ਮਾਸਟਰ ਕੇਡਰ ਯੂਨੀਅਨ ਨੇ ਆਗੂਆਂ ਤੇ ਦਰਜ ਹੋਏ ਪਰਚੇ ਦੀਆਂ ਕਾਪੀਆਂ ਸਾੜੀਆਂ

*ਮਾਸਟਰ ਕੇਡਰ ਯੂਨੀਅਨ ਨੇ ਆਗੂਆਂ ਤੇ ਦਰਜ ਹੋਏ ਪਰਚੇ ਦੀਆਂ ਕਾਪੀਆਂ ਸਾੜੀਆਂ**”ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਸੰਵਿਧਾਨਿਕ ਹੱਕ: ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ**ਅੱਜ ਮਿਤੀ (02/12/25) ਨੂੰ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੱਦੇ ਤੇ ਸੂਬੇ ਦੇ ਵੱਖ-ਵੱਖ ਜਿਲਿਆਂ ਦੇ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਜਥੇਬੰਦੀ ਦੇ ਆਗੂਆਂ ਤੇ ਦਿੱਲੀ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੀਤੇ ਜਾ ਰਹੇ ਸ਼ਾਂਤਮਈ ਅੰਦੋਲਨ ਦੌਰਾਨ ਦਰਜ ਕੀਤੇ ਗਏ ਪਰਚੇ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਦਿੱਲੀ ਸਰਕਾਰ ਦੇ ਵਿਰੋਧ ਵਿੱਚ ਰੋਸ ਜਤਾਇਆ ਗਿਆ। ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਸ਼ਮਸ਼ੀਰ ਸਿੰਘ ਜਿਲ੍ਾ ਪ੍ਰਧਾਨ ਜਸਵੰਤ ਸਿੰਘ ਜਨਰਲ ਸਕੱਤਰ, ਸਟੇਟ ਕਮੇਟੀ ਮੈਂਬਰ ਗਗਨਦੀਪ ਸਿੰਘ, ਨਿਰਵੈਰ ਸਿੰਘ ਅਮਨਦੀਪ ਸਿੰਘ ਮੀਡੀਆ ਕੋਆਰਡੀਨੇਟਰ, ਪ੍ਰੈਸ ਸਕੱਤਰ ਜਸਵਿੰਦਰ ਸਿੰਘ, ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਜਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਸਟੇਟ ਕਮੇਟੀ ਮੈਬਰ ਸੁਰਿੰਦਰ ਕੁਮਾਰ ਧਰਮਿੰਦਰ ਗੁਪਤਾ ਨੇ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਵਰਗ ਦਾ ਸੰਵਿਧਾਨਿਕ ਹੱਕ ਹੈ ਅਤੇ 25 ਨਵੰਬਰ ਨੂੰ ਪੁਰਾਣੇ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿੱਚ ਕੌਮੀ ਪੱਧਰੀ ਧਰਨਾ ਦਿੱਤਾ ਗਿਆ ਸੀ ਪਰ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਜਥੇਬੰਦੀ ਦੇ ਆਗੂਆਂ ਸੁਖਜੀਤ ਸਿੰਘ ਸਮੇਤ ਤਿੰਨ ਹੋਰ ਆਗੂਆਂ ਤੇ ਦਿੱਲੀ ਸਰਕਾਰ ਵੱਲੋਂ ਪਰਚੇ ਦਰਜ ਕੀਤੇ ਗਏ ਜਿਸ ਦੇ ਵਿਰੋਧ ਵਿੱਚ ਅੱਜ ਮਾਸਟਰ ਕੇਡਰ ਯੂਨੀਅਨ ਵੱਲੋਂ ਪੰਜਾਬ ਦੇ ਵੱਖ-ਵੱਖ ਸਕੂਲਾਂ ਵਿੱਚ ਇਹਨਾਂ ਪਰਚਿਆਂ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਆਪਣਾ ਵਿਰੋਧ ਜਤਾਇਆ ਗਿਆ। ਮਾਸਟਰ ਕੇਡਰ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੀਤੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਜਾਂਦੀ ਹੈ ਅਤੇ ਦਿੱਲੀ ਸਰਕਾਰ ਵੱਲੋਂ ਸੰਘਰਸ਼ੀ ਆਗੂਆਂ ਤੇ ਦਰਜ ਕੀਤੇ ਗਏ ਪਰਚਿਆਂ ਦੀ ਪੁਰਜ਼ੋਰ ਨਿੰਦਿਆ ਕਰਦੀ ਹੈ। ਆਗੂਆਂ ਤੇ ਦਰਜ ਹੋਏ ਪਰਚੇ ਦੀਆਂ ਕਾਪੀਆਂ ਸਾੜਨ ਸਮੇਂ ਵੱਖ-ਵੱਖ ਸਕੂਲਾਂ ਜਿਵੇ ਬਲਾਕ ਅਬੋਹਰ ਅਰਨੀ ਵਾਲਾ ਫਾਜਿਲਕਾ ਜਲਾਲਾਬਾਦ ਦੇ ਬਹੁਤ ਸਾਰੇ ਸਕੂਲਾਂ ਵਿਚ ਰੋਸ ਜਤਾਇਆ ਗਿਆ।

Scroll to Top