ਨਵੀਂ ਭਰਤੀ ਅਤੇ ਪਦ ਉਨਤੀ ਵਾਲੇ ਅਧਿਆਪਕਾਂ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ: ਜੀਟੀਯੂ ਪੰਜਾਬ

ਨਵੀਂ ਭਰਤੀ ਅਤੇ ਪਦ ਉਨਤੀ ਵਾਲੇ ਅਧਿਆਪਕਾਂ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ: ਜੀਟੀਯੂ ਪੰਜਾਬ
ਅਧਿਆਪਕ ਪੱਖੀ ਪੱਖੀ ਫੈਸਲੇ ਜਰਨਲਾਈਜ ਕੀਤੇ ਜਾਣ : ਕਰਨੈਲ ਫਿਲੌਰ
ਸਕੂਲ ਮੈਨਜਮੈਂਟ ਕਮੇਟੀਆਂ ਵਿੱਚ ਸਿਆਸੀ ਦਖਅੰਦਾਜ਼ੀ ਬੰਦ ਕੀਤੀ ਜਾਵੇ:- ਮੱਕੜ
ਜਲੰਧਰ , 18 ਜੁਲਾਈ
ਗੌਰਮਿੰਟ ਟੀਚਰਜ ਯੂਨੀਅਨ ਜ਼ਿਲ੍ਹਾ ਜਲੰਧਰ ਨੇ ਸੂਬਾਈ ਸੱਦੇ ਅਨੁਸਾਰ ਅੱਜ ਕਰਨੈਲ ਫ਼ਿਲੌਰ ਦੀ ਅਗਵਾਈ ਵਿੱਚ ਅਧਿਆਪਕ ਮੰਗਾਂ ਅਤੇ ਮਸਲਿਆਂ ਸੰਬੰਧੀ ਮੰਗ ਪੱਤਰ ਜਿਲਾ ਸਿੱਖਿਆ ਅਫਸਰ (ਐਲੀਮੈਂਟਰੀ ) ਹਰਜਿੰਦਰ ਕੌਰ ਰਾਹੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ ਭੇਜਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਮੱਕੜ,ਅਤੇ ਪ੍ਰੈਸ ਸਕੱਤਰ ਵੇਦ ਰਾਜ ਜਾਲੰਧਰ ਨੇ ਦੱਸਿਆ ਕਿ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਅਧਿਆਪਕਾਂ ਨੂੰ ਤਨਖਾਹਾਂ ਸਮੇਤ ਜੀਪੀ ਫੰਡ ਐਡਵਾਂਸ ਅਤੇ ਹੋਰ ਬਿਲ ਮਹੀਨੇ ਦੀ ਇੱਕ ਤਰੀਕ ਨੂੰ ਹੀ ਜਾਰੀ ਕਰਨੇ ਯਕੀਨੀ ਬਣਾਏ ਜਾਣ, ਵੱਖ ਵੱਖ ਭਰਤੀਆਂ ਅਤੇ ਅਧਿਆਪਕਾਂ ਦੇ ਹੱਕ ਚ ਹੋਏ ਫੈਸਲੇ ਨੂੰ ਜਰਨਲਾਈਜ ਕਰਦਿਆਂ ਅਧਿਆਪਕਾਂ ਦੇ ਉਕਤ ਕੇਸਾਂ ਵਿੱਚ ਬਣਦੇ ਬਕਾਏ ਜਲਦ ਜਾਰੀ ਕੀਤੇ ਜਾਣ, ਰੀਕਾਸਟ ਲਿਸਟਾਂ ਜਿਵੇਂ ਕਿ 3704 ਤੇ 6635 ਤੁਰੰਤ ਰੱਦ ਕੀਤੀਆਂ ਜਾਣ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਵਿੱਚ ਸਿਆਸੀ ਦਖਲਅੰਦਾਜੀ ਬੰਦ ਕੀਤੀ ਜਾਵੇ, ਛੁੱਟੀਆਂ ਵਾਲੇ ਦਿਨਾਂ ਦੌਰਾਨ ਅਧਿਆਪਕਾਂ ਤੇ ਸਕੂਲ ਮੁਖੀਆਂ ਤੋਂ ਗੂਗਲ ਫਾਰਮ ਭਰਵਾਉਣੇ ਤੇ ਡਾਕ ਮੰਗਣੀ ਬੰਦ ਕੀਤੀ ਜਾਵੇ, ਈਟੀਟੀ, ਸੀ ਐਂਡ ਵੀ ਤੋਂ ਮਾਸਟਰ ਕੇਡਰ, ਮਾਸਟਰ ਕੇਡਰ ਤੋਂ ਲੈਕਚਰਾਰ ਤੇ ਮੁਖ ਅਧਿਆਪਕ ਅਤੇ ਵੱਖ ਵੱਖ ਕਾਡਰਾਂ ਤੋਂ ਬਤੌਰ ਪ੍ਰਿੰਸੀਪਲ ਪ੍ਰਮੋਸ਼ਨਾਂ ਜਲਦ ਕੀਤੀਆਂ ਜਾਣ, ਇਸੇ ਤਰਾਂ ਨਾਨ ਟੀਚਿੰਗ ਅਸਾਮੀਆਂ ਭਰੀਆਂ ਜਾਣ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਸੈਂਟਰ ਪੱਧਰ ਤੇ ਡਾਟਾ ਐਂਟਰੀ ਆਪਰੇਟਰ ਦੀਆਂ ਅਸਾਮੀਆਂ ਦਿੱਤੀਆਂ ਜਾਣ, ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਦੇ ਵਿੱਚ ਦੋ ਕਲਰਕ ਦੀਆਂ ਅਸਾਮੀਆਂ ਦਿੱਤੀਆਂ ਜਾਣ , ਸਮੱਗਰਾ ਅਧੀਨ ਕੰਮ ਕਰਦੇ 59 ਐਸਐਲਏ ਅਤੇ ਦਫਤਰੀ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਕੰਮ ਕਰਦੇ 29 ਮੁੱਖ ਅਧਿਆਪਕਾਂ ਦੀਆਂ ਖਤਮ ਕੀਤੀਆਂ ਸੇਵਾ ਬਹਾਲ ਕੀਤੀਆਂ ਜਾਣ, ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ, ਐਸੋਸੀਏਟ ਅਧਿਆਪਕਾਂ, ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਅਤੇ ਐਨਐਸ ਕਿਊ ਐਫ ਅਧਿਆਪਕਾਂ ਨੂੰ ਤਨਖਾਹ ਸਕੇਲਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ, ਵੱਖ ਵੱਖ ਕੇਡਰਾਂ ਵਿੱਚ ਭਰਤੀ ਹੋਏ ਅਧਿਆਪਕਾਂ ਅਤੇ ਪਦ ਉੱਨਤ ਕੀਤੇ ਗਏ ਲੈਕਚਰਾਰਾਂ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ ਅਤੇ ਆਪਸੀ ਬਦਲੀ ਲਈ ਸਟੇਅ ਖਤਮ ਕੀਤੀ ਜਾਵੇ, 8886 ਰੈਗੂਲਰ ਹੋਏ ਅਧਿਆਪਕਾਂ ਨੂੰ ਸੀਐਸਆਰ ਰੂਲ ਅਨੁਸਾਰ ਠੇਕਾ ਆਧਾਰਿਤ ਸੇਵਾਵਾਂ ਨੂੰ ਗਿਣਦੇ ਅਚਨਚੇਤ ਛੁੱਟੀਆਂ ਦਾ ਲਾਭ ਦਿੱਤਾ ਜਾਵੇ, ਬਦਲੀਆਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾਣ, ਹੈੱਡ ਟੀਚਰਾਂ ਦੀਆਂ ਖਤਮ ਕੀਤੀਆਂ ਗਈਆਂ 1904 ਪੋਸਟਾਂ ਅਤੇ ਮਿਡਲ ਸਕੂਲਾਂ ਦੀਆਂ ਖਤਮ ਕੀਤੀਆਂ ਗਈਆਂ ਸਰੀਰਕ ਸਿੱਖਿਆ ਅਤੇ ਡਰਾਇੰਗ ਅਧਿਆਪਕਾਂ ਦੀਆਂ ਪੋਸਟਾਂ ਨੂੰ ਬਹਾਲ ਕੀਤਾ ਜਾਵੇ। ਵਿੱਤੀ ਮੰਗਾਂ ਸਬੰਧੀ ਗੱਲ ਕਰਦੇ ਉਨ੍ਹਾਂ ਕਿਹਾ ਕਿ ਸਮੂਹ ਅਧਿਆਪਕਾਂ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ 2018 ਤੋਂ ਬਾਅਦ ਭਰਤੀ ਅਧਿਆਪਕਾਂ ਤੇ ਕੇਂਦਰੀ ਸਕੇਲ ਲਾਗੂ ਕਰਨ ਦਾ ਫੈਸਲਾ ਰੱਦ ਕਰਕੇ ਉਹਨਾਂ ਨੂੰ ਪੰਜਾਬ ਸਕੇਲ ਦੀ ਲਿਆਂਦਾ ਜਾਵੇ, 2011 ਵਿੱਚ ਲਾਗੂ ਕੀਤੀ ਉਚੇਰੀ ਗ੍ਰੇਡ ਪੇ ਬਹਾਲ ਕੀਤੀ ਜਾਵੇ, ਸੋਧ ਦੇ ਨਾਂ ਤੇ ਬੰਦ ਕੀਤੇ ਪੇਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕੀਤੇ ਜਾਣ, ਤਨਖਾਹ ਕਮਿਸ਼ਨ 2016 ਦੀ ਰਿਪੋਰਟ ਨੂੰ ਲਾਗੂ ਕਰਦਿਆਂ ਇਸ ਦੇ ਬਕਾਏ ਤੁਰੰਤ ਤੇ ਜਾਣ, ਜਨਵਰੀ 2016 ਤੋਂ ਬਣਦੇ 125 ਮਹਿੰਗਾਈ ਭੱਤੇ ਤੇ 2.59 ਦਾ ਫੈਕਟਰ ਲਾਗੂ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ । ਇਸ ਸਮੇਤ ਹੋਰ ਅਨੇਕਾਂ ਅਧਿਆਪਕ ਪੱਖੀ ਮੰਗਾਂ ਸਬੰਧੀ ਮੰਗ ਪੱਤਰ ਜ਼ਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਸੌਂਪਿਆ ਗਿਆ । ਅਧਿਆਪਕ ਆਗੂਆਂ ਨੇ ਗੱਲ ਕਰਦਿਆਂ ਕਿਹਾ ਕਿ ਜੇਕਰ ਅਧਿਆਪਕ ਵਰਗ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਨੇ ਜੇਕਰ ਅਣਗੌਲਿਆਂ ਕਰਨ ਦੀ ਨੀਤੀ ਅਪਣਾਈ ਰੱਖੀ ਤਾਂ ਜਲਦ ਹੀ ਤਿੱਖੇ ਅਤੇ ਲੜੀਵਾਰ ਸੰਘਰਸ਼ਾਂ ਦੀ ਲੜੀ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਬਲਜੀਤ ਸਿੰਘ ਕੁਲਾਰ, ਤੀਰਥ ਸਿੰਘ ਬਾਸੀ, ਰਜਿੰਦਰ ਸਿੰਘ ਭੋਗਪੁਰ, ਜਤਿੰਦਰ ਸਿੰਘ,
ਸੰਦੀਪ ਰਾਜੋਵਾਲ, ਗੁਰਮੇਲ ਸਿੰਘ, ਰਣਜੀਤ ਠਾਕੁਰ, ਸੋਨਾਲੀ ਸ਼ਰਮਾ, ਤਰਸੇਮ ਲਾਲ, ਗੁਰਿੰਦਰ ਸਿੰਘ, ਸੁਖਵਿੰਦਰ ਰਾਮ, ਲੇਖ ਰਾਜ ਪੰਜਾਬੀ, ਸੁਸ਼ੀਲ ਕੁਮਾਰ, ਸੰਦੀਪ ਕੰਗ, ਭੋਲ਼ਾ ਰਾਮ, ਗੁਰਿੰਦਰ ਸਿੰਘ, ਵਿਨੋਦ ਕੁਮਾਰ ਭੱਟੀ, ਹਰਮਨਜੋਤ ਸਿੰਘ ਆਲੂਵਾਲੀਆ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।

Scroll to Top