
ਜਵਾਹਰ ਨਵੋਦਿਆ ਵਿਦਿਆਲੇ ਦੀ ਦਾਖਲਾਂ ਪ੍ਰੀਖਿਆ ਸਫਲਤਾ ਪੂਰਵਕ ਹੋਈ ਸੰਪਨ20
ਪ੍ਰੀਖਿਆ ਕੇਂਦਰਾਂ ਤੇ 3773 ਵਿਦਿਆਰਥੀਆਂ ਦਿੱਤੀ ਪ੍ਰੀਖਿਆ ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਵਿੱਚ ਜਿਲਾ ਫਾਜਿਲਕਾ ਦੀ ਜਵਾਹਰ ਨਵੋਦਿਆਂ ਵਿਦਿਆਲੇ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਹੋਈ ਦਾਖਲਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ ਹੋਈ । ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਜੇ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਜਿਲ੍ਹੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਇਵੇਟ ਸਕੂਲਾਂ ਦੇ 4581 ਪ੍ਰੀਖਿਆਰਥੀਆਂ ਨੇ ਅਪਲਾਈ ਕੀਤਾ ਸੀ, ਜਿਸ ਵਿੱਚੋਂ 3773 ਪ੍ਰੀਖਿਆਰਥੀ ਹਾਜਰ ਹੋਏ ਅਤੇ 808 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ।ਉਹਨਾਂ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਜਿਲ੍ਹੇ ਵਿੱਚ ਕੁੱਲ 20 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਉਕਤ ਪ੍ਰੀਖਿਆਵਾਂ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਪੂਰਨ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਅਤੇ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਕਤ ਵਕਾਰੀ ਪ੍ਰੀਖਿਆ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜੀ ਅਤੇ ਨਕਲ ਆਦਿ ਦਾ ਕੋਈ ਕੇਸ ਨਹੀਂ ਆਇਆ। ਸਮੂਹ ਬੀਪੀਈਓ,ਸਮੂਹ ਕੇਂਦਰ ਸੁਪਰਡੈਂਟ ਅਤੇ ਨਿਗਰਾਨ ਅਮਲੇ ਵੱਲੋਂ ਸਲਾਘਾਯੋਗ ਕੰਮ ਕੀਤਾ ਗਿਆ। ਪ੍ਰੀਖਿਆ ਕੇਂਦਰਾਂ ਵਾਲੇ ਸਕੂਲ ਮੁੱਖੀਆਂ ਵੱਲੋਂ ਸੁਚੱਜੇ ਪ੍ਰਬੰਧ ਕੀਤੇ ਗਏ ਸਨ।ਇਸ ਪ੍ਰੀਖਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜਵਾਹਰ ਨਵੋਦਿਆ ਵਿਦਿਆਲੇ ਦੇ ਪ੍ਰਿਸੀਪਲ ਅਸ਼ੋਕ ਵਰਮਾ,ਸਮੂਹ ਬੀਪੀਈਓ ਅਤੇ ਜ਼ਿਲ੍ਹਾ ਸਿੱਖਿਆ ਦਫਤਰ ਦੀਆ ਟੀਮਾਂ ਵੱਲੋਂ ਸਮੁਚੇ ਪ੍ਰਬੰਧਾ ਦੀ ਦੇਖਰੇਖ ਕੀਤੀ ਗਈ। ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ ਅਤੇ ਸਮੂਹ ਦਫ਼ਤਰੀ ਅਮਲੇ ਵੱਲੋਂ ਸਲਾਘਾਯੋਗ ਕੰਮ ਕੀਤਾ ਗਿਆ।