ਜਲੰਧਰ:30 ਨਵੰਬਰ *ਮਿੱਡ -ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਜਥੇਬੰਦਕ ਕਾਨਫਰੰਸ ਸਫ਼ਲਤਾ ਪੂਰਵਕ ਸੰਪੰਨ*

**ਮਿੱਡ -ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਜਥੇਬੰਦਕ ਕਾਨਫਰੰਸ ਸਫ਼ਲਤਾ ਪੂਰਵਕ ਸੰਪੰਨ****ਬਿਮਲਾ ਰਾਣੀ ਫਾਜ਼ਿਲਕਾ ਸੂਬਾ ਪ੍ਰਧਾਨ, ਕਮਲਜੀਤ ਕੌਰ ਹੁਸ਼ਿਆਰਪੁਰ ਜਨਰਲ ਸਕੱਤਰ, ਕਮਲੇਸ਼ ਕੌਰ ਰੋਪੜ ਕੈਸ਼ੀਅਰ ਅਤੇ ਸਿਮਰਨਜੀਤ ਪਾਸਲਾ ਪ੍ਰੈੱਸ ਸਕੱਤਰ ਚੁਣੇ ਗਏ।** ਪੰਜਾਬ ਦੇ ਵੱਖ-ਵੱਖ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ‘ਤੇ ਕੰਮ ਕਰਦੀਆਂ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਜਥੇਬੰਦਕ ਕਨਵੈਂਨਸ਼ਨ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪ੍ਰਧਾਨ ਬਿਮਲਾ ਰਾਣੀ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ‌। ਇਸ ਜਥੇਬੰਦਕ ਕਨਵੈਂਨਸ਼ਨ ਦਾ ਉਦਘਾਟਨ ਕਰਦਿਆਂ ਤੇ ਪ.ਸ.ਸ.ਫ. ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਵਿਸ਼ਵ ਬੈਂਕ ਅਤੇ ਸਰਮਾਏਦਾਰਾਂ ਦੇ ਦਬਾਅ ਹੇਠ ਜਨਤਕ ਅਦਾਰਿਆਂ ਨੂੰ ਖਤਮ ਕਰੀ ਜਾ ਰਹੀਆਂ ਹਨ। ਸਰਕਾਰੀ ਮਹਿਕਮਿਆਂ ਅੰਦਰ ਰੈਗੂਲਰ ਅਤੇ ਪੂਰੇ ਸਕੇਲਾਂ ਤੇ ਮੁਲਾਜ਼ਮਾਂ ਦੀ ਭਰਤੀ ਕਰਨ ਦੀ ਬਜਾਏ ਠੇਕੇ ਅਤੇ ਨਿਗੁਣੇ ਜਿਹੇ ਮਾਣ ਭੱਤਿਆਂ ‘ਤੇ ਭਰਤੀ ਕਰਕੇ ਇਹਨਾਂ ਮੁਲਾਜ਼ਮਾਂ ਦਾ ਆਰਥਿਕ ਅਤੇ ਸਮਾਜਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਹਨਾਂ ਮਿੱਡ-ਡੇ-ਮੀਲ ਵਰਕਰਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕਰਨ ਲਈ ਪ੍ਰੇਰਿਆ।ਸਟੇਜ ਦੀ ਕਾਰਵਾਈ ਚਲਾਉਂਦਿਆਂ ਜਥੇਬੰਦੀ ਦੀ ਸੂਬਾ ਜਨਰਲ ਸਕਤੱਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਪਿਛਲੀ ਟਰਮ ਦੌਰਾਨ ਕੀਤੀਆਂ ਜਥੇਬੰਦੀ ਦੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ।ਜਿਸ ਰਿਪੋਰਟ ਉੱਪਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ 13 ਡੈਲੀਗੇਟਾਂ ਨੇ ਆਪਣੇ ਵਿਚਾਰ ਪੇਸ਼ ਕੀਤੇ।ਇਸ ਕਨਵੈਂਨਸ਼ਨ ਨੂੰ ਭਰਾਤਰੀ ਤੌਰ ‘ਤੇ ਅਨਿਲ ਕੁਮਾਰ ਗੁਰਦਾਸਪੁਰ,ਰਾਮ ਲੁਭਾਇਆ ਦਿਵੇਦੀ ਰੋਪੜ, ਗੁਰਦੇਵ ਸਿੰਘ ਸਿੱਧੂ ਫ਼ਿਰੋਜ਼ਪੁਰ, ਪਰਮਿੰਦਰ ਪਾਲ ਸਿੰਘ ਫ਼ਗਵਾੜਾ, ਤਰਮਿੰਦਰ ਸਿੰਘ ਮੱਲ੍ਹੀ ਕਪੂਰਥਲਾ, ਨਿਰਮਲਜੀਤ ਸਿੰਘ ਤਰਨਤਾਰਨ, ਜਗੀਰ ਸਿੰਘ,ਰਤਨ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਰਾਮ ਗੁਰਾਇਆ, ਕੁਲਦੀਪ ਸਿੰਘ ਕੌੜਾ,ਸੋਮ ਨਾਥ ਆਨੰਦਪੁਰ ਸਾਹਿਬ, ਕੁਲਵਿੰਦਰ ਸਿੰਘ ਬੱਧਨ, ਕੁਲਦੀਪ ਵਾਲੀਆ,ਰਾਮ ਕਿਸ਼ੋਰ ਆਦਿ ਨੇ ਵੀ ਸੰਬੋਧਨ ਕੀਤਾ। ਕਨਵੈਨਸ਼ਨ ਦੇ ਅਖੀਰ ਵਿੱਚ ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਸਾਥੀ ਤੀਰਥ ਸਿੰਘ ਬਾਸੀ ਨੇ ਅਗਲੀ ਟਰਮ ਲਈ 31 ਮੈਂਬਰੀ ਕਮੇਟੀ ਦਾ ਪੈਨਲ ਪੇਸ਼ ਕੀਤਾ। ਜਿਸ ਅਨੁਸਾਰ ਪ੍ਰਧਾਨ ਬਿਮਲਾ ਦੇਵੀ ਫਾਜਿਲਕਾ,ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਬਾਲਾ ਫ਼ਤਿਹਗੜ੍ਹ ਸਾਹਿਬ,ਮੀਤ ਪ੍ਰਧਾਨ ਮਮਤਾ ਸੈਦਪੁਰ ਕਪੂਰਥਲਾ, ਕਰਮਜੀਤ ਕੌਰ ਬਰਨਾਲਾ, ਸੰਤੋਸ਼ ਪਠਾਨਕੋਟ, ਜਰਨਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ,ਜੁਆਇੰਟ ਸਕੱਤਰ ਚਰਨਜੀਤ ਕੌਰ ਮਾਹਲ,ਕੈਸ਼ੀਅਰ ਕਮਲੇਸ ਕੌਰ ਰੋਪੜ, ਸਹਾਇਕ ਕੈਸ਼ੀਅਰ ਸੁਖਵਿੰਦਰ ਕੌਰ ਤਰਨਤਾਰਨ,ਪ੍ਰੈੱਸ ਸਕੱਤਰ ਸਿਮਰਨਜੀਤ ਕੌਰ ਪਾਸਲਾ, ਜਲੰਧਰ, ਕੁਲਵਿੰਦਰ ਕੌਰ ਮੋਹਾਲੀ,ਅਨੁ ਤਲਵੰਡੀ ਭਾਈ ਫਿਰੋਜ਼ਪੁਰ, ਪ੍ਰਚਾਰ ਸਕੱਤਰ ਨਿਰਮਲਜੀਤ ਕੌਰ ਗੁਰਦਾਸਪੁਰ,ਸਹਾਇਕ ਸਕੱਤਰ ਸੁਨੀਤਾ ਫਾਜ਼ਿਲਕਾ, ਆਸ਼ਾ ਰਾਣੀ ਹੁਸ਼ਿਆਰਪੁਰ, ਸੁਰਿੰਦਰ ਕੌਰ ਗੁਰਦਾਸਪੁਰ,ਸਿੰਬਲਜੀਤ ਕੌਰ ਫਰੀਦਕੋਟ, ਕਰਮਜੀਤ ਕੌਰ, ਮਹਿੰਦਰ ਕੌਰ ਰੋਪੜ ਸਮੇਂਤ ਇਕੱਤੀ ਮੈਂਬਰੀ ਕਮੇਟੀ ਚੁਣੀ ਗਈ। ਕਨਵੈਨਸ਼ਨ ਦੇ ਆਖ਼ਰ ਵਿੱਚ ਮਿੱਡ -ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਨਵੀਂ ਚੁਣੀ ਗਈ ਸੂਬਾ ਪ੍ਰਧਾਨ ਬਿਮਲਾ ਰਾਣੀ ਫਾਜ਼ਿਲਕਾ ਨੇ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ 25 ਦਸੰਬਰ 31 ਦਸੰਬਰ 2025 ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ,21ਜਨਵਰੀ ਤੋਂ 20 ਫਰਵਰੀ 2026 ਤੱਕ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਕਰਨ ਅਤੇ 01 ਮਾਰਚ 2026 ਨੂੰ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ।

Scroll to Top