ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਬਲਾਕ ਫਾਜ਼ਿਲਕਾ 2 ਦੇ 6 ਹੋਣਹਾਰ ਅਧਿਆਪਕਾਂ ਦਾ ਕੀਤਾ ਸਨਮਾਨ

ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਬਲਾਕ ਫਾਜ਼ਿਲਕਾ 2 ਦੇ 6 ਹੋਣਹਾਰ ਅਧਿਆਪਕਾਂ ਦਾ ਕੀਤਾ ਸਨਮਾਨ

ਮਿਹਨਤੀ ਅਤੇ ਸਮੱਰਪਿਤ ਅਧਿਆਪਕ ਨੇ ਬਲਾਕ ਦਾ ਮਾਣ -ਬੀਪੀਈਓ ਪ੍ਰਮੋਦ ਕੁਮਾਰ

ਸਾਜਨ ਕੁਮਾਰ ਨੂੰ ਬਤੌਰ ਬੀਅਰਸੀ ਸ਼ਲਾਘਾਯੋਗ ਸੇਵਾਵਾਂ ਦੇਣ ਅਤੇ ਮੈਡਮ ਅਲਕਾ ਨੂੰ ਸੇਵਾ ਮੁਕਤੀ ਤੇ ਕੀਤਾ ਸਨਮਾਨਿਤ

ਬੀਪੀਈਓ ਪ੍ਰਮੋਦ ਕੁਮਾਰ ਦੁਆਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਦੀ ਪ੍ਰੇਰਨਾ ਨਾਲ ਨਿਵੇਕਲੀ ਪਹਿਲ ਕਰਦਿਆਂ ਬਲਾਕ ਫਾਜ਼ਿਲਕਾ 2 ਦੇ 6 ਹੋਣਹਾਰ ਅਧਿਆਪਕਾਂ ਨੂੰ ਵਧੀਆ ਸੇਵਾਵਾਂ ਬਦਲੇ ਅੰਤਰਰਾਸ਼ਟਰੀ ਅਧਿਆਪਕ ਦਿਵਸ ਨੂੰ ਸਮਰਪਿਤ ਬਲਾਕ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਸਥਾਨਕ ਸੰਜੀਵ ਪੈਲੇਸ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਬੀਪੀਈਓ ਪ੍ਰਮੋਦ ਕੁਮਾਰ ਅਤੇ ਸਮੂਹ ਸੀ ਐਚ ਟੀ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਕੇ ਆਪਣੇ ਹੱਥੀ‌ ਅਧਿਆਪਕਾਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਤੇ ਬੀਪੀਈਓ ਪ੍ਰਮੋਦ ਕੁਮਾਰ ਨੇ ਕਿਹਾ ਕਿ ਮਿਹਨਤੀ ਅਤੇ ਸਮੱਰਪਿਤ ਅਧਿਆਪਕ ਸਮਾਜ ਅਤੇ ਦੇਸ਼ ਦਾ ਸਰਮਾਇਆ ਹਨ। ਉਹ ਅੱਜ ਇਸ ਸਨਮਾਨ ਸਮਾਰੋਹ ਦਾ ਹਿੱਸਾ ਬਣ ਕੇ ਬੜੀ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਸਨਮਾਨਿਤ ਹੋਣ ਵਾਲੇ ਅਧਿਆਪਕ ਸਾਡੇ ਬਾਕੀ ਅਧਿਆਪਕਾਂ ਲਈ ਪ੍ਰੇਰਨਾ ਦਾ ਕੰਮ ਕਰਨਗੇ। ਇਹਨਾਂ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਇਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ।
ਇਸ ਮੌਕੇ ਤੇ ਅਧਿਆਪਕ ਪ੍ਰਦੀਪ ਕੁੱਕੜ ਐਚਟੀ ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਗ਼ੁਲਾਬ ਸਿੰਘ,ਮੈਡਮ ਨੀਤੂ ਐਚ ਟੀ ਸਰਕਾਰੀ ਪ੍ਰਾਇਮਰੀ ਸਕੂਲ ਸੁਰੇਸ਼ ਵਾਲਾ ਸੈਣੀਆ,ਗੌਰਵ ਮਦਾਨ ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ,ਸੁਖਦੇਵ ਸਿੰਘ ਭੱਟੀ ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਦੋਨਾਂ ਨਾਨਕਾ ,ਰਜੀਵ ਕੁਕਰੇਜਾ ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਵਿਸਾਖਾ ਸਿੰਘ,ਮੈਡਮ‌ ਆਸ਼ੂ ਈਟੀਟੀ ਅਧਿਆਪਕਾਂ ਸਰਕਾਰੀ ਪ੍ਰਾਇਮਰੀ ਸਕੂਲ ਮੌਜਮ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ।
ਇਸ ਦੇ ਨਾਲ ਈਟੀਟੀ ਅਧਿਆਪਕ ਸਾਜਨ ਨੂੰ ਬਤੌਰ ਬੀਆਰਸੀ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਸਨਮਾਨਿਤ ਕੀਤਾ ਗਿਆ।ਇਸ ਦੇ ਨਾਲ ਮੈਡਮ ਅਲਕਾ ਨੂੰ ਸ਼ਲਾਘਾਯੋਗ ਸੇਵਾਵਾਂ ਦੇਣ ਤੋਂ ਬਾਅਦ ਸੇਵਾ ਮੁਕਤੀ ਦੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਸੀਐਚਟੀ ਮਨੋਜ ਧੂੜੀਆ, ਸੀਐਚਟੀ ਅੰਜੂ ਰਾਣੀ, ਸੀਐਚਟੀ ਨੀਲਮ ਬਜਾਜ ਅਤੇ ਵੱਖ ਸਕੂਲਾਂ ਦੇ ਸਕੂਲ ਮੁੱਖੀ ਅਤੇ ਅਧਿਆਪਕ ਮੌਜੂਦ ਸਨ।

Scroll to Top