
*ਜੀ.ਟੀ.ਯੂ. ਪੰਜਾਬ ਦੀ ਸੂਬਾਈ ਮੀਟਿੰਗ ‘ਚ ਸਰਕਾਰ ਨਾਲ ਆਰ ਪਾਰ ਦੀ ਲੜਾਈ ਲਈ ਤਿਆਰੀਆਂ ਖਿੱਚੀਆਂ**ਪੁਰਾਣੀ ਪੈਨਸ਼ਨ ਬਹਾਲੀ ਲਈ 1 ਅਗਸਤ ਅਤੇ 5 ਸਤੰਬਰ ਦੇ ਐਕਸ਼ਨਾਂ ਦਾ ਡਟਵਾਂ ਸਮਰਥਨ ਤੇ ਵੱਡੀ ਸ਼ਮੂਲੀਅਤ ਦਾ ਐਲਾਨ* ਜਲੰਧਰ 27 ਜੁਲਾਈ ( ) ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ। ਜਿਸ ਵਿੱਚ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਕਰਨੈਲ ਸਿੰਘ ਸੰਧੂ, ਸਾਬਕਾ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਅਤੇ ਪੰ.ਸ.ਸ.ਫ.ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ। ਮੀਟਿੰਗ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਆਏ ਜਿਲ੍ਹਾ ਪ੍ਰਧਾਨਾਂ ਸਮੇਤ ਸੂਬਾ ਕਮੇਟੀ ਮੈਂਬਰਾਂ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ। ਸੂਬਾ ਕਮੇਟੀ ਵਿੱਚ ਫੈਸਲਾ ਕੀਤਾ ਗਿਆ ਕਿ ਅਧਿਆਪਕ ਅਤੇ ਮੁਲਾਜ਼ਮ ਮੰਗਾਂ ਤੋਂ ਪੰਜਾਬ ਸਰਕਾਰ ਭੱਜਦੀ ਹੋਈ ਨਜ਼ਰ ਆ ਰਹੀ ਹੈ। ਸਰਕਾਰ ਅਧਿਆਪਕਾਂ ਦੀ ਕੋਈ ਵੀ ਮੰਗ ਮੰਨਣ ਨੂੰ ਤਿਆਰ ਨਹੀਂ ਹੈ। ਅਧਿਕਾਰੀ ਅਤੇ ਸਰਕਾਰ ਸਿਰਫ ਲਾਰੇ ਲਾ ਕੇ ਸਮਾਂ ਬਿਤਾਉਣ ਦੇ ਚੱਕਰ ਵਿੱਚ ਹਨ। ਇਸ ਲਈ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਹੁਣ ਅਧਿਆਪਕ ਮੰਗਾਂ ਮਸਲਿਆਂ ਨੂੰ ਹੱਲ ਕਰਾਉਣ ਲਈ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜੀ ਜਾਵੇਗੀ, ਜਿਸ ਦੇ ਤਹਿਤ ਅਗਸਤ ਮਹੀਨੇ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਪੰਜਾਬ ਭਰ ਦੇ ਸਾਰੇ ਜਿਲਿਆਂ ਵਿੱਚ ਵੱਡੀਆਂ ਮੀਟਿੰਗਾਂ ਕਰਕੇ ਅਧਿਆਪਕਾਂ ਦੀ ਲਾਮਬੰਦੀ ਕੀਤੀ ਜਾਵੇਗੀ। 8 ਨਵੰਬਰ ਨੂੰ ਜਲੰਧਰ ਵਿਖੇ ਜਨਰਲ ਕੌਂਸਲ ਇਜਲਾਸ ਕੀਤਾ ਜਾਵੇਗਾ। ਪੁਰਾਣੀ ਪੈਨਸ਼ਨ ਬਹਾਲੀ ਲਈ 1 ਅਗਸਤ ਅਤੇ 5 ਸਤੰਬਰ ਦੇ ਪ੍ਰੋਗਰਾਮ ਦਾ ਡਟਵਾਂ ਸਮਰਥਨ ਕੀਤਾ ਗਿਆ ਅਤੇ ਇਹਨਾਂ ਪ੍ਰੋਗਰਾਮਾਂ ਵਿੱਚ ਵੱਧ ਚੜ ਕੇ ਭਾਗ ਲੈਣ ਦਾ ਫੈਸਲਾ ਕੀਤਾ ਗਿਆ। ਅਧਿਆਪਕ ਆਗੂਆਂ ਨੇ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਲ ਸਕੀਮ ਬਹਾਲ ਕੀਤੀ ਜਾਵੇ, ਹਰ ਮਹੀਨੇ ਦੀ ਇੱਕ ਤਰੀਕ ਨੂੰ ਸਾਰੇ ਅਧਿਆਪਕਾਂ ਨੂੰ ਤਨਖਾਹ ਦੇਣੀ ਯਕੀਨੀ ਬਣਾਈ ਜਾਵੇ, ਅਧਿਆਪਕਾਂ ਦੇ ਬਕਾਇਆ ਬਿੱਲ ਤੁਰੰਤ ਡਰਾਨ ਕੀਤੇ ਜਾਣ, ਵੱਖ-ਵੱਖ ਅਧਿਆਪਕਾਂ ਦੇ ਹੱਕ ਵਿੱਚ ਹੋਏ ਫੈਸਲਿਆਂ ਨੂੰ ਜਨਰਲਾਈਜ਼ ਕੀਤਾ ਜਾਵੇ, ਰੀਕਾਸਟ ਲਿਸਟਾਂ ਤੁਰੰਤ ਰੱਦ ਕੀਤੀਆਂ ਜਾਣ, ਪੜ੍ਹਾਈ ਲਈ ਵਧੀਆ ਵਿਦਿਅਕ ਮਾਹੌਲ ਬਣਾਉਣ ਲਈ ਸਾਰੇ ਗੈਰ ਵਿਦਿਅਕ ਕੰਮ ਬੰਦ ਕੀਤੇ ਜਾਣ, ਹਰ ਤਰ੍ਹਾਂ ਦੇ ਕਾਡਰ ਦੀਆਂ ਪ੍ਰਮੋਸ਼ਨਾਂ ਕੀਤੀਆਂ ਜਾਣ, ਨਾਨ ਟੀਚਿੰਗ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣ, ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 59 ਐਸਐਸਏ ਅਤੇ ਦਫਤਰੀ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਸਮਗਰਾ ਸਿੱਖਿਆ ਅਧੀਨ ਕੰਮ ਕਰਦੇ 29 ਮੁੱਖ ਅਧਿਆਪਕਾਂ ਦੀਆਂ ਖਤਮ ਕੀਤੀਆਂ ਸੇਵਾਵਾਂ ਬਹਾਲ ਕੀਤੀਆਂ ਜਾਣ, ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ, ਐਸੋਸੀਏਟ ਅਧਿਆਪਕਾਂ ਅਤੇ ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਅਤੇ ਐਨਐਸ ਕਿਊ ਐਫ ਅਧਿਆਪਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਵੱਖ ਵੱਖ ਭਰਤੀ ਹੋਏ ਅਧਿਆਪਕਾਂ ਅਤੇ ਪਦ ਉਨਤ ਕੀਤੇ ਗਏ ਅਧਿਆਪਕਾਂ ਤੇ ਲੈਕਚਰਾਰਾਂ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ, ਆਪਸੀ ਬਦਲੀ ਲਈ ਠਹਿਰ ਦੀ ਸ਼ਰਤ ਖਤਮ ਕੀਤੀ ਜਾਵੇ, 8886 ਰੈਗੂਲਰ ਹੋਏ ਅਧਿਆਪਕਾਂ ਨੂੰ ਸੀਐਸਆਰ ਅਨੁਸਾਰ ਠੇਕਾ ਆਧਾਰਿਤ ਸੇਵਾ ਨੂੰ ਗਿਣਦਿਆਂ ਬਣਦੀਆਂ ਅਚਨਚੇਤ ਛੁੱਟੀਆਂ ਦਾ ਲਾਭ ਦਿੱਤਾ ਜਾਵੇ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਵਿੱਚ ਸਿਆਸੀ ਦਖਲਅੰਦਾਜ਼ੀ ਬੰਦ ਕੀਤੀ ਜਾਵੇ, ਕੇਂਦਰੀ ਸਕੇਲ ਲਾਗੂ ਕਰਕੇ ਤਨਖਾਹ ਘੱਟ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ, 2011 ਵਿੱਚ ਲਾਗੂ ਕੀਤੀ ਉਚੇਰੀ ਗ੍ਰੇਡ ਪੇ ਬਹਾਲ ਕੀਤੀ ਜਾਵੇ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕੀਤੇ ਜਾਣ, ਜਨਵਰੀ 2016 ਤੋਂ ਲਾਗੂ ਹੋਣ ਵਾਲੀ ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਸਮੇਤ ਏਸੀਪੀ ਜਾਰੀ ਕੀਤੀ ਜਾਵੇ, ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤੇ ਤੇ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਤਨਖਾਹ ਦੁਹਰਾਈ ਅਤੇ ਕਮਾਈ ਛੁੱਟੀ ਦੇ ਬਣਦੇ ਬਕਾਏ ਯਸ਼ਮੁਕਤ ਜਾਰੀ ਕੀਤੇ ਜਾਣ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਕੋਠਾਰੀ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਹਰ ਪੰਜ ਸਾਲ ਬਾਅਦ ਅਧਿਆਪਕਾਂ ਦੀ ਤਨਖਾਹ ਦੁਹਰਾਈ ਕੀਤੀ ਜਾਵੇ, ਕਰੋਨਾ ਕਾਲ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕਾਂ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਅਤੇ ਆਸ਼ਰਿਤਾ ਨੂੰ ਨੌਕਰੀ ਦਿੱਤੀ ਜਾਵੇ, ਮਾਨਯੋਗ ਹਾਈਕੋਰਟ ਵੱਲੋਂ ਰੱਦ ਕੀਤਾ 15-01-15 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, 5178 ਅਧਿਆਪਕਾਂ ਨੂੰ ਨਵੰਬਰ 2017 ਤੋਂ ਪੂਰੀਆਂ ਤਨਖਾਹਾਂ ਭੱਤੇ ਅਤੇ ਛੇਵੇਂ ਪੰਜਾਬ ਤਨਖਾਹ ਦੁਹਰਾਈ ਦੇ ਸਾਰੇ ਲਾਭ ਅਤੇ ਖਜ਼ਾਨੇ ਵਿੱਚ ਗਏ ਬਿੱਲਾਂ ਦਾ ਭੁਗਤਾਨ ਕੀਤਾ ਜਾਵੇ, 8886 ਅਧਿਆਪਕਾਂ ਨੂੰ 1 ਅਪ੍ਰੈਲ 2018 ਤੋਂ ਪੂਰੀਆਂ ਤਨਖਾਹਾਂ ਤੇ ਭੱਤੇ ਦਿੱਤੇ ਜਾਣ, 17-7-2020 ਤੋਂ ਨਵੀਆਂ ਨਿਯੁਕਤੀਆਂ ਤੇ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਤੁਰੰਤ ਰੱਦ ਕਰਕੇ ਪੰਜਾਬ ਦੇ ਸਕੇਲ ਦਿੱਤੇ ਜਾਣ, ਇੱਕ ਹੀ ਭਰਤੀ ਦੌਰਾਨ 180 ਈਟੀਟੀ 3582 ਮਾਸਟਰ ਅਤੇ 837 ਡੀਪੀਈ ਦੇ ਲਈ ਵੱਖਰੇ ਤਨਖਾਹ ਸਕੇਲ ਰੱਦ ਕਰਕੇ ਮੁੱਢਲੀ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਬਹਾਲ ਕੀਤੀਆਂ ਜਾਣ, 4161 ਅਧਿਆਪਕਾਂ ਦੇ ਬਕਾਏ ਜਾਰੀ ਕੀਤੇ ਜਾਣ, 6060 ਅਧਿਆਪਕਾਂ ਨੂੰ 2016 ਤੋਂ 2018 ਤੱਕ ਦਾ ਆਈ ਆਰ ਦਿੱਤਾ ਜਾਵੇ। ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ , ਕੈਸ਼ੀਅਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਕਰਨੈਲ ਫਿਲੌਰ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਤੋਂ ਬਿਕਰਮਜੀਤ ਸਿੰਘ, ਪਠਾਨਕੋਟ ਤੋਂ ਸੁਬਾਸ਼ ਚੰਦਰ ਅਤੇ ਅੰਮ੍ਰਿਤ ਪਾਲ ਸਿੰਘ, ਮਾਨਸਾ ਤੋਂ ਲਖਵਿੰਦਰ ਸਿੰਘ, ਨਰਿੰਦਰ ਸਿੰਘ ਮਾਖਾ, ਗੁਰਦਾਸ ਸਿੰਘ ਰਾਏਪੁਰ, ਬਲਵਿੰਦਰ ਸਿੰਘ ਉੱਪਲ ਜਲੰਧਰ ਤੋਂ ਸੁਖਵਿੰਦਰ ਸਿੰਘ ਮੱਕੜ, ਕੁਲਦੀਪ ਵਾਲੀਆ, ਰਤਨ ਸਿੰਘ, ਵੇਦ ਰਾਜ, ਪ੍ਰੇਮ ਕੁਮਾਰ, ਫਿਰੋਜ਼ਪੁਰ ਤੋਂ ਬਲਵਿੰਦਰ ਸਿੰਘ ਭੁੱਟੋ, ਜਗਸੀਰ ਸਿੰਘ ਗਿੱਲ, ਗੁਰਦਾਸਪੁਰ ਤੋਂ ਲਖਵਿੰਦਰ ਸਿੰਘ, ਮੁਕਤਸਰ ਸਾਹਿਬ ਤੋਂ ਮਨੋਹਰ ਲਾਲ ਸ਼ਰਮਾ ਵਿਕਰਮਜੀਤ ਸਿੰਘ ਸੰਧੂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਰਵਿੰਦਰ ਸਿੰਘ ਪੱਪੀ, ਮਨਪ੍ਰੀਤ ਸਿੰਘ, ਹੁਸ਼ਿਆਰਪੁਰ ਤੋਂ ਪ੍ਰਿੰਸ ਕੁਮਾਰ ਮਨਪ੍ਰੀਤ ਸਿੰਘ, ਅਮਨਦੀਪ ਸਿੰਘ ਸ਼ਰਮਾ, ਮੋਗਾ ਤੋਂ ਜੱਜਪਾਲ ਸਿੰਘ ਬਾਜੇਕੇ, ਗੁਰਪ੍ਰੀਤ ਸਿੰਘ ਅੰਮੀਵਾਲ, ਅੰਮ੍ਰਿਤਸਰ ਸਾਹਿਬ ਤੋਂ ਸੁੱਚਾ ਸਿੰਘ ਟਰਪਈ, ਨਵਜੋਤ ਸਿੰਘ, ਕਪੂਰਥਲਾ ਤੋਂ ਸੁਖਚੈਨ ਸਿੰਘ ਬੱਧਨ, ਰਣਜੀਤ ਪਠਾਣੀਆ ਆਦਿ ਅਧਿਆਪਕ ਆਗੂ ਹਾਜ਼ਰ ਸਨ।