
*ਜ਼ਿਲਾ ਫਾਜ਼ਿਲਕਾ ਦੇ ਸਮੂਹ ਅਧਿਆਪਕਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਟੈੱਟ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ**22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਮਹਾਂ ਰੋਸ ਪ੍ਰਦਰਸ਼ਨ* ਫਾਜ਼ਿਲਕਾ 10 ਫਰਵਰੀ ( ) ਸਾਂਝਾ ਅਧਿਆਪਕ ਮੋਰਚਾ ਜਿਲਾ ਫਾਜ਼ਿਲਕਾ (ਪੰਜਾਬ) ਵਿੱਚ ਸ਼ਾਮਿਲ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਸਰਵ ਸ਼੍ਰੀ ਸੁਰਿੰਦਰ ਕੰਬੋਜ ,ਪਰਮਜੀਤ ਸ਼ੋਰੇ ਵਾਲਾ, ਦਪਿੰਦਰ ਸਿੰਘ ਢਿੱਲੋਂ, ਮਹਿੰਦਰ ਕੁਮਾਰ ਕੌੜਿਆਂਵਾਲੀ ਅਤੇ ਦਲਜੀਤ ਸੱਭਰਵਾਲ ਆਦਿ ਨੇ ਅੱਜ ਸਕੂਲ ਸਿੱਖਿਆ ਵਿਭਾਗ ਵੱਲੋਂ ਟੈਟ ਸਬੰਧੀ ਪੱਤਰ ਦੀਆਂ ਕਾਪੀਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਾੜੀਆਂ ਇਸ ਮੌਕੇ ਸਾਂਝਾ ਬਿਆਨ ਜਾਰੀ ਕਰਦਿਆਂ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਮਿਤੀ 07-02-2026 ਨੂੰ ਮਾਸਟਰ ਕਾਡਰ ਦੀਆਂ ਪਦਉਨਤੀਆਂ ਲਈ ਟੈੱਟ ਲਾਜਮੀ ਹੋਣ ਦਾ ਪੱਤਰ ਜਾਰੀ ਕਰਕੇ ਟੈੱਟ ਤੋਂ ਛੋਟ ਦੇਣ ਦਾ 14-09-2017 ਦਾ ਪੱਤਰ ਰੱਦ ਕਰਨ ਦੇ ਵਿਰੋਧ ਵਿੱਚ ਜਿਲ੍ਹਾ ਫਾਜਿਲਕਾ ਦੇ ਦੇ ਸਮੂਹ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਇਸ ਪੱਤਰ ਦੀਆਂ ਕਾਪੀਆਂ ਸਾੜੀਆਂ ਕਿਉਂਕਿ ਇਹ ਪੱਤਰ ਉਹਨਾਂ ਦੀਆਂ ਪ੍ਰਮੋਸ਼ਨਾਂ ਵਿੱਚ ਰੁਕਾਵਟ ਪੈਦਾ ਕਰਦਾ ਹੈ ਅਤੇ ਉਹਨਾਂ ਦੀ ਸੇਵਾ ਸਰਕਾਰੀ ਸੇਵਾ ਪ੍ਰਤੀ ਸੁਰੱਖਿਅਤ ਨਹੀਂ ਹੈ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵਿਆਪਕ ਸੁਧਾਰ ਲਿਆਉਣ ਦੇ ਨਾਂ ‘ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਸੁਪਰੀਮ ਕੋਰਟ ਦੇ ਬਹਾਨੇ ਨਾਲ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀ ਹੋਰ ਗਿਣਤੀ ਘਟਾਉਣ ਲਈ ਹੀ ਇਹੋ ਜਿਹੇ ਕਦਮ ਉਠਾ ਰਹੀ ਹੈ। ਜਿਸ ਦਾ ਪੰਜਾਬ ਦੇ ਅਧਿਆਪਕ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਮਹਾਂ ਰੋਸ ਪ੍ਰਦਰਸ਼ਨ ਕਰਕੇ ਡੱਟਵਾਂ ਵਿਰੋਧ ਕਰਨਗੇ। ਅਧਿਆਪਕ ਆਗੂਆਂ ਨੇ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੂੰ ਸਮੁੱਚੇ ਅਧਿਆਪਕ ਵਰਗ ‘ਤੇ ਇਸ ਹਮਲੇ ਦੇ ਖ਼ਿਲਾਫ਼ ਸਾਂਝੇ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਸਰਕਾਰ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ। ਅੱਜ ਦੇ ਇਸ ਐਕਸ਼ਨ ਵਿੱਚ ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ,ਰੇਸ਼ਮ ਸਿੰਘ, ਰਾਕੇਸ਼ ਸਿੰਘ, ਨਿਸ਼ਾਂਤ ਅੱਗਰਵਾਲ, ਅਮਨਦੀਪ ਸਿੰਘ, ਅਸ਼ੋਕ ਕੁਮਾਰ,ਗੁਰਵਿੰਦਰ ਸਿੰਘ, ਰਾਜਕੁਮਾਰ, ਤਿਲਕਰਾਜ, ਨੋਰੰਗ ਲਾਲ, ਰਾਜੀਵ ਕੁਮਾਰ, ਕ੍ਰਾਂਤੀ ਕੁਮਾਰ, ਰਾਜੇਸ਼ ਕੁਮਾਰ ਜੁਲਾਹਾ, ਜਸਵਿੰਦਰ ਸਿੰਘ, ਕ੍ਰਿਸ਼ਨ ਕੁਮਾਰ ਰਾਵਿੰਦਰ ਕੁਮਾਰ, ਗੁਰਬਖਸ਼ ਸਿੰਘ,ਮਨੋਜ ਸ਼ਰਮਾ, ਰਾਜੇਸ਼ ਡੋਡਾ,ਰਵਿੰਦਰ ਸ਼ਰਮਾ, ਧਰਮਿੰਦਰ ਗੁਪਤਾ, ਆਕਾਸ਼ ਗੋਡਾ, ਰਾਜੇਸ਼ ਤਨੇਜਾ, ਹਰਭਜਨ ਲਾਲ, ਰਮੇਸ਼ ਕੰਬੋਜ, ਬਲਜਿੰਦਰ ਗਰੇਵਾਲ, ਕੁਲਵੀਰ ਸਿੰਘ, ਵਿਨੋਦ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਆਗੂ ਸ਼ਾਮਿਲ ਸਨ