ਜ਼ਿਲ੍ਹਾ ਸਿੱਖਿਆ ਅਫ਼ਸਰ ( ਐ ਸਿੱ:) ਵੱਲੋਂ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੌਰਾਸਟੇਟ ਅਵਾਰਡ ਅਪਲਾਈ ਕਰਨ ਵਾਲੇ ਅਧਿਆਪਕਾਂ ਦਾ ਕੀਤਾ ਰਿਕਾਰਡ ਚੈੱਕ

ਜ਼ਿਲ੍ਹਾ ਸਿੱਖਿਆ ਅਫ਼ਸਰ ( ਐ ਸਿੱ:) ਵੱਲੋਂ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੌਰਾਸਟੇਟ ਅਵਾਰਡ ਅਪਲਾਈ ਕਰਨ ਵਾਲੇ ਅਧਿਆਪਕਾਂ ਦਾ ਕੀਤਾ ਰਿਕਾਰਡ ਚੈੱਕਭਵਿੱਖ ‘ਚ ਵੀ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ- ਡੀਈਓ ਰਵਿੰਦਰ ਕੌਰ,

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਕੂਲ

ਸਿੱਖਿਆ ਵਿਭਾਗ ਦੇ ਅਧਿਕਾਰੀ ਸਕੂਲਾਂ ਨੂੰ ਸੰਵਾਰਨ ‘ਚ ਲੱਗੇ ਹੋਏ ਹਨ ਤਾਂ ਜੋ ਸਕੂਲਾਂ ਵਿਚਲੀਆਂ ਤਰੁੱਟੀਆਂ ਨੂੰ ਦੂਰ ਕਰ ਕੇ ਵਿਦਿਆਰਥੀਆਂ ਨੂੰ ਸਕਾਰਾਤਮਿਕ ਮਾਹੌਲ ਦਿੱਤਾ ਜਾ ਸਕੇ। ਇਸੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ (ਐਲੀ. ਸਿੱ.) ਸ੍ਰੀ ਮਤੀ ਰਵਿੰਦਰ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੁਟਾਹਰੀ ,ਸਰਕਾਰੀ ਪ੍ਰਾਇਮਰੀ ਸਕੂਲ ਖੱਟੜਾ ਚੁਹਾਰਮ ਸਮੇਤ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚਲੇ ਪਖਾਨਿਆਂ ਦੀ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਕਲਾਸ ਰੂਮ, ਕਿਚਨ ਗਾਰਡਨ, ਰਸੋਈ, ਦਫ਼ਤਰੀ ਰਿਕਾਰਡ, ਕਿਤਾਬਾਂ ਅਤੇ ਵਰਦੀਆਂ ਸਮੇਤ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਲਾਏ ਜਾ ਰਹੇ ਪੌਦਿਆਂ ਦਾ ਵੀ ਜਾਇਜ਼ਾ ਲਿਆ ਗਿਆ।ਮੈਡਮ ਰਵਿੰਦਰ ਕੌਰ ਸਰਕਾਰੀ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਬੁਟਾਹਰੀ ਵਿਖੇ ਪਹੁੰਚੇ। ਉਨ੍ਹਾਂ ਨੇ ਸਭ ਤੋਂ ਪਹਿਲਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਚੈੱਕ ਕੀਤੀ। ਇਸ ਤੋਂ ਇਲਾਵਾ ਸਾਫ਼ ਸਫ਼ਾਈ ਦਾ ਵੀ ਪ੍ਰਬੰਧ ਦੇਖਿਆ ਗਿਆ। ਸਕੂਲ ਵਿਖੇ ਆਪਣੇ ਬੱਚਿਆਂ ਨੂੰ ਛੱਡਣ ਲਈ ਆਏ ਮਾਪਿਆਂ ਨਾਲ ਵੀ ਗੱਲਬਾਤ ਕੀਤੀ ਗਈ।ਇਸ ਮਗਰੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪਿੰਡ ਖੱਟੜਾ ਚੁਹਾਰਮ ਦਾ ਦੌਰਾ ਕਰਦਿਆਂ ਕੁੱਕ ਬੀਬੀਆਂ ਵੱਲੋਂ ਵਿਦਿਆਰਥੀਆਂ ਲਈ ਤਿਆਰ ਕੀਤੇ ਜਾ ਰਹੇ (ਮਿਡ-ਡੇ-ਮਿਲ) ਦੁਪਹਿਰ ਦੇ ਖਾਣੇ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਕੁੱਕ ਬੀਬੀਆਂ ਨੂੰ ਖਾਣਾ ਤਿਆਰ ਕਰਨ ਵੇਲੇ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ। ਇਸ ਦੇ ਨਾਲ ਹੀ ਸਕੂਲਾਂ ‘ਚ ਤਿਆਰ ਕੀਤੀ ਜਾ ਰਹੀ ਕਿਚਨ ਗਾਰਡਨ ਦਾ ਵੀ ਜਾਇਜ਼ਾ ਲਿਆ ਗਿਆ। ਇਸ ਦੌਰਾਨ ਮੈਡਮ ਰਵਿੰਦਰ ਕੌਰ ਵੱਲੋਂ ਮਿਸ਼ਨ ਸਮਰੱਥ ਅਤੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਗਈਆਂ ਵਰਦੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਦੇ ਨਾਲ ਹੀ ਹੋਰ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਗੱਲਬਾਤ ਕਰਦਿਆਂ ਮੈਡਮ ਰਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਸਿੱਖਿਆ ਹਾਸਲ ਕਰ ਰਹੇ ਹਨ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲ਼ੋਂ ਮਿਤੀ 5 ਸਤੰਬਰ ਨੂੰ ਵਧੀਆਂ ਅਤੇ ਚੰਗੀ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਟੇਟ ਅਵਾਰਡ ਦੇ ਕੇ ਸਨਮਾਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਵਿਚੋਂ 9 ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਵਲ਼ੋਂ ਸਟੇਟ ਅਵਾਰਡ ਲਈ ਅਪਲਾਈ ਕੀਤਾ ਗਿਆ ਹੈ। ਸਟੇਟ ਅਵਾਰਡ ਅਪਲਾਈ ਕਰਨ ਵਾਲੇ ਅਧਿਆਪਕਾਂ ਦਾ ਕੀਤਾ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਵੱਡੀ ਪੱਧਰ ‘ਤੇ ਗਰਾਂਟਾਂ ਦੇ ਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਇਸ ਲਈ ਮੌਜੂਦਾ ਸਮੇਂ ਸਮੁੱਚੇ ਪੰਜਾਬ ਸਮੇਤ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸਕੂਲ ਬੁਲੰਦੀਆਂ ਛੂਹ ਰਹੇ ਹਨ ਅਤੇ ਸਕੂਲਾਂ ਦਾ ਨਤੀਜਾ ਵੀ 100 ਫ਼ੀਸਦੀ ਹੈ। ਉਨ੍ਹਾਂ ਆਖਿਆ ਕਿ ਭਵਿੱਖ ‘ਚ ਵੀ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ।

Scroll to Top