
ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਇੱਕ ਅਗਸਤ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਹੋ ਰਹੇ ਰੋਸ ਮਾਰਚ ਵਿੱਚ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਵੱਧ ਚੜ ਕੇ ਹਿੱਸਾ ਲਵੇਗੀ – ਪੰਨੂ , ਲਹੌਰੀਆ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ(ਰਜਿ)ਦੇ ਸੂਬਾ ਪ੍ਰਧਾਨ ਲਾਹੌਰੀਆ ਨੇ ਦੱਸਿਆ ਕਿ ਇਕ ਅਗਸਤ ਨੂੰ ਜ਼ਿਲ੍ਾ ਹੈਡ ਕੁਆਰਟਰਾਂ ਤੇ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਤੇ ਐਨਪੀਐਸ/ ਯੂਪੀਐਸ ਦਾ ਵਿਰੋਧ ਕਰਨ ਲਈ ਐਨਐਮਓਪੀਐਸ ਵੱਲੋਂ ਕੌਮੀ ਤੇ ਸਟੇਟ ਪੱਧਰ ਤੇ ਉਲੀਕੇ ਪ੍ਰੋਗਰਾਮਾਂ ਤਹਿਤ ਸੀਪੀਐਫੲਈਯੂ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਰ ਸੰਘਰਸ਼ ਕਮੇਟੀ ਵੱਲੋਂ ਸਾਂਝੇ ਤੌਰ ਤੇ ਹੋ ਰਹੇ ਪ੍ਰੋਗਰਾਮਾਂ ਤਹਿਤ ਜਿਲ੍ਹਾ ਹੈਡਕੁਾਰਟਰਾਂ ਤੇ ਰੋਸ ਮਾਰਚ ਕੀਤੇ ਜਾਣਗੇ l ਲਾਹੌਰੀਆ ਨੇ ਦੱਸਿਆ ਕਿ ਇਹਨਾਂ ਰੋਸ ਮਾਰਚਾਂ ਵਿੱਚ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ) ਵੱਧ ਚੜ ਕੇ ਹਿੱਸਾ ਲਵੇਗੀ ਤੇ ਹਰੇਕ ਜਿਲੇ ਵਿੱਚ ਵੱਧ ਤੋਂ ਵੱਧ ਈਟੀਯੂ ਦੇ ਮੈਂਬਰ ਸ਼ਾਮਿਲ ਹੋਣਗੇ l ਜੋ ਕਿ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਪੰਜਾਬ ਸਰਕਾਰ ਤੇ ਜ਼ੋਰ ਪਾਉਣਗੇ lਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਨਿਰਭੈ ਸਿਂਘ , ਸੋਹਣ ਸਿੰਘ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਪੰਜਗਰਾਈਆਂ ਆਦਿ ਆਗੂ ਹਾਜਰ ਸਨ ।