
60-65% ਪ੍ਰਤੀ ਮਹੀਨਾ ਤਨਖਾਹ ਕਟੋਤੀ ਨੂੰ ਲੈ ਕੇ ਸਿੱਖਿਆ ਵਿਭਾਗ ਜਲੰਧਰ ਦੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਅਨੋਖਾ ਪ੍ਰਦਰਸ਼ਨ31000-31000 ਤਨਖਾਹਾਂ ਕਟ ਕੇ ਸਰਕਾਰ ਦਾ ਢਿੱਡ ਨਹੀਂ ਭਰ ਰਿਹਾ ਏਸ ਲਈ ਗੋਲਕ ਬਣਾ ਕੇ ਆਮ ਲੋਕਾਂ ਨੂੰ ਅਪੀਲ ਕੀਤੀ ਕੀ ਸਰਕਾਰ ਦਾ

ਢਿੱਡ (ਖਜ਼ਾਨਾ) ਭਰੋ ਮਿਤੀ 02.03.2026 ( ਜਲੰਧਰ ) 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆ ਦੀਆ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਵੱਲੋਂ ਅੱਜ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦਫਤਰੀ ਮੁਲਾਜ਼ਮਾਂ ਨੇ ਦੱਸਿਆ ਕੀ ਹਰ ਮਹੀਨੇ 31000-31000 ਤਨਖਾਹਾਂ ਕਟ ਕੇ ਵੀ ਸਰਕਾਰ ਦਾ ਢਿੱਡ ਨਹੀਂ ਭਰ ਰਿਹਾ ਏਸ ਲਈ ਗੋਲਕ ਬਣਾ ਕੇ ਆਮ ਲੋਕਾਂ ਨੂੰ ਅਪੀਲ ਕੀਤੀ ਕੀ ਸਰਕਾਰ ਦਾ ਢਿੱਡ (ਖਜ਼ਾਨਾ) ਭਰੋ, ਏਸ ਲਈ ਮੁਲਾਜ਼ਮਾਂ ਵੱਲੋ ਜਿਲਾ ਸਿੱਖਿਆ ਅਫਸਰ ਪ੍ਰਾਇਮਰੀ ਦਫਤਰ ਤੋਂ ਰੋਸ ਮਾਰਚ ਡੀ ਸੀ ਦਫਤਰ ਜਲੰਧਰ ਤੱਕ ਕੀਤਾ ਗਿਆ ਤੇ ਜਿਥੇ ਆਮ ਲੋਕਾਂ ਨੂੰ ਗੋਲਕ ਭਰਨ ਨੂੰ ਕਿਹਾ ਗਿਆ ਤਾਂ ਕੀ ਸਰਕਾਰ ਸਾਡੀ ਤਨਖਾਹ ਕਟੌਤੀ ਦਾ ਫੈਸਲਾ ਵਾਪਿਸ ਲਵੇ। ਏਸ ਮੌਕੇ ADC ਮੈਡਮ ਅਮਨੀਦੰਰ ਕੌਰ ਬਰਾੜ ਨੂੰ ਮੰਗ ਪੱਤਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 08/09/2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਕਈ ਵਾਰ ਅਧਿਕਾਰੀਆ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੋਲਿਆ ਕੀਤਾ ਗਿਆ। ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਜਥੇਬੰਦੀ ਨਾਲ ਮਿਤੀ 10/10/2025 ਨੂੰ ਮੀਟਿੰਗ ਕੀਤੀ ਗਈ ਜਿਸ ਦੋਰਾਨ ਉਨ੍ਹਾ ਨਾਲ ਹੋਈ ਵਿਚਾਰ ਚਰਚਾ ਅਨੁਸਾਰ ਕਰਮਚਾਰੀਆ ਨੂੰ 01.04.2018 ਤੋਂ ਅਧਿਆਪਕਾਂ ਦੀ ਤਰ੍ਹਜ਼ ਤੇ ਰੈਗੂਲਰ ਕਰਨ ਅਤੇ ਤਨਖਾਹਾਂ ਨਾ ਘਟਾਉਣ ਸਬੰਧੀ ਗੱਲਬਾਤ ਹੋਈ ਸੀ ਜਿਸ ਦੋਰਾਨ ਉਨ੍ਹਾ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ ਪ੍ਰੰਤੂ 5 ਮਹੀਨੇ ਬੀਤਣ ਤੇ 01.04.2018 ਤੋਂ ਆਰਡਰ ਦੇਣ ਜਾਂ ਤਨਖਾਹਾਂ ਸਬੰਧੀ ਫੈਸਲਾ ਲੇਣ ਦੀ ਫਾਈਲ ਦਫਤਰ ਦੇ ਇਕ ਟੇਬਲ ਤੋਂ ਦੂਜੇ ਟੇਬਲ ਤੇ ਹੀ ਘੁੰਮ ਰਹੀ ਹੈ।ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼ੋਭਿਤ ਭਗਤ, ਗਗਨਦੀਪ ਸ਼ਰਮਾ, ਰਾਜੀਵ ਸ਼ਰਮਾ, ਗਗਨ ਸਿਆਲ ਨੇ ਕਿਹਾ ਕਿ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਣ ਵਾਲੀ ਮੀਟਿੰਗ ਵਿਚ ਜੇਕਰ ਤਨਖਾਹ ਕਟੋਤੀ ਦਾ ਅਤੇ 01.04.2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਕੋਈ ਫੈਸਲਾ ਨਾ ਹੋਇਆ ਤਾਂ ਮੁਲਾਜ਼ਮ ਮੁੱਖ ਮੰਤਰੀ,ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਰਾਂ ਵੱਲ ਗੁਪਤ ਐਕਸ਼ਨ ਕਰਨ ਨੂੰ ਮਜ਼ਬੂਰ ਹੋਣਗੇ।