
ਮਾਸਟਰ ਕੇਡਰ ਯੂਨੀਅਨ ਜਿਮਨੀ ਚੋਣਾਂ ਤੋਂ ਪਹਿਲਾਂ ਤਰਨ ਤਾਰਨ ਵਿਖੇ ਕਰੇਗੀ ਮਹਾ ਰੋਸ ਰੈਲੀ ਮਾਮਲਾ ਸਰਕਾਰ ਵੱਲੋਂ ਡੀਏ , ਪੇਂਡੂ ਭੱਤਾ, ਪੁਰਾਣੀ ਪੈਨਸ਼ਨ ਅਤੇ ਏਸੀਪੀ ਬਹਾਲ ਨਾ ਕਰਨ ਤੇ ਪ੍ਰਮੈਸ਼ਨਾ ਜਾਣਕਾਰੀ ਦਿੰਦਿਆ ਫਾਜਿਲਕਾ ਜਿਲਾ ਪ੍ਰਧਾਨ ਬਲਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਕਮ ਜਨਰਲ ਸਕੱਤਰ ਦਲਜੀਤ ਸਿੰਘ ਸੱਭਰਵਾਲ,ਸਟੇਟ ਕਮੇਟੀ ਮੈਬਰ ਸੁਰਿੰਦਰ ਕੁਮਾਰ, ਆਕਾਸ਼ ਡੋਡਾ ਨੇ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਹਰਮਿੰਦਰ ਸਿੰਘ ਉੱਪਲ,ਸਰਪ੍ਰਸਤ ਹਰਭਜਨ ਸਿੰਘ, ਫਾਊਂਡਰ ਮੈਂਬਰ ਗੁਰਪ੍ਰੀਤ ਸਿੰਘ ਰਿਆੜ, ਵਾਸ਼ਿੰਗਟਨ ਸਿੰਘ,ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਵਿੱਤ ਸਕੱਤਰ ਰਮਨ ਕੁਮਾਰ, ਸਕੱਤਰ ਜਨਰਲ ਅਰਜਿੰਦਰ ਸਿੰਘ ਕਲੇਰ, ਪ੍ਰੈਸ ਸਕੱਤਰ ਸੰਦੀਪ ਕੁਮਾਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨਾਲ ਆਰਥਿਕ ਮੁੱਦਿਆਂ ਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਪਿਛਲੇ ਸਮੇਂ ਦੌਰਾਨ ਲੁਧਿਆਣੇ ਦੀ ਜਿਮਨੀ ਚੋਣਾਂ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਮਾਸਟਰ ਕੇਡਰ ਯੂਨੀਅਨ ਨਾਲ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਵੱਲੋਂ ਆਰਥਿਕ ਮੰਗਾਂ ਹੱਲ ਕਰਨ ਵਾਸਤੇ ਇੱਕ ਪੈਨਲ ਮੀਟਿੰਗ ਕੀਤੀ ਗਈ ਸੀ ਲੇਕਿਨ ਚਾਰ ਮਹੀਨੇ ਬੀਤਣ ਤੋਂ ਬਾਅਦ ਵੀ ਅਧਿਆਪਕਾਂ ਦੀ ਕਿਸੇ ਵੀ ਆਰਥਿਕ ਮੰਗ ਦਾ ਨਿਪਟਾਰਾ ਨਹੀਂ ਕੀਤਾ ਗਿਆ ਅਤੇ ਹਰ ਵਾਰ ਦੀ ਤਰ੍ਹਾਂ ਟਾਲ ਮਟੋਲ ਦੀ ਨੀਤੀ ਅਪਣਾਈ ਜਾਂਦੀ ਰਹੀ ਹੈ। ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੁੱਲਰ ਦਲਜੀਤ ਸਿੰਘ ਸੱਭਰਵਾਲ,ਹਰਬੰਸ ਲਾਲ, ਬਲਜਿੰਦਰ ਸਿੰਘ ਸ਼ਾਂਤਪੁਰੀ, ਹਰਸੇਵਕ ਸਿੰਘ ਸਾਧੂਵਾਲਾ ਜਥੇਬੰਦੀ ਸਕੱਤਰ ਨੇ ਦੱਸਿਆ ਕਿ ਡੀ ਏ ਦੀਆਂ ਰਹਿੰਦੀਆਂ ਬਕਾਇਆ ਕਿਸ਼ਤਾਂ, ਪੇਂਡੂ ਭੱਤਾ ਏਸੀਪੀ,ਪੁਰਾਣੀ ਪੈਨਸ਼ਨ,ਬਾਰਡਰ ਏਰੀਆ ਅਨਾਊਂਸ ਪ੍ਰਮੋਸ਼ਨਾ ਵਿਚ ਦੇਰੀ ਆਦਿ ਮੰਗਾਂ ਨੂੰ ਲੈ ਕੇ ਤਰਨ ਤਾਰਨ ਦੀਆਂ ਜਿਮਨੀ ਚੋਣਾਂ ਤੋਂ ਪਹਿਲਾਂ ਮਾਸਟਰ ਕੇਡਰ ਯੂਨੀਅਨ ਵੱਲੋਂ ਮਹਾਂ ਰੋਸ ਰੈਲੀ ਤਰਨਤਾਰਨ ਵਿਖੇ ਕੀਤੀ ਜਾਵੇਗੀ। ਇਸ ਰੋਸ ਰੈਲੀ ਸਬੰਧੀ ਮਾਸਟਰ ਕੇਡਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 12 ਅਕਤੂਬਰ 2025 ਨੂੰ ਤਰਨ ਤਾਰਨ ਵਿਖੇ ਕੀਤੀ ਜਾਵੇਗੀ