
ਅੱਜ ਸਰਕਾਰੀ ਹਾਈ ਸਕੂਲ ਵਿਰਕ ਖੁਰਦ ਵਿਖ਼ੇ ਮੁੱਖ ਅਧਿਆਪਿਕਾ ਸ੍ਰੀਮਤੀ ਲਵਲੀਨ ਸਾਗਰ ਜੀ ਦੀ ਅਗਵਾਈ ਵਿੱਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਇਕੋ ਕਲੱਬ ਇਨਚਾਰਜ ਗੁੰਜਨ ਬਾਲਾ ਵੱਲੋਂ ਵਿਦਿਆਰਥੀਆਂ ਨੂੰ ਧਰਤੀ ਦੀ ਸੰਭਾਲ ਅਤੇ ਵਾਤਾਵਰਣ ਦੀ ਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਸਭ ਤੋਂ ਪਹਿਲਾਂ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਧਰਤੀ ਦੀ ਸੁਰੱਖਿਆ ਲਈ ਕਸਮ (Oath) ਚੁੱਕੀ। ਇਸ ਤੋਂ ਬਾਅਦ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ ਬਾਰੇ ਸਮਝਾਇਆ ਗਿਆ। ਵਿਦਿਆਰਥੀਆਂ ਨੂੰ “Go Green, Plant More Trees” ਦਾ ਸੰਦੇਸ਼ ਦਿੱਤਾ ਗਿਆ। ਸਕੂਲ ਮੁੱਖੀ ਲਵਲੀਨ ਸਾਗਰ ਅਤੇ ਸਮੂਹ ਸਟਾਫ ਵੱਲੋਂ ਇਸ ਮੌਕੇ ਸਕੂਲ ਵਿਖ਼ੇ ਪੌਦੇ ਲਗਾਏ ਗਏ |
ਇਸ ਮੌਕੇ ‘ਤੇ Earth Day ਨਾਲ ਸੰਬੰਧਿਤ ਇੱਕ ਵੀਡੀਓ ਵੀ ਦਿਖਾਈ ਗਈ, ਜਿਸ ਨਾਲ ਵਿਦਿਆਰਥੀਆਂ ਨੂੰ ਧਰਤੀ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਬੱਚਿਆਂ ਦੇ ਡ੍ਰਾਇੰਗ ਮੁਕਾਬਲਾ ਕਰਵਾਏ ਗਏ , ਜਿਸ ਵਿੱਚ 8ਵੀ ਤੋਂ 10ਵੀ ਜਮਾਤਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਮੁਕਾਬਲੇ ਵਿੱਚ ਪਹਿਲੀ, ਦੂਜੀ ਅਤੇ ਤੀਜੀ ਪੋਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।
ਇਸ ਤਰ੍ਹਾਂ ਸਕੂਲ ਵਿੱਚ ਵਿਸ਼ਵ ਧਰਤੀ ਦਿਵਸ ਬੜੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਿਸ਼ਾ ਸਿੰਗਲਾ, ਜਸਪ੍ਰੀਤ ਕੌਰ, ਮਨੂੰ ਕਟਾਰੀਆ, ਮੀਨੂੰ ਗੋਇਲ, ਗਗਨਦੀਪ ਸਿੰਘ, ਨੀਰਜ ਕੁਮਾਰ, ਮਾਨਵਪ੍ਰੀਤ, ਆਦਿ ਸਟਾਫ ਮੈਂਬਰ ਹਾਜਿਰ ਰਹੇ |