
ਅਧੀਨ ਸੇਵਾਵਾਂ ਚੋਣ ਬੋਰਡ ਗਰੁੱਪ ਡੀ ਦੀ ਭਰਤੀ ਪ੍ਰੀਖਿਆ ਹੋਈ ਸਫਲਤਾ ਪੂਰਵਕ ਸੰਪਨ5872 ਉਮੀਦਵਾਰ ਨੇ ਦਿੱਤੀ ਭਰਤੀ ਪ੍ਰੀਖਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਕਰਵਾਈ ਗਈ ਪ੍ਰੀਖਿਆਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਸਿਰਤੋੜ ਉਪਰਾਲੇ ਕੀਤੇ ਜਾ ਰਹੇ ਹਨ।ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਰਾਹੀ ਵੱਖ ਵਿਭਾਗਾਂ ਵਿਚ ਗਰੁੱਪ ਡੀ ਦੀਆਂ ਅਸਾਮੀਆਂ ਨੂੰ ਭਰਨ ਲਈ ਭਰਤੀ ਆਰੰਭੀ ਗਈ ਹੈ। ਜਿਸ ਦੀ ਲਿਖਤੀ ਪ੍ਰੀਖਿਆ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਆਯੋਜਿਤ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਇਹ ਪ੍ਰੀਖਿਆ ਸਫਲਤਾ ਪੂਰਵਕ ਸੰਪਨ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਕਮ ਨੋਡਲ ਅਫਸਰ ਪ੍ਰੀਖਿਆਂ ਫਾਜ਼ਿਲਕਾ ਅਜੇ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮ ਨੋਡਲ ਅਫਸਰ ਪ੍ਰੀਖਿਆ ਅਬੋਹਰ ਸਤੀਸ਼ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਇਹ ਪ੍ਰੀਖਿਆ 22 ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਗਈ। ਜਿਸ ਵਿੱਚ 10 ਸੈਂਟਰ ਫਾਜ਼ਿਲਕਾ ਅਤੇ 12 ਸੈਂਟਰ ਅਬੋਹਰ ਵਿਖੇ ਬਣਾਏ ਗਏ ਸਨ।ਜਿਲ੍ਹਾ ਫਾਜਿਲਕਾ ਵਿੱਚ ਇਸ ਪ੍ਰੀਖਿਆ ਵਿੱਚ 8718ਵਿੱਚੋ 5872 ਪ੍ਰੀਖਿਆਰਥੀਆਂ ਹਾਜਰ ਹੋਏ ਅਤੇ 2846 ਪ੍ਰੀਖਿਆਰਥੀਆਂ ਗੈਰ ਹਾਜ਼ਰ ਰਹੇ। ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਹਰ ਸੈਂਟਰ ਲਈ ਇੱਕ ਡਿਊਟੀ ਮੈਜਿਸਟਰੇਟ ਲਗਾਇਆ ਗਿਆ ਸੀ।ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਜੇ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾ ਤੇ ਸਭ ਤਰਾ ਦੇ ਪੁਖਤਾ ਪ੍ਰਬੰਧ ਗਏ ਸਨ। ਪ੍ਰੀਖਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ। ਦੋਨਾਂ ਅਧਿਕਾਰੀਆਂ ਵੱਲੋਂ ਵੱਖ ਵੱਖ ਪ੍ਰੀਖਿਆਂ ਕੇਂਦਰਾਂ ਦਾ ਦੌਰਾ ਕਰਕੇ ਪ੍ਰੀਖਿਆ ਦੀ ਨਿਗਰਾਨੀ ਕੀਤੀ ਗਈ।ਜਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਜਿਲ੍ਹਾ ਸਿਵਲ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਰਿਹਾ। ਪ੍ਰਿਸੀਪਲ ਹਰੀ ਚੰਦ ਕੰਬੋਜ ਦੀ ਅਗਵਾਈ ਵਿੱਚ ਸਕੂਲ ਆਫ ਐਮੀਨੈਂਸ ਨੂੰ ਫਾਜ਼ਿਲਕਾ ਲਈ ਨੋਡਲ ਸੈਂਟਰ ਅਤੇ ਪ੍ਰਿੰਸੀਪਲ ਰਾਜੇਸ਼ ਸਚਦੇਵਾ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ ਨੂੰ ਅਬੋਹਰ ਲਈ ਨੋਡਲ ਸੈਂਟਰ ਬਣਾਇਆ ਗਿਆ ਸੀ। ਪ੍ਰਿੰਸੀਪਲ ਮਨੋਜ ਸ਼ਰਮਾ ਵੱਲੋਂ ਬਤੌਰ ਸਹਾਇਕ ਨੋਡਲ ਅਫਸਰ ਡਿਊਟੀ ਨਿਭਾਈ ਗਈ।ਇਮਤਿਹਾਨ ਲਈ ਸੈਂਟਰ ਬਣਾਏ ਗਏ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। ਕੇਂਦਰ ਸੁਪਰਡੈਂਟ ,ਸਹਾਇਕ ਸੁਪਰਡੈਂਟ ਅਤੇ ਸਮੂਹ ਨਿਗਰਾਨ ਅਮਲੇ ਸਮੇਤ ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ ਅਤੇ ਦਫ਼ਤਰੀ ਅਮਲੇ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।