ਮਿੱਡ-ਡੇ-ਮੀਲ ਵਰਕਰਾਂ ਨੇ ਸੰਗਰੂਰ ਵਿਖੇ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੀਤਾ ਰੋਹ ਭਰਪੂਰ ਮੁਜਹਾਰਾ

ਮਿੱਡ-ਡੇ-ਮੀਲ ਵਰਕਰਾਂ ਨੇ ਸੰਗਰੂਰ ਵਿਖੇ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੀਤਾ ਰੋਹ ਭਰਪੂਰ ਮੁਜਹਾਰਾ
ਮਿੱਡ ਡੇ ਮੀਲ ਵਰਕਰਾਂ ਨੂੰ ਰੈਗੂਲਰ ਕਰਨ ਅਤੇ ਘੱਟੋ ਘੱਟ ਉਜਰਤ ਲਾਗੂ ਕਰਕੇ 18000/- ਰੁਪਏ ਮਿਹਨਤਾਨਾ ਦੇਣ ਦੀ ਕੀਤੀ ਮੰਗ
ਸੰਗਰੂਰ:15 ਅਗੱਸਤ ( ) ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੇ ਸੰਘਰਸ਼ ਦੀ ਲਗਾਤਾਰਤਾ ਨੂੰ ਜਾਰੀ ਰੱਖਦੇ ਹਨ ਸੰਗਰੂਰ ਵਿਖੇ ਸੂਬਾ ਪ੍ਰਧਾਨ ਬਿਮਲਾ ਰਾਣੀ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਸੂਬਾਈ ਰੈਲੀ ਕਰਨ ਉਪਰੰਤ ਰੋਸ ਭਰਪੂਰ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਇਸ ਤੋਂ ਪਹਿਲਾਂ ਪਟਿਆਲਾ ਬਾਈਪਾਸ ਨਜ਼ਦੀਕ ਇਕੱਠੀਆਂ ਹੋਈਆਂ ਹਜ਼ਾਰਾਂ ਮਿਡ ਡੇ ਮੀਲ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਜਨਰਲ ਸਕੱਤਰ ਕਮਲਜੀਤ ਕੌਰ, ਪਰਵੀਨ ਬਾਲਾ ਫ਼ਤਹਿਗੜ੍ਹ ਸਾਹਿਬ, ਇਕਬਾਲ ਕੌਰ ਪਟਿਆਲਾ, ਆਸ਼ਾ ਰਾਣੀ ਹੁਸ਼ਿਆਰਪੁਰ, ਕਮਲੇਸ਼ ਕੌਰ ਰੋਪੜ, ਮਮਤਾ ਸੈਦਪੁਰ ਕਪੂਰਥਲਾ, ਕਰਮਜੀਤ ਰਾਏਸਰ ਬਰਨਾਲਾ, ਸਿਮਰਨਜੀਤ ਪਾਸਲਾ ਜਲੰਧਰ, ਜਸਵੀਰ ਕੌਰ ਤਰਨਤਾਰਨ, ਸਿੰਬਲ ਕੌਰ ਫਰੀਦਕੋਟ, ਸੁਨੀਤਾ ਫ਼ਾਜ਼ਿਲਕਾ, ਕੁਲਵਿੰਦਰ ਕੌਰ ਮੋਹਾਲੀ, ਹਰਮੇਸ਼ ਕੌਰ ਅਨੰਦਪੁਰ ਸਾਹਿਬ, ਦੇਵ ਰਾਜ ਵਰਮਾ ਪ੍ਰਧਾਨ ਸੀ.ਟੀ. ਯੂ., ਪ.ਸ.ਸ.ਫ. ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਆਦਿ ਆਗੂਆਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰਤਾ ਨਾ ਦਿਖਾਉਣ ਸੰਬੰਧੀ ਮਿੱਡ -ਡੇ-ਮੀਲ ਵਰਕਰਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਆਗੂਆਂ ਨੇ ਕਿਹਾ ਕਿ ਮਿੱਡ ਡੇ ਮੀਲ ਵਰਕਰਾਂ ਨੂੰ ਰੈਗੂਲਰ ਕਰਕੇ ਅਤੇ ਉਹਨਾਂ ਤੇ ਘੱਟੋ ਘੱਟ ਉਜਰਤ ਨੂੰ ਲਾਗੂ ਕਰਕੇ 18000/- ਰੁਪਏ ਮਹੀਨਾ ਮਿਹਨਤਾਨਾ ਤਾਂ ਪੰਜਾਬ ਸਰਕਾਰ ਨੇ ਕੀ ਦੇਣਾ ਸੀ, ਸਗੋਂ ਸਾਡੇ ਤਿੰਨ ਸਾਲਾਂ ਤੋਂ ਵੱਧ ਸਮਾਂ ਲੰਘ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਆਪਣੇ ਕੀਤੇ ਚੋਣ ਵਾਅਦੇ ਅਨੁਸਾਰ ਮਿੱਡ ਡੇ ਮੀਲ ਵਰਕਰਾਂ ਦਾ ਮਿਹਨਤਾਨਾ ਦੁੱਗਣਾ ਕਰਨ ਅਤੇ ਲਾਗੂ ਕਰਨ ਲਈ ਕੋਈ ਵੀ ਯੋਗ ਕਾਰਵਾਈ ਅਜੇ ਤੱਕ ਨਹੀਂ ਕੀਤੀ,ਜਿਸ ਕਰਕੇ ਸਮੁੱਚੇ ਪੰਜਾਬ ਦੀਆਂ ਮਿੱਡ ਡੇ ਮੀਲ ਵਰਕਰਾਂ ਦੇ ਮਨਾਂ ਵਿੱਚ ਪੰਜਾਬ ਸਰਕਾਰ ਦੇ ਪ੍ਰਤੀ ਗੁੱਸੇ ਅਤੇ ਨਫ਼ਰਤ ਦੀ ਭਾਵਨਾ ਭਰੀ ਪਈ ਹੈ। ਮਿੱਡ ਡੇ ਮੀਲ ਵਰਕਰਾਂ ਨੂੰ ਦਿੱਤਾ ਜਾਂਦਾ ਮਾਮੂਲੀ ਜਿਹਾ ਮਾਣ ਭੱਤਾ ਦੇਣ ਲਈ ਵਾਰ ਵਾਰ ਵੱਖ -ਵੱਖ ਬੈਂਕਾਂ ਵਿੱਚ ਖ਼ਾਤਾ ਖੋਲ੍ਹਣ ਲਈ ਖੱਜਲ ਖੁਆਰ ਕਰਨਾ ਬੰਦ ਕੀਤਾ ਜਾਵੇ ਅਤੇ ਜੋ ਪਹਿਲਾਂ ਹੀ ਬੈਂਕ ਖਾਤੇ ਚੱਲ ਰਹੇ ਹਨ, ਉਹਨਾਂ ਵਿੱਚ ਹੀ ਮਾਣ ਭੱਤਾ ਲਾਗਾਤਾਰ ਪਾਇਆ ਜਾਵੇ।ਸਾਲ ਦੌਰਾਨ ਦੋ ਵਰਦੀਆਂ ਦਿੱਤੀਆਂ ਜਾਣ,ਹਰ 25 ਬੱਚਿਆਂ ਪਿੱਛੇ ਇੱਕ ਹੋਰ ਵਾਧੂ ਵਰਕਰ ਰੱਖੀ ਜਾਵੇ,ਮਿੱਡ -ਡੇ-ਮੀਲ ਵਰਕਰਾਂ ਤੋਂ ਜ਼ਬਰੀ ਹੋਰ ਵਾਧੂ ਕੰਮ ਲੈਣੇ ਬੰਦ ਕੀਤੇ ਜਾ ਰਹੇ,ਸਰਵਿਸ ਬੁੱਕਾਂ ਲਗਾਈਆਂ ਜਾਣ,ਪਛਾਣ ਪੱਤਰ ਜਾਰੀ ਕੀਤੇ ਜਾਣ ਰਹੇ,ਹਰ ਮਹੀਨੇ ਮਾਣ ਭੱਤਾ ਦੇਣਾ ਯਕੀਨੀ ਬਣਾਇਆ ਜਾਵੇ, ਸਰਕਾਰੀ ਇਸਤਰੀ ਮੁਲਾਜ਼ਮਾਂ ਵਾਂਗ ਛੁੱਟੀਆਂ ਦਿੱਤੀਆਂ ਜਾਣ, ਅਚਨਚੇਤ ਛੁੱਟੀ ਲੈਣ ਸਮੇਂ ਖਾਣਾ ਬਣਾਉਣ ਦਾ ਬਦਲਵਾਂ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇ ਆਦਿ ਮੰਗ ਪੱਤਰ ਵਿੱਚ ਦਰਜ਼ ਮੰਗਾਂ ਨੂੰ ਮਨਵਾਉਣ ਅਤੇ ਲਾਗੂ ਕਰਵਾਉਣ ਲਈ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇ ਕਰ ਪੰਜਾਬ ਸਰਕਾਰ ਨੇ ਮਿੱਡ ਡੇ ਮੀਲ ਵਰਕਰਾਂ ਦੀਆਂ ਮੰਗਾਂ ਮੰਨਣ ਅਤੇ ਲਾਗੂ ਕਰਨ ਲਈ ਕੋਈ ਵੀ ਗੰਭੀਰਤਾ ਨਾ ਦਿਖਾਈ ਤਾਂ ਮਿੱਡ ਡੇ ਮੀਲ ਵਰਕਰਾਂ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਲਈ ਵਿਧਾਨ ਸਭਾ ਚੋਣਾਂ 2027 ਵਿੱਚ ਇੱਕ ਜੁੱਟ ਹੋ ਕੇ ਲਾਮਬੰਦੀ ਕਰਨਗੀਆਂ,ਜਿਸ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ ਜਰੂਰ ਹੀ ਭੁਗਤਣਾ ਪਵੇਗਾ। ਮਿਡ ਡੇ ਮੀਲ ਵਰਕਰਾਂ ਦੇ ਰੋਹ ਨੂੰ ਦੇਖਦੇ ਹੋਏ ਸੰਗਰੂਰ ਜ਼ਿਲ੍ਹੇ ਦੇ ਐਸ ਐਸ ਪੀ ਸਰਦਾਰ ਸਰਤਾਜ ਸਿੰਘ ਚਾਹਲ ਨੇ ਧਰਨੇ ਵਿੱਚ ਪਹੁੰਚ ਕੇ ਵਰਕਰਾਂ ਨੂੰ ਸ਼ਾਂਤ ਕਰਦੇ ਹੋਏ ਕਿਹਾ ਕਿ 23 ਅਗਸਤ ਨੂੰ ਤੁਹਾਡੀ ਵਿੱਤ ਮੰਤਰੀ ਜੀ ਦੀ ਪ੍ਰਧਾਨਗੀ ਹੇਠ ਬਣੀ ਸਬ ਕਮੇਟੀ ਨਾਲ ਮੀਟਿੰਗ ਚੰਡੀਗੜ੍ਹ ਵਿਖੇ ਫਿਕਸ ਕਰਵਾਈ ਹੈ।ਇਸ ਤੋਂ ਬਾਅਦ ਮਿਡ ਡੇ ਮੀਲ ਵਰਕਰਾਂ ਦਾ ਗੁੱਸਾ ਸ਼ਾਂਤ ਹੋਇਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਵਿੱਤ ਸਕੱਤਰ ਪ੍ਰਵੀਨ ਕੌਰ ਫ਼ਤਿਹਗੜ੍ਹ ਸਾਹਿਬ, ਕਮਲਜੀਤ ਕੌਰ ਹੁਸ਼ਿਆਰਪੁਰ , ਮਮਤਾ ਸੈਦਪੁਰ ਪ੍ਰਧਾਨ ਕਪੂਰਥਲਾ, ਕਮਲੇਸ਼ ਕੌਰ ਪ੍ਰਧਾਨ ਰੋਪੜ, ਸਿਮਰਨਜੀਤ ਕੌਰ ਜਲੰਧਰ ਜਲੰਧਰ, ਰਿੰਪੀ ਰਾਣੀ ਪ੍ਰਧਾਨ ਨਵਾਂ ਸ਼ਹਿਰ, ਸੰਤੋਸ਼ ਪਾਸ਼ੀ ਪ੍ਰਧਾਨ ਪਠਾਨਕੋਟ, ਜਸਵੀਰ ਕੌਰ ਪ੍ਰਧਾਨ ਲੁਧਿਆਣਾ, ਇਕਬਾਲ ਕੌਰ ਪ੍ਰਧਾਨ ਪਟਿਆਲਾ, ਸੁਨੀਤਾ ਫਾਜ਼ਿਲਕਾ, ਗੁਰਜੀਤ ਕੌਰ ਮਨਜੀਤ ਕੌਰ, ਕੁਲਵਿੰਦਰ ਕੌਰ ਮੌਹਾਲੀ , ਜਸਵੀਰ ਕੌਰ ਤਾਰਨਤਾਰਨ ਤੋਂ ਇਲਾਵਾ ਮਿੱਡ -ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਅਤੇ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਰਾਮ ਲੁਭਾਇਆ ਰੋਪੜ, ਸਰਬਜੀਤ ਸਿੰਘ ਵੜੈਚ, ਧਰਮ ਸਿੰਘ ਅੰਮ੍ਰਿਤਸਰ, ਮਲਵਿੰਦਰ ਸਿੰਘ ਸੰਗਰੂਰ, ਫਕੀਰ ਸਿੰਘ ਟਿੱਬਾ, ਬੱਗਾ ਸਿੰਘ, ਕੁਲਦੀਪ ਸਿੰਘ ਕੌੜਾ, ਜਸਵਿੰਦਰ ਸਾਪਲਾ, ਰਤਨ ਸਿੰਘ, ਅਜਮੇਰ ਸਿੰਘ, ਰਸਪਾਲ ਸਿੰਘ ਔਲਖ ਬਰਨਾਲਾ, ਬਲਦੇਵ ਸਿੰਘ, ਮਨਜਿੰਦਰ ਸਿੰਘ , ਸੁਖਵਿੰਦਰ ਰਾਮ ਆਦਿ ਸਾਥੀ ਭਰਾਤਰੀ ਤੌਰ ਤੇ ਸ਼ਾਮਲ ਸਨ।
ਫੋਟੋ 1: ਮਿਡ ਡੇ ਮੀਲ ਵਰਕਰ ਰੈਲੀ ਦੌਰਾਨ ਪੰਜਾਬ ਸਰਕਾਰ ਖਿਲਾਫ ਨਾਰੇਬਾਜ਼ੀ ਕਰਦੀਆਂ ਹੋਈਆਂ
ਫੋਟੋ 2: ਮਿਡ ਡੇ ਮੀਲ ਵਰਕਰ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕਰਕੇ ਨਾਰੇਬਾਜ਼ੀ ਕਰਦੀਆਂ ਹੋਈਆਂ।

Scroll to Top