
ਕੰਪਿਊਟਰ ਅਧਿਆਪਕਾਂ ਦਾ ਜਬਰੀ ਟੈਂਟ ਪੁੱਟਣਾ ਪੰਜਾਬ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ- ਬੀ ਐੱਡ ਅਧਿਆਪਕ ਫਰੰਟ
ਬੀ ਐੱਡ ਅਧਿਆਪਕ ਫਰੰਟ ਪੰਜਾਬ ਦੇ ਆਗੂਆਂ ਪ੍ਰਗਟਜੀਤ ਸਿੰਘ ਕਿਸ਼ਨਪੁਰਾ,ਤੇਜਿੰਦਰ ਸਿੰਘ ਮੋਹਾਲੀ, ਸੁਖਦਰਸ਼ਨ ਸਿੰਘ ਬਠਿੰਡਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕ ਜੋ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਤੇ ਸੀ.ਐਸ.ਆਰ.ਰੂਲ ਲਾਗੂ ਕਰਾਉਣ ਲਈ ਸੰਘਰਸ਼ ਦੇ ਮੈਦਾਨ ਵਿੱਚ ਹਨ ਅਤੇ ਕਈ ਵਾਰ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਮੰਨ ਕੇ ਲਾਗੂ ਨਹੀਂ ਕੀਤੀਆਂ ਆਪਣੀਆਂ ਮੰਗੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ ਇਹ ਕੰਪਿਊਟਰ ਅਧਿਆਪਕ ਪਿਛਲੇ ਕੁਝ ਦਿਨਾਂ ਤੋਂ ਤਰਨਤਾਰਨ ਵਿਖੇ ਪੱਕਾ ਧਰਨਾ ਲਗਾ ਕੇ ਬੈਠੇ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਤਾਂ ਕੀ ਮੰਨਣੀਆਂ ਸਨ ਸਗੋਂ ਇਹਨਾਂ ਅਧਿਆਪਕਾਂ ਦਾ ਪੁਲਿਸ ਵੱਲੋਂ ਜਬਰੀ ਟੈਂਟ ਪੁੱਟ ਕੇ ਇਹਨਾਂ ਅਧਿਆਪਕਾਂ ਨੂੰ ਖਦੇੜ ਦਿੱਤਾ ਗਿਆ ਹੈ ਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਬੀ ਐੱਡ ਅਧਿਆਪਕ ਫਰੰਟ ਪੰਜਾਬ ਇਸ ਤਸ਼ੱਦਦ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਹਨਾਂ ਅਧਿਆਪਕਾਂ ਨਾਲ ਬੈਠ ਕੇ ਇਹਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ ਕਿਉਂਕਿ ਡਾਂਗ ਤੰਤਰ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹਨਾਂ ਦਾ ਹਰਾ ਪੈਨ ਮੁਲਾਜ਼ਮਾਂ ਦੇ ਹਿੱਤਾਂ ਲਈ ਕੰਮ ਕਰੇਗਾ ਪਰ ਅਧਿਆਪਕਾਂ ਅਤੇ ਮੁਲਾਜ਼ਮਾਂ ਦੇ ਲਗਭਗ ਸਾਰੇ ਮਸਲੇ ਹੀ ਜਿਉਂ ਦੀ ਤਿਉਂ ਖੜੇ ਹਨ ਬੀ ਐੱਡ ਅਧਿਆਪਕ ਫਰੰਟ ਪੰਜਾਬ ਨੇ ਮੰਗ ਕੀਤੀ ਕਿ ਇਹਨਾਂ ਅਧਿਆਪਕਾਂ ਦੇ ਮੰਗ ਮਸਲੇ ਤੁਰੰਤ ਹੱਲ ਕੀਤੇ ਜਾਣ ਇਸ ਮੌਕੇ ਪਰਮਜੀਤ ਸਿੰਘ ਫਿਰੋਜ਼ਪੁਰ,ਦਪਿੰਦਰ ਸਿੰਘ ਢਿੱਲੋਂ ਫਾਜ਼ਿਲਕਾ,ਰਵਿੰਦਰ ਸਿੰਘ ਜਲੰਧਰ,ਸਰਤਾਜ ਸਿੰਘ ਕਪੂਰਥਲਾ, ਕਮਲਜੀਤ ਜਲੰਧਰ, ਹਰਵਿੰਦਰ ਸਿੰਘ ਬਰਨਾਲਾ,ਅਮਰਜੀਤ ਸਿੰਘ ਰੋਪੜ, ਰਵਿੰਦਰ ਸਿੰਘ ਲੁਧਿਆਣਾ, ਪਰਮਜੀਤ ਦੁੱਗਲ, ਮਨਦੀਪ ਸਿੰਘ ਲੁਧਿਆਣਾ ,ਗੁਰਮੀਤ ਸਿੰਘ ਮੋਗਾ, ਸਤਿੰਦਰ ਸਚਦੇਵਾ ਫਾਜ਼ਿਲਕਾ,ਕੇਵਲ ਸਿੰਘ ਸ੍ਰੀ ਮੁਕਤਸਰ ਸਾਹਿਬ, ਰਾਜ ਕੁਮਾਰ ਟੋਨੀ ਫਰੀਦਕੋਟ ,ਪਰਮਿੰਦਰ ਸਿੰਘ ਮੋਹਾਲੀ ਆਦਿ ਆਗੂ ਹਾਜ਼ਰ ਸਨ।