ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਜਾਰੀ ਰਹੇਗਾ ਸੰਘਰਸ਼- ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਜ਼ਿਲ੍ਹਾ ਫਾਜ਼ਿਲਕਾ

ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਜਾਰੀ ਰਹੇਗਾ ਸੰਘਰਸ਼- ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਜ਼ਿਲ੍ਹਾ ਫਾਜ਼ਿਲਕਾ

ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਲਈ 1ਆਗਸਤ ਨੂੰ ਜ਼ਿਲ੍ਹਾ ਹੈੱਡ ਕੁਆਰਟਰ ਤੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਅਪਣੀ ਅਰਨੀਵਾਲਾ ਦੀ ਫੇਰੀ ਦੌਰਾਨ ਮੁੱਖ ਮੰਤਰੀ ਕਰਨ‌ ਮੁਲਾਜ਼ਮਾਂ ਨਾਲ ਮੀਟਿੰਗ ਅਤੇ ਕਰਨ ਮਸਲੇ ਹੱਲ

ਅੱਜ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਆਗੂ ਸਹਿਬਾਨ ਦੀ ਬਹੁਤ ਜਰੂਰੀ ਮੀਟਿੰਗ ਵਿਵੇਕਾਨੰਦ ਪਾਰਕ ਜ਼ਿਲ੍ਹਾ ਫਾਜ਼ਿਲਕਾ ਵਿਖੇ ਹੋਈ।ਜਿਸ ਵਿੱਚ ਸੁਬਾਈ ਜਥੇਬੰਦੀ ਵੱਲੋਂ ਦਿੱਤੇ ਗਏ ਪ੍ਰੋਗਰਾਮ ਪੁਰਾਣੀ ਪੈਨਸ਼ਨ ਬਹਾਲੀ ਲਈ ਐਕਸ਼ਨਾਂ ਦੇ ਉੱਤੇ ਵਿਚਾਰ ਚਰਚਾ ਕੀਤੀ ਗਈ ਅਤੇ ਸਮੂਹ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮਿਲੇ ਐਕਸ਼ਨਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਵਚਨਬੱਧਤਾ ਦਾ ਪ੍ਰਣ ਲਿਆ ਅਤੇ ਸਮੁੱਚੇ ਮੁਲਾਜ਼ਮ ਵਰਗ ਨੂੰ ਇਸ ਸਮੇਂ ਦੀ ਮੰਗ ਲਈ ਸੰਘਰਸ਼ ਦੇ ਪਿੜ ਵਿੱਚ ਆਉਣ ਲਈ ਬੇਨਤੀ ਕੀਤੀ ਤਾਂ ਜੋ ਅਸੀਂ ਆਪਣੀ ਪੁਰਾਣੀ ਪੈਨਸ਼ਨ ਦੀ ਮੰਗ ਦੀ ਪੂਰਤੀ ਲਈ ਸਰਕਾਰ ਦਾ ਡੱਟ ਕੇ ਸਾਹਮਣਾ ਕਰਕੇ ਸਰਕਾਰ ਤੋਂ ਆਪਣੀ ਮੰਗ ਮਨਵਾ ਸਕੀਏ।ਇਸ ਦੇ ਨਾਲ ਹੀ ਇਸ ਮੀਟਿੰਗ ਵਿੱਚ ਆਗੂਆਂ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਮੁੱਖ ਮੰਤਰੀ ਦੀ ਫੇਰੀ ਲਈ ਵੀ ਵਿਚਾਰ ਚਰਚਾ ਕੀਤੀ ਗਈ,ਕਿਉਂਕਿ ਮੁੱਖ ਮੰਤਰੀ ਪੰਜਾਬ ਨੇ ਜਲਾਲਾਬਾਦ ਦੀ ਧਰਤੀ ਤੇ ਜਦੋਂ ਸਰਕਾਰ ਨਹੀਂ ਬਣੀ ਸੀ ਉਸ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਲਈ ਲੱਗੇ ਧਰਨੇ ਵਿੱਚ ਆ ਕੇ ਇਹ ਵਾਅਦਾ ਕੀਤਾ ਸੀ ਕਿ ਜਦੋਂ ਸਾਡੀ ਸਰਕਾਰ ਬਣੇਗੀ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਾਂਗੇ।ਇਸ ਹਫਤੇ ਉਹ ਫਿਰ ਜਲਾਲਾਬਾਦ ਦੀ ਧਰਤੀ ਤੇ ਫੇਰਾ ਪਾਉਣ ਆ ਰਹੇ ਹਨ। ਕ੍ਰਮਚਾਰੀਆਂ ਵੱਲੋਂ ਉਨਾਂ ਨੂੰ ਉਨਾਂ ਦਾ ਕੀਤਾ ਵਾਅਦਾ ਯਾਦ ਕਰਵਾਉਣ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਲਈ ਉਹ ਹਰਾ ਪੈਨ ਵਰਤਣ ਦੇ ਲਈ ਮੁਲਾਜ਼ਮ ਵਰਗ ਨਾਲ ਗੱਲ ਕਰਨ ਲਈ ਮੀਟਿੰਗ ਦਾ ਸਮਾਂ ਵੀ ਦੇਣ ਦੀ ਗੱਲ ਆਖੀ। ਕਰਮਚਾਰੀ ਆਗੂ ਸਹਿਬਾਨ ਨੇ ਐਮ.ਐਲ.ਏ. ਸਾਹਿਬ ਨਾਲ ਮਿਲ ਕੇ ਵੀ ਸੀ.ਐਮ. ਸਾਹਿਬ ਨਾਲ ਮੀਟਿੰਗ ਕਰਵਾਉਣ ਲਈ ਕੋਸ਼ਿਸ਼ ਕਰਨ ਦਾ ਇਰਾਦਾ ਕੀਤਾ।ਜਿਸ ਦੀ ਲੜੀ ਵਿੱਚ ਐਮ.ਐਲ.ਏ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਜੀ ਨਾਲ ਮਿਲਿਆ ਗਿਆ ਅਤੇ ਉਨਾਂ ਨੂੰ ਵੀ ਸੀ.ਐਮ. ਸਾਹਿਬ ਦੇ ਨਾਲ ਮੀਟਿੰਗ ਕਰਵਾਉਣ ਦੀ ਗੱਲ ਆਖੀ ਅਤੇ ਕੀਤਾ ਵਾਅਦਾ ਪੂਰਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਐਮ.ਐਲ.ਏ ਫਾਜ਼ਿਲਕਾ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਉਹਨਾਂ ਵੱਲੋਂ ਇਸ ਮੰਗ ਦੇ ਉੱਤੇ ਗੱਲ ਕੀਤੀ ਜਾਵੇਗੀ ਤੇ ਜੇ ਸੰਭਵ ਹੋਇਆ ਤਾਂ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਵੀ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਆਗੂਆਂ ਵੱਲੋਂ ਸੂਬਾਈ ਜਥੇਬੰਦੀ ਵੱਲੋਂ ਦਿੱਤੇ 1 ਅਗਸਤ ਦੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਕਰਨ ਦੇ ਲਈ ਮੁਲਾਜ਼ਮਾਂ ਨੂੰ ਲਾਮਬੰਦ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ ਅਤੇ ਵੱਖ-ਵੱਖ ਜਥੇਬੰਦੀ ਆਗੂਆਂ ਵੱਲੋਂ ਹੋਰ ਜਥੇਬੰਦੀਆਂ ਨਾਲ ਸੰਪਰਕ ਕਰਕੇ ਇਸ ਐਕਸ਼ਨ ਨੂੰ ਲੋਕ ਲਹਿਰ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ। ਆਗੂਆਂ ਵੱਲੋਂ ਇਹ ਐਕਸ਼ਨ ਓਨਾ ਚਿਰ ਜਾਰੀ ਰੱਖਣ ਦਾ ਪ੍ਰਣ ਲਿਆ ਗਿਆ ਜਿੰਨਾ ਚਿਰ ਤੱਕ ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਨਹੀਂ ਹੋ ਜਾਂਦੀ।

Scroll to Top