ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਤੋਂ ਭੱਜੀ ਪੰਜਾਬ ਸਰਕਾਰ: ਮਾਸਟਰ ਕੇਡਰ ਯੂਨੀਅਨ

ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਤੋਂ ਭੱਜੀ ਪੰਜਾਬ ਸਰਕਾਰ: ਮਾਸਟਰ ਕੇਡਰ ਯੂਨੀਅਨ

ਨਵੇਂ ਸਾਲ ਦੇ ਸ਼ੁਰੂ ਵਿੱਚ ਹੀ ਕੀਤੇ ਜਾਣਗੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਨੂੰ ਜ਼ਿਲਾ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸੂਬਾ ਜੁਆਇੰਟ ਸਕੱਤਰ ਦਲਜੀਤ ਸਿੰਘ ਸਬਰਵਾਲ, ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ, ਨਿਰਵੈਰ ਸਿੰਘ ਸਟੇਟ ਕਮੇਟੀ ਮੈਂਬਰ ਦੀ ਸਾਂਝੀ ਅਗਵਾਈ ਵਿੱਚ ਮੋਗਾ ਵਿਖੇ ਹੋਈ। ਮੀਟਿੰਗ ਵਿੱਚ ਬੋਲਦੇ ਹੋਏ ਜ਼ਿਲ੍ਹਾ ਪ੍ਰਧਾਨ ਮੋਗਾ ਸ਼ਮਸ਼ੇਰ ਸਿੰਘ, ਜ਼ਿਲਾ ਪ੍ਰਧਾਨ ਗੁਰਦਾਸਪੁਰ ਇੰਦਰਪਾਲ ਸਿੰਘ, ਜਿਲਾ ਪ੍ਰਧਾਨ ਫਰੀਦਕੋਟ ਧਰਮਿੰਦਰ ਸਿੰਘ, ਜ਼ਿਲਾ ਸਰਪਰਸਤ ਫਾਜ਼ਿਲਕਾ ਧਰਮਿੰਦਰ ਗੁਪਤਾ, ਹਰਪ੍ਰੀਤ ਸਿੰਘ ਅੰਮ੍ਰਿਤਸਰ, ਜ਼ਿਲ੍ਹਾ ਸਰਪ੍ਰਸਤ ਗੁਰਦਾਸਪੁਰ ਰਜਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਸਰਕਾਰੀ ਮੁਲਾਜ਼ਮਾਂ ਅਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਅੱਖੋਂ ਪਰੋਖੇ ਕਰਦੀ ਆ ਰਹੀ ਹੈ ਅਤੇ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਜਿਸ ਦੀ ਉਦਾਹਰਣ 2025 ਸਾਲ ਵਿੱਚ ਸਰਕਾਰ ਵੱਲੋਂ ਡੀਏ ਦੀ ਇੱਕ ਵੀ ਕਿਸ਼ਤ ਜਾਰੀ ਨਹੀਂ ਕੀਤੀ। ਆਮ ਆਦਮੀ ਪਾਰਟੀ ਦੀ ਸਰਕਾਰ ਕਰਮਚਾਰੀਆਂ ਦੀ ਵਿਰੋਧੀ ਹੈ । ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨਾਲ ਕਈ ਵਾਰ ਵਿੱਤ ਮੰਤਰੀ ਵੱਲੋਂ ਮੀਟਿੰਗਾਂ ਕਰਕੇ ਕਿਸੇ ਵੀ ਵਿੱਤੀ ਮਸਲੇ ਦਾ ਹੱਲ ਨਹੀਂ ਕੀਤਾ ਗਿਆ । ਮਾਸਟਰ ਕੇਡਰ ਯੂਨੀਅਨ ਨਾਲ ਵਿੱਤ ਮੰਤਰੀ ਵੱਲੋਂ 29 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਇਹ ਵਾਅਦਾ ਕੀਤਾ ਗਿਆ ਸੀ ਕਿ ਚੋਣ ਜਾਬਤੇ ਤੋਂ ਤੁਰੰਤ ਬਾਅਦ ਡੀਏ ਦੀਆਂ ਬਕਾਇਆ ਕਿਸਤਾਂ ਜਾਰੀ ਕਰ ਦਿੱਤੀਆਂ ਜਾਣਗੀਆਂ ,ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ ਅਤੇ ਹੋਰ ਵੀ ਵਿੱਤੀ ਮੰਗਾਂ ਦਾ ਹੱਲ ਕੀਤਾ ਜਾਵੇਗਾ ਲੇਕਿਨ ਪੰਜਾਬ ਸਰਕਾਰ ਵੱਲੋਂ ਇਹਨਾਂ ਮੰਗਾਂ ਨੂੰ ਹਮੇਸ਼ਾ ਹੀ ਅੱਖੋਂ ਪਰੋਖੇ ਕੀਤਾ ਗਿਆ। ਮਾਸਟਰ ਕੇਡਰ ਯੂਨੀਅਨ ਦੀਆਂ ਜਾਇਜ਼ ਮੰਗਾਂ ਵਿੱਚੋਂ ਇੱਕ ਅਹਿਮ ਮੰਗ ਐਸਐਸਏ/ ਰਮਸਾ ਅਧੀਨ ਕੰਮ ਕਰ ਚੁੱਕੇ ਅਧਿਆਪਕ ਨੂੰ ਲੈਂਥ ਆਫ ਸਰਵਿਸ ਦੇ ਹਿਸਾਬ ਨਾਲ ਬਣਦੀਆਂ ਅਚਨਚੇਤ ਛੁੱਟੀਆਂ ਦੇਣ ਸਬੰਧੀ ਵੀ ਪੰਜਾਬ ਸਰਕਾਰ ਸੰਜੀਦਾ ਨਹੀਂ ਹੈ ਜਿਸ ਦੇ ਵਿਰੋਧ ਵਿੱਚ ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 2026 ਨਵੇਂ ਸਾਲ ਦੇ ਸ਼ੁਰੂਆਤ ਵਿੱਚ ਜ਼ਿਲ੍ਾ ਹੈਡ ਕੁਆਰਟਰਾਂ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਸਮੇਂ ਹੁਰਾਨਾ ਤੋਂ ਇਲਾਵਾ ਅਸ਼ਵਨੀ ਕੁਮਾਰ ਸਟੇਟ ਕਮੇਟੀ ਮੈਂਬਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਅੰਮ੍ਰਿਤਸਰ, ਮਨਦੀਪ ਸਿੰਘ ਉਗਰ ਔਲਖ, ਕਰਮਜੀਤ ਵਾਸਦੇਵ ਸੀਨੀਅਰ ਮੀਤ ਪ੍ਰਧਾਨ ਗੁਰਦਾਸਪੁਰ, ਰਾਜਪਾਲ ਸਿੰਘ ਮੀਡੀਆ ਕੋਆਰਡੀਨੇਟਰ ਤਰਨ ਤਾਰਨ, ਪਰਮਿੰਦਰ ਸਿੰਘ ਬੇਗੇਵਾਲ, ਜੁਗਰਾਜ ਸਿੰਘ, ਨਰਿੰਦਰ ਕੁਮਾਰ ਜਨਰਲ ਸਕੱਤਰ ਫਰੀਦਕੋਟ, ਹਰਪ੍ਰੀਤ ਸਹਿਗਲ, ਅਮਨਦੀਪ ਸਿੰਘ ਮੀਡੀਆ ਕੋਆਰਡੀਨੇਟਰ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਮਨਦੀਪ ਸਿੰਘ ਬਲਾਕ ਪ੍ਰਧਾਨ ,ਬਲਰਾਜ ਕੁਕਰੀ ਬਲਾਕ ਪ੍ਰਧਾਨ, ਨਿਰਮਲਜੀਤ ਸਿੰਘ ਬਲਾਕ ਪ੍ਰਧਾਨ, ਸੰਦੀਪ ਪੁਰੀ, ਨਰਮਲ ਸਿੰਘ, ਪਰਮਿੰਦਰ ਸਿੰਘ, ਅੰਮ੍ਰਿਤ ਪਾਲ ਸਿੰਘ ਡੀਪੀ, ਗੁਰਪ੍ਰੀਤ ਸਿੰਘ ਵਿੱਤ ਸਕੱਤਰ ,ਗੁਰਚਰਨ ਸਿੰਘ ਡੀਪੀ, ਲਖਬੀਰ ਸਿੰਘ,, ਪੁਨੀਤ ਕੁਮਾਰ ,ਵਿਸ਼ਾਲ ਸ਼ਰਮਾ ,ਲਖਵਿੰਦਰ ਸਿੰਘ ਲੈਕਚਰਾਰ ,ਸੁਖਵਿੰਦਰ ਸਿੰਘ ਅਜੀਤਵਾਲ, ਸੋਢੀ ਸਿੰਘ, ਅੰਕੁਸ਼ ਕੁਮਾਰ ਆਦਿ ਅਧਿਆਪਕ ਹਾਜ਼ਰ ਸਨ*।

Scroll to Top