ਨਗਰ ਕੌਂਸਲ ਚੋਣਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਨਾ ਲਗਾਈਆਂ ਜਾਣ – ਪੰਨੂ , ਲਾਹੌਰੀਆ

ਨਗਰ ਕੌਂਸਲ ਚੋਣਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਨਾ ਲਗਾਈਆਂ ਜਾਣ – ਪੰਨੂ , ਲਾਹੌਰੀਆ ਐਲੀਮੈਂਟਲੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆਂ ਨੇ ਦੱਸਿਆ ਕਿ 80% ਅਧਿਆਪਕਾਂ ਦੀਆਂ ਪਹਿਲਾਂ ਹੀ ਡਿਊਟੀਆਂ ਮਰਦਮਸ਼ੁਮਾਰੀ (ਜਨਗਣਨਾ) ਵਿੱਚ ਲੱਗੀਆਂ ਹੋਈਆਂ ਹਨ ਤੇ ਬਾਕੀ ਅਧਿਆਪਕ ਬੀਐਲਓ ਲੱਗੇ ਹੋਏ ਹਨ l ਲਾਹੌਰੀਆ ਨੇ ਦੱਸਿਆ ਕਿ ਅਧਿਆਪਕ ਪਹਿਲਾਂ ਹੀ ਡਿਊਟੀਆਂ ਦੇ ਚੱਕਰ ਵਿੱਚ ਫਸੇ ਹੋਏ ਹਨ। ਅਧਿਆਪਕਾਂ ਨੂੰ ਦੂਰੀਆਂ ਦੂਰੀਆਂ ਤੇਰੀਆਂ ਤੇਰੀਆਂ ਡਿਊਟੀਆਂ ਕਰਨੀਆਂ ਪੈ ਰਹੀਆਂ ਹਨ l ਇਸ ਕਰਕੇ ਅਧਿਆਪਕਾਂ ਨੂੰ ਨਗਰ ਕੌਂਸਲ ਚੋਣਾਂ ਦੀਆਂ ਡਿਊਟੀਆਂ ਵਿੱਚ ਨਾ ਲਗਾਇਆ ਜਾਵੇ l ਜਨਗੰਨਾ ਤੇ ਹੋਰ ਡਿਊਟੀਆਂ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਪਹਿਲਾਂ ਹੀ ਬਹੁਤ ਜਿਆਦਾ ਨੁਕਸਾਨ ਹੋ ਰਿਹਾ ਹੈ ਲਾਹੌਰੀਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅਧਿਆਪਕਾਂ ਨੂੰ ਨਗਰ ਕੌਂਸਲ ਚੋਣਾਂ ਵਿੱਚ ਬਿਲਕੁਲ ਨਾ ਲਗਾਇਆ ਜਾਵੇ ਨਹੀਂ ਤਾਂ ਸਕੂਲਾਂ ਦਾ ਭੱਠਾ ਬਿਲਕੁਲ ਬਹਿ ਜਾਵੇਗਾ l ਉਹਨਾਂ ਦੱਸਿਆ ਕਿ ਸਰਕਾਰ ਨੇ ਪਹਿਲਾਂ ਮੰਨਿਆ ਸੀ ਕਿ ਅਧਿਆਪਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਡਿਊਟੀ ਚ ਨਹੀਂ ਲਗਾਇਆ ਜਾਵੇਗਾ ਪਾਰ ਹੋਣ ਹਰ ਕੰਮ ਵਿੱਚ ਅਧਿਆਪਕਾਂ ਨੂੰ ਮੋਹਰੀ ਬਣਾਇਆ ਜਾ ਰਿਹਾ l ਲਾਹੌਰੀਆ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਕਹੇ ਉੱਤੇ ਫੁੱਲ ਚੜਾਉਣੇ ਚਾਹੀਦੇ ਹਨ l ਸਰਕਾਰ ਅਧਿਆਪਕਾਂ ਨੂੰ ਹਰ ਤਰ੍ਹਾਂ ਦੀ ਡਿਊਟੀ ਤੋਂ ਫਾਰਗ ਕਰੇ l ਲਾਹੋਰੀਆ ਨੇ ਸਰਕਾਰ ਕੋਲੋਂ ਪੁਰਜੋਰ ਮੰਗ ਕੀਤੀ ਹੈ ਕਿ ਨਗਰ ਕੌਂਸਲ ਚੋਣਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਬਿਲਕੁਲ ਨਾ ਲਗਾਈਆਂ ਜਾਣ l ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ , ਨਰੇਸ਼ ਪਨਿਆੜ, ਦਲਜੀਤ ਸਿੰਘ ਲਹੌਰੀਆ, ਲਖਵਿੰਦਰ ਸਿੰਘ ਸੇਖੋਂ , ਬੀ.ਕੇ.ਮਹਿਮੀ , ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੇਵਾਲ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ , ਦੀਦਾਰ ਸਿੰਘ ਮੁਦਕੀ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਰਾਜਵਿੰਦਰ ਸਿੰਘ ਰਾਜਾਸਾਂਸੀ , ਮਨਿੰਦਰ ਸਿੰਘ ਨਿੱਜਰ , ਆਦਿ ਆਗੂ ਹਾਜਰ ਸਨ ।

Scroll to Top