93.26 ਪਾਸ ਫੀਸਦੀ ਨਾਲ ਸ਼ਾਨਦਾਰ ਰਿਹਾ ਜਿਲ੍ਹਾ ਫਾਜਿਲਕਾ ਦਾ ਦਸਵੀਂ ਦਾ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ- ਡੀਈਓ ਅਜੇ ਕੁਮਾਰ ਸ਼ਰਮਾ

93.26 ਪਾਸ ਫੀਸਦੀ ਨਾਲ ਸ਼ਾਨਦਾਰ ਰਿਹਾ ਜਿਲ੍ਹਾ ਫਾਜਿਲਕਾ ਦਾ ਦਸਵੀਂ ਦਾ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ- ਡੀਈਓ ਅਜੇ ਕੁਮਾਰ ਸ਼ਰਮਾ

ਜਿਲ੍ਹੇ ਦੇ 9 ਵਿਦਿਆਰਥੀਆਂ ਨੇ ਮੈਰਿਟ ਵਿੱਚ ਬਣਾਈ ਥਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀ ਬੋਰਡ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦਾ ਨਤੀਜਾ 93.26 ਪਾਸ ਫੀਸਦੀ ਰਿਹਾ। ਜ਼ਿਲ੍ਹਾ ਫ਼ਾਜ਼ਿਲਕਾ ਦੇ 12678 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋ 11824 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ।ਇਸ ਦੇ ਨਾਲ ਹੀ ਜਿਲ੍ਹੇ ਦੇ 9 ਵਿਦਿਆਰਥੀਆਂ ਨੇ ਮੈਰਿਟ ਵਿੱਚ ਆਪਣਾ ਨਾ ਦਰਜ ਕਰਵਾ ਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲਾਂ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਅਜੇ ਕੁਮਾਰ ਸ਼ਰਮਾ ਨੇ ਦੱਸਿਆ ਦੀ ਜੀਨੀਅਸ ਇੰਟਰਨੈਸ਼ਨਲ ਸਕੂਲ ਅਬੋਹਰ ਦੀ ਵਿਦਿਆਰਥਣ ਪਲਕ ਨੇ 650 ਵਿੱਚੋ 642, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਮੀਰਾਂ ਸਾਂਗਲਾ ਦੀ ਵਿਦਿਆਰਥਣ ਅਰਪਨਾ ਨੇ 650 ਵਿੱਚੋ 633 ਅਤੇ ਅਰਚਨਾ ਨੇ 650 ਵਿੱਚੋਂ 631, ਸਕੂਲ ਆਫ ਐਮੀਨੈਂਸ ਰਾਮਸਰਾ ਦੀ ਵਿਦਿਆਰਥਣ ਅਲਾਇਸ ਨੇ 650ਵਿੱਚੋ 630 ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਵਿਦਿਆਰਥਣ ਸੰਗਮ ਨੇ 650 ਵਿੱਚੋ 630,ਜੀਨੀਅਸ ਇੰਟਰਨੈਸ਼ਨਲ ਸਕੂਲ ਅਬੋਹਰ ਦੀ ਵਿਦਿਆਰਥਣ ਅਨੰਨਿਆ ਨੇ 650 ਵਿੱਚੋ 627, ਸਕੂਲ ਆਫ ਐਮੀਨੈਂਸ ਰਾਮਸਰਾ ਦੀ ਵਿਦਿਆਰਥਣ ਦ੍ਰਿਸ਼ਟੀ ਨੇ 650 ਵਿੱਚੋ 627,ਸਰਕਾਰੀ ਹਾਈ ਸਕੂਲ ਰੂਪਨਗਰ ਦੀ ਵਿਦਿਆਰਥਣ ਰੀਮਾ ਨੇ 650 ਵਿੱਚੋ 625,ਅਮ੍ਰਿਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਵਿਦਿਆਰਥਣ ਪ੍ਰਤਿਗਿਆ ਨੇ 650 ਵਿੱਚੋਂ 624 ਅਤੇ ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਧਰਾਂਗਵਾਲਾ ਦੇ ਵਿਦਿਆਰਥੀ ਸ਼ਿਵਰਾਜ ਨੇ 650 ਵਿੱਚੋ 623 ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਵਿੱਚ ਥਾਂ ਬਣਾਕੇ ਆਪਣੇ ਅਧਿਆਪਕਾਂ, ਮਾਪਿਆਂ, ਸਕੂਲਾਂ ਅਤੇ ਜਿਲ੍ਹੇ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਜੇ ਕੁਮਾਰ ਸ਼ਰਮਾ ਨੇ ਦੱਸਿਆ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਵਿੱਚ ਸਮੂਹ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਜਿਲ੍ਹੇ ਨੇ ਸ਼ਾਨਾਮੱਤੀ ਪ੍ਰਾਪਤੀ ਕੀਤੀ ਹੈ। ਉਹਨਾਂ ਨੇ ਮੈਰਿਟ ਹੋਲਡਰ ਵਿਦਿਆਰਥੀਆਂ ਦੇ ਸਕੂਲਾਂ ਦੇ ਮੁੱਖੀਆਂ ਅਤੇ ਅਧਿਆਪਕਾਂ ਨੂੰ ਵਧਾਈਆ ਦਿੱਤੀਆਂ ਜਿਹਨਾਂ ਦੀ ਯੋਗ ਅਗਵਾਈ ਵਿੱਚ ਵਿਦਿਆਰਥੀਆਂ ਨੇ ਸਾਨਦਾਰ ਕਾਰਜੁਗਾਰੀ ਦਿਖਾਈ ਹੈ।ਉਹਨਾ ਨੇ ਕਿਹਾ ਕਿ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਨਾਲ ਸਕੂਲਾਂ ਦੇ ਅਧਿਆਪਕਾਂ ਵੱਲੋ ,ਮਾਪਿਆਂ ਦੇ ਸਹਿਯੋਗ ਨਾਲ ਲਗਾਤਾਰ ਕੀਤੀ ਗਈ ਸਖਤ ਮਿਹਨਤ ਅਤੇ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਤਿਆਰੀ ਕਰਾਉਣ ਤੇ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ।ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ,ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ, ਸਮੂਹ ਬੀਐਨਓ,ਸਮੂਹ ਬੀਪੀਈਓ,ਵੱਖ ਸਕੂਲਾਂ ਦੇ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ,ਉਹਨਾ ਦੇ ਮਾਪਿਆਂ,ਸਕੂਲ ਮੁੱਖੀਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸੁਭਕਾਮਨਾਵਾ ਦਿੱਤੀਆ।

Scroll to Top