
ਸੇਵਾ ਨਿਭਾ ਰਹੇ ਅਧਿਆਪਕਾਂ ਦੀ ਅਧਿਆਪਕ ਯੋਗਤਾ ਪ੍ਰੀਖਿਆਂ ਸਫ਼ਲਤਾ ਪੂਰਵਕ ਹੋਈ ਸੰਪਨ
ਜ਼ਿਲ੍ਹਾ ਹੈੱਡਕੁਆਰਟਰ ਤੇ ਬਣਾਏ ਗਏ ਸਨ ਤਿੰਨ ਪ੍ਰੀਖਿਆ ਕੇਂਦਰ
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਸੇਵਾ ਨਿਭਾ ਰਹੇ ਅਧਿਆਪਕਾਂ ਦੀ ਅਧਿਆਪਕ ਯੋਗਤਾ ਪ੍ਰੀਖਿਆਂ ਜੋ ਕਿ ਐਸ ਸੀ ਈ ਆਰ ਟੀ ਵੱਲੋਂ ਆਯੋਜਿਤ ਕੀਤੀ ਗਈ।
ਜਿਲ੍ਹਾ ਫਾਜਿਲਕਾ ਵਿੱਚ ਸਫਲਤਾ ਪੂਰਵਕ ਮੁਕੰਮਲ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ। ਜ਼ਿਲ੍ਹਾ ਨੋਡਲ ਅਫਸਰ ਅਜੇ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਜ਼ਿਲ੍ਹਾ ਫਾਜਿਲਕਾ ਵਿੱਚ ਇਹ ਪ੍ਰੀਖਿਆ ਜ਼ਿਲ੍ਹਾ ਹੈਡਕੁਆਰਟਰ ਤੇ ਬਣਾਏ 3 ਪ੍ਰੀਖਿਆ ਕੇਂਦਰਾਂ ਸਕੂਲ ਆਫ ਐਮੀਨੈਂਸ ਫਾਜ਼ਿਲਕਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਅਤੇ ਐਮ ਆਰ ਸਰਕਾਰੀ ਕਾਲਜ ਵਿੱਚ ਕਰਵਾਈ ਗਈ।
ਜਿਸ ਵਿੱਚ ਸਵੇਰ ਦੇ ਸੈਸ਼ਨ 1257 ਪ੍ਰੀਖਿਆਰਥੀਆਂ ਵਿੱਚੋਂ 1158 ਅਧਿਆਪਕਾਂ ਵੱਲੋਂ ਅਧਿਆਪਕ ਯੋਗਤਾ ਪਰੀਖਿਆ 2 ਦਿੱਤੀ ਗਈ ਅਤੇ 99 ਗੈਰ ਹਾਜ਼ਰ ਰਹੇ। ਇਸ ਤਰ੍ਹਾਂ ਸ਼ਾਮ ਦੇ ਸੈਸ਼ਨ ਵਿੱਚ 1021 ਵਿੱਚੋ 966 ਅਧਿਆਪਕ ਵੱਲੋਂ ਇਹ ਪ੍ਰੀਖਿਆ ਦਿੱਤੀ ਗਈ ਅਤੇ 55 ਗੈਰਹਾਜ਼ਰ ਰਹੇ।ਸਕੂਲ ਆਫ ਐਮੀਨੈਂਸ ਫਾਜ਼ਿਲਕਾ ਨੂੰ ਨੋਡਲ ਕੇਂਦਰ ਬਣਾਇਆ ਗਿਆ ਸੀ।ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਪ੍ਰੀਖਿਆ ਦੇ ਸਫਲ ਸੰਚਾਲਨ ਲਈ ਹਰੇਕ ਪ੍ਰੀਖਿਆ ਕੇਂਦਰ ਵਿੱਚ ਡਿਊਟੀ ਮਜਿਸਟ੍ਰੇਟ ਦੀ ਨਿਯੁਕਤੀ ਕੀਤੀ ਗਈ ਸੀ। ਜਿਹਨਾਂ ਵੱਲੋਂ ਵਿਸ਼ੇਸ਼ ਤੌਰ ਇਸ ਪ੍ਰੀਖਿਆ ਦੀ ਨਿਗਰਾਨੀ ਕੀਤੀ ਗਈ। ਜ਼ਿਲ੍ਹਾ ਸਿੱਖਿਆ ਵਿਭਾਗ ਦੀ ਸਮੁੱਚੀ ਟੀਮ ਦੀ ਦੇਖਰੇਖ ਹੇਠ ਵਿੱਚ ਇਹ ਪ੍ਰੀਖਿਆਂ ਸਫ਼ਲਤਾ ਪੂਰਵਕ ਸੰਪਨ ਹੋਈ ਅਤੇ ਨਕਲ ਆਦਿ ਦਾ ਕੋਈ ਕੇਸ ਸਾਹਮਣੇ ਨਹੀ ਆਇਆ।
ਪ੍ਰੀਖਿਆ ਕੇਂਦਰਾ ਤੇ ਸਭ ਤਰਾ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ
ਪ੍ਰੀਖਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ। ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਹਰੇਕ ਪ੍ਰੀਖਿਆ ਕੇਂਦਰ ਲਈ ਪ੍ਰਿੰਸੀਪਲ ਨੂੰ ਸੁਪਰਡੈਟ ਅਤੇ ਹੈੱਡਮਾਸਟਰ,ਹੈੱਡਮਿਸਟਰਿਸ ਨੂੰ ਡਿਪਟੀ ਸੁਪਰਡੈਂਟ ਲਗਾਇਆ ਗਿਆ ਸੀ।
ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ ,ਸਮੂਹ ਕੇਂਦਰ ਸੁਪਰਡੈਂਟ , ਡਿਪਟੀ ਸੁਪਰਡੈਂਟ ਅਤੇ ਨਿਗਰਾਨ ਅਮਲੇ ਵੱਲੋਂ ਪ੍ਰੀਖਿਆਂ ਦੀ ਸਫਲਤਾ ਲਈ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।