ਸਮੂਹ 5178 ਅਧਿਆਪਕਾਂ ਨੂੰ ਪਰਖ ਸਮੇਂ ਦੇ ਬਕਾਏ ਦੇਣ ਸੰਬੰਧੀ ਸਪੀਕਿੰਗ ਆਰਡਰ ਹੋਏ ਜਾਰੀ ਅਧਿਆਪਕਾਂ ਦੇ ਬਕਾਏ ਜਾਰੀ ਕਰਵਾਉਣ ਲਈ ਡੀਟੀਐੱਫ ਵੱਲੋਂ ਕੀਤਾ ਜਾ ਰਿਹਾ ਸੀ ਸੰਘਰਸ਼

ਸਮੂਹ 5178 ਅਧਿਆਪਕਾਂ ਨੂੰ ਪਰਖ ਸਮੇਂ ਦੇ ਬਕਾਏ ਦੇਣ ਸੰਬੰਧੀ ਸਪੀਕਿੰਗ ਆਰਡਰ ਹੋਏ ਜਾਰੀ ਅਧਿਆਪਕਾਂ ਦੇ ਬਕਾਏ ਜਾਰੀ ਕਰਵਾਉਣ ਲਈ ਡੀਟੀਐੱਫ ਵੱਲੋਂ ਕੀਤਾ ਜਾ ਰਿਹਾ ਸੀ ਸੰਘਰਸ਼ਅੰਮ੍ਰਿਤਸਰ, 25 ਜੁਲਾਈ ( ): ਪੰਜਾਬ ਦੇ ਸਕੂਲ ਸਿੱਖਿਆ ਸਕੱਤਰ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ 5178 ਅਸਾਮੀਆਂ ‘ਤੇ ਨਿਯੁਕਤ ਹੋਏ ਸਮੂਹ ਅਧਿਆਪਕਾਂ ਨੂੰ ਬਿਨਾਂ ਕਿਸੇ ਪਟੀਸ਼ਨਰ ਜਾਂ ਨਾਨ ਪਟੀਸ਼ਨਰ ਦਾ ਵਿਖਰੇਵਾਂ ਕੀਤਿਆਂ ਪਰਖ ਸਮੇਂ ਦੇ ਬਣਦੇ ਬਕਾਏ ਜਾਰੀ ਕਰਨ ਵਿੱਚ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਅੱਜ ਲੋੜੀਂਦੇ ਸਪੀਕਿੰਗ ਆਰਡਰ ਜਾਰੀ ਕਰ ਦਿੱਤੇ ਗਏ ਹਨ, ਜਿਸ ਦੀ ਕਾਪੀ ਡਾਇਰੈਕਟਰ ਸਕੂਲ ਸਿੱਖਿਆ ਗੁਰਿੰਦਰ ਸਿੰਘ ਸੋਢੀ ਵਲੋਂ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਜਸਵਿੰਦਰ ਸਿੰਘ ਔਜਲਾ, ਵਿਕਰਮਜੀਤ ਮਾਲੇਰਕੋਟਲਾ, ਲਖਵੀਰ ਬਰਨਾਲਾ, ਗੁਰਪ੍ਰੀਤ ਵੀਰੋਕੇ ਅਤੇ ਬਾਕੀ ਆਗੂਆਂ ਨੂੰ ਸੌਂਪੀ ਗਈ। ਇੱਥੇ ਜਿਕਰਯੋਗ ਹੈ ਕਿ ਅਧਿਆਪਕਾਂ ਦੇ ਬਕਾਏ ਜਾਰੀ ਕਰਵਾਉਣ ਲਈ ਡੀਟੀਐੱਫ ਵੱਲੋਂ ਕੀਤਾ ਜਾ ਰਿਹਾ ਸੀ ਸੰਘਰਸ਼ੀ ਉਪਰਾਲੇ ਕੀਤੇ ਜਾ ਰਹੇ ਸੀ।ਇਸ ਬਾਰੇ ਗੱਲਬਾਤ ਕਰਦੇ ਹੋਏ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ 5178 ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੇ ਪੂਰੀ ਤਨਖਾਹ ਅਨੁਸਾਰ ਬਕਾਏ ਜਾਰੀ ਕਰਨ ਵਿੱਚ ਹੋ ਰਹੀ ਦੇਰੀ ਦੇ ਵਿਰੋਧ ਵਜੋਂ 11 ਜੂਨ ਨੂੰ ਲੁਧਿਆਣਾ ਵਿਖੇ ਕੀਤੀ ਰੈਲੀ ਦੌਰਾਨ ਇਹ ਮਾਮਲਾ ਉਭਾਰਨ ਦੇ ਨਾਲ ਨਾਲ ਕੈਬਨਿਟ ਸਬ ਕਮੇਟੀ ਅਤੇ ਸਿੱਖਿਆ ਸਕੱਤਰ (ਸਕੂਲਜ਼) ਨਾਲ ਹੋਈ ਮੀਟਿੰਗ ਵਿੱਚ ਵੀ ਪ੍ਰਮੁੱਖਤਾ ਨਾਲ ਰੱਖਿਆ ਗਿਆ ਸੀ। ਜਿਸ ਦਰਮਿਆਨ ਇੱਕ ਕਾਡਰ ‘ਤੇ ਇੱਕੋ ਜਿਹਾ ਤਨਖ਼ਾਹ ਸਕੇਲ ਲਾਗੂ ਹੋਣ ਦੇ ਤੈਅ ਸ਼ੁਦਾ ਨਿਯਮ ਤਹਿਤ ਮਸਲਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਮਸਲੇ ਦਾ ਹੱਲ ਨਾ ਹੋਣ ‘ਤੇ ਜਥੇਬੰਦੀ ਵੱਲੋਂ ਬੀਤੇ ਦਿਨੀਂ 16 ਜੁਲਾਈ ਨੂੰ ਵੀ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ 20 ਥਾਈਂ ਜਿਲ੍ਹਾ ਕਮੇਟੀਆਂ ਵੱਲੋਂ ਵੱਡੀ ਗਿਣਤੀ ਪੀੜਤ 5178 ਅਧਿਆਪਕਾਂ ਨੂੰ ਨਾਲ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਰੋਸ ਪੱਤਰ ਭੇਜੇ ਗਏ ਸਨ। ਦਰਅਸਲ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਵੱਲੋਂ ਇਸ ਤੋਂ ਪਹਿਲਾਂ ਵੀ ਲੰਘੀ ਫਰਵਰੀ ਵਿੱਚ ਸਪੀਕਿੰਗ ਆਰਡਰ ਜਾਰੀ ਕਰਦੇ ਹੋਏ 5178 ਅਧਿਆਪਕਾਂ ਨੂੰ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜਮਾ ਕੀਤੀ ਕਾਰਵਾਈ ਰਿਪੋਰਟ ਵਿੱਚ ਵੀ ਸਿੱਖਿਆ ਵਿਭਾਗ ਵੱਲੋਂ ਇਸ ਫੈਸਲੇ ਨੂੰ ਜਰਨਲਾਇਜ਼ ਕਰਨਾ ਅੰਕਿਤ ਕੀਤਾ ਗਿਆ ਸੀ। ਪ੍ਰੰਤੂ ਜਿਲ੍ਹਿਆਂ ਵਿੱਚ 5178 ਭਰਤੀ ਵਿੱਚਲੇ ਨਾਨ-ਪਟੀਸ਼ਨਰ ਅਧਿਆਪਕਾਂ ਨੂੰ ਹਕੀਕੀ ਰੂਪ ਵਿੱਚ ਪੂਰੀ ਤਨਖਾਹ ਸਕੇਲ ਅਨੁਸਾਰ ਬਕਾਏ ਨਹੀਂ ਮਿਲ ਰਹੇ ਸਨ।ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੇ ਸੂਬਾ ਮੀਤ ਪ੍ਰਧਾਨਾਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਬੇਅੰਤ ਫੁੱਲੇਵਾਲ, ਜਗਪਾਲ ਬੰਗੀ ਅਤੇ ਰਘਵੀਰ ਭਵਾਨੀਗੜ੍ਹ ਨੇ ਦੱਸਿਆ ਕਿ ਅਧਿਆਪਕਾਂ ਦੇ ਬਾਕੀ ਰਹਿੰਦੇ ਵਿਭਾਗੀ ਮਸਲੇ ਵੀ ਜਲਦ ਹੱਲ ਕਰਵਾਉਣ ਲਈ ਜਥੇਬੰਦੀ ਵੱਲੋਂ 5 ਅਗਸਤ ਨੂੰ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਦੇ ਦਫ਼ਤਰ ‘ਮਾਸ ਡੈਪੂਟੇਸ਼ਨ’ ਦੇ ਰੂਪ ਵਿੱਚ ਪਹੁੰਚ ਕੀਤੀ ਜਾਵੇਗੀ ਅਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸਰਕਾਰੀ ਸਮਾਗਮ ਦੇ ਸਮਾਂਤਰ ਸੂਬਾਈ ਐਕਸ਼ਨ ਵੀ ਕੀਤਾ ਜਾਵੇਗਾ।

Scroll to Top