
ਗੈਰ ਵਿੱਦਿਅਕ ਕੰਮਾਂ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੀਤੇ ‘ਲਾਵਾਰਿਸ’ – ਪੰਨੂੰ , ਲਾਹੌਰੀਆ
ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਗੈਰ ਵਿੱਦਿਅਕ ਕੰਮਾਂ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲਾਵਾਰਿਸ ਬਣਾ ਦਿੱਤਾ ਹੈ l ਉਹਨਾਂ ਦੱਸਿਆ ਕਿ ਮਰਦਮਸ਼ੁਮਾਰੀ ਤੇ ਬੀ ਐਲਓ ਦੇ ਕੰਮਾਂ ਵਿੱਚ 100 ਪ੍ਰਤੀਸ਼ਤ ਅਧਿਆਪਕਾਂ ਦੀ ਡਿਊਟੀ ਲੱਗੀ ਹੋਈ ਹੈ l ਕੋਈ ਵੀ ਅਧਿਆਪਕ ਇਹਨਾਂ ਡਿਊਟੀਆਂ ਤੋਂ ਨਹੀਂ ਬਚ ਸਕਿਆ l ਪੰਜਾਬ ਸਰਕਾਰ ਨੇ ਸਿਰਫ ਅਧਿਆਪਕਾਂ ਨੂੰ ਹੀ ਗੈਰ ਵਿੱਦਿਆ ਕੰਮਾਂ ਵਾਸਤੇ ਚੁਣਿਆ ਹੈ l ਉਹਨਾਂ ਨੂੰ ਪੜ੍ਹਾਈ ਨਾਲ ਕੋਈ ਸਬੰਧ ਨਹੀਂ ਕੀ ਬੱਚਿਆਂ ਦੀ ਪੜ੍ਹਾਈ ਹੋ ਰਹੀ ਹੈ ਕਿ ਨਹੀਂ ਹੋ ਰਹੀ l ਹੋਰ ਕਿਸੇ ਵੀ ਵਿਭਾਗ ਦਾ ਕੋਈ ਵੀ ਮੁਲਾਜ਼ਮ ਮਰਦਸ਼ੁਮਾਰੀ ਤੇ ਬੀਐਲਓ ਡਿਊਟੀ ਚ ਨਹੀਂ ਲਗਾਇਆ ਗਿਆ ਸਿਰਫ ਅਧਿਆਪਕਾਂ ਦੀ ਡਿਊਟੀ ਹੀ ਲਗਾ ਗਈ l ਪੰਜਾਬ ਸਰਕਾਰ ਹੋਂਦ ਵਿੱਚ ਆਉਣ ਤੋਂ ਪਹਿਲਾਂ ਇਹ ਮੰਨ ਚੁੱਕੀ ਸੀ ਕਿ ਅਧਿਆਪਕਾਂ ਦੀ ਕੋਈ ਵੀ ਗੈਰ ਵਿਦਿਕ ਡਿਊਟੀ ਨਹੀਂ ਲਗਾਈ ਜਾਵੇਗੀ l ਅਧਿਆਪਕ ਸਿਰਫ ਪੜ੍ਹਾਈ ਦਾ ਕੰਮ ਹੀ ਕਰਾਉਣਗੇ ਪਰ ਹੁਣ ਅਧਿਆਪਕਾਂ ਨੂੰ ਗੈਰ ਵਿਤਕ ਡਿਊਟੀਆਂ ਵਿੱਚ ਧੱਕਿਆ ਜਾ ਰਿਹਾ ਹੈ ਜੋ ਕਿ ਅਤੀ ਨਿੰਦਨ ਯੋਗ ਹੈ l ਐਲੀਮੈਂਟਰੀ ਟੀਚਰ ਜੀ ਨੇ ਪੰਜਾਬ ਇਸ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਦੀ ਕਰਦੀ ਹੈ ਤੇ ਪੰਜਾਬ ਸਰਕਾਰ ਕੋਲੋਂ ਮੰਗ ਕਰਦੀ ਹੈ ਕਿ ਅਧਿਆਪਕਾਂ ਦੀ ਗੈਰ ਵਿਦਿਅਕ ਕੰਮਾਂ ਚ ਡਿਊਟੀ ਲਗਾਉਣ ਤੋਂ ਗਰੇਜ ਕੀਤਾ ਜਾਵੇ ਤਾਂ ਜੋ ਬੱਚਿਆਂ ਦੀ ਪੜ੍ਹੇ ਦਾ ਨੁਕਸਾਨ ਨਾ ਹੋ ਸਕੇ lਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ , ਨਰੇਸ਼ ਪਨਿਆੜ, ਦਲਜੀਤ ਸਿੰਘ ਲਹੌਰੀਆ, ਲਖਵਿੰਦਰ ਸਿੰਘ ਸੇਖੋਂ , ਬੀ.ਕੇ.ਮਹਿਮੀ , ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੇਵਾਲ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ , ਦੀਦਾਰ ਸਿੰਘ ਮੁਦਕੀ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਰਾਜਵਿੰਦਰ ਸਿੰਘ ਰਾਜਾਸਾਂਸੀ , ਮਨਿੰਦਰ ਸਿੰਘ ਨਿੱਜਰ , ਆਦਿ ਆਗੂ ਹਾਜਰ ਸਨ ।