਨਹੀਂ ਕੀਤੇ ਗਏ, ਗੁਆਂਢੀ ਸੂਬੇ ਹਰਿਆਣਾ ਦੇ ਬਰਾਬਰ 6500/-ਰੁਪਏ ਮਹੀਨਾ ਮਾਣ ਭੱਤਾ ਦੇਣ ਲਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ, ਵਰਕਰਾਂ ਦਾ ਮੁਫ਼ਤ ਪੰਜ ਲੱਖ ਰੁਪਏ ਦਾ ਬੀਮਾ ਨਹੀਂ ਕੀਤਾ ਜਾ ਰਿਹਾ,ਸਾਲ ਦੌਰਾਨ ਦੋ ਵਰਦੀਆਂ ਨਹੀਂ ਦਿੱਤੀਆਂ ਜਾ ਰਹੀਆਂ,ਹਰ 25 ਬੱਚਿਆਂ ਪਿੱਛੇ ਇੱਕ ਹੋਰ ਵਾਧੂ ਵਰਕਰ ਨਹੀਂ ਰੱਖੀ ਜਾ ਰਹੀ, ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ ਮਿੱਡ -ਡੇ-ਮੀਲ ਵਰਕਰਾਂ ਨੂੰ 18000/–ਰੁਪਏ ਮਹੀਨਾ ਮਿਹਨਤਾਨਾ ਦੇਣ ਲਈ ਵੀ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ,ਮਿੱਡ -ਡੇ-ਮੀਲ ਵਰਕਰਾਂ ਤੋਂ ਜ਼ਬਰੀ ਹੋਰ ਵਾਧੂ ਕੰਮ ਲੈਣੇ ਬੰਦ ਨਹੀਂ ਕੀਤੇ ਜਾ ਰਹੇ, ਸਰਵਿਸ ਬੁੱਕਾਂ ਨਹੀਂ ਲਗਾਈਆਂ ਜਾ ਰਹੀਆਂ, ਪਛਾਣ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ, ਇਸ ਸਮੇਂ ਹੋਰਨਾਂ ਤੋਂ ਇਲਾਵਾ ਵਿੱਤ ਸਕੱਤਰ ਪ੍ਰਵੀਨ ਕੌਰ ਫ਼ਤਿਹਗੜ੍ਹ ਸਾਹਿਬ, ਕਮਲਜੀਤ ਕੌਰ ਹੁਸ਼ਿਆਰਪੁਰ , ਮਮਤਾ ਸੈਦਪੁਰ ਪ੍ਰਧਾਨ ਕਪੂਰਥਲਾ, ਕਮਲੇਸ਼ ਕੌਰ ਪ੍ਰਧਾਨ ਰੋਪੜ,, ਸਿਮਰਨਜੀਤ ਕੌਰ ਜਲੰਧਰ ਜਲੰਧਰ, ਰਿੰਪੀ ਰਾਣੀ ਪ੍ਰਧਾਨ ਨਵਾਂ ਸ਼ਹਿਰ, ਸੰਤੋਸ਼ ਪਾਸ਼ੀ ਪ੍ਰਧਾਨ ਪਠਾਨਕੋਟ, ਜਸਵੀਰ ਕੌਰ ਪ੍ਰਧਾਨ ਲੁਧਿਆਣਾ, ਇਕਬਾਲ ਕੌਰ ਪ੍ਰਧਾਨ ਪਟਿਆਲਾ, ਸੁਨੀਤਾ ਫਾਜ਼ਿਲਕਾ,, ਗੁਰਜੀਤ ਕੌਰ ਮਨਜੀਤ ਕੌਰ, ਕੁਲਵਿੰਦਰ ਕੌਰ ਮੌਹਾਲੀ , ਜਸਵੀਰ ਕੌਰ ਤਾਰਨਤਾਰਨਤੋਂ ਇਲਾਵਾ ਮਿੱਡ -ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਸਲਾਹਕਾਰ ਅਤੇ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਸ਼ਾਮਲ ਸਨ।