ਮਾਸਟਰ ਕੇਡਰ ਯੂਨੀਅਨ ਵੱਲੋਂ ਵਿੱਤੀ ਮੰਗਾਂ ਤੇ ਸੰਘਰਸ਼ ਕਰਨ ਦਾ ਫੈਸਲਾ

ਮਾਸਟਰ ਕੇਡਰ ਯੂਨੀਅਨ ਵੱਲੋਂ ਵਿੱਤੀ ਮੰਗਾਂ ਤੇ ਸੰਘਰਸ਼ ਕਰਨ ਦਾ ਫੈਸਲਾ ਮਾਮਲਾ ਡੀਏ , ਪੇਂਡੂ ਭੱਤਾ, ਪੁਰਾਣੀ ਪੈਨਸ਼ਨ ਅਤੇ ਏਸੀਪੀ ਬਹਾਲ ਕਰਨ ਤੋਂ ਭੱਜੀ ਸਰਕਾਰ ਜਿਲਾ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਹਰਭਜਨ ਸਿੰਘ , ਫਾਊਂਡਰ ਮੈਂਬਰ ਵਾਸ਼ਿੰਗਟਨ ਸਿੰਘ ਜੋਇੰਟ ਸਕੱਤਰ ਦਲਜੀਤ ਸਿੰਘ ਸਬਰਵਾਲ ਸਕੱਤਰ ਜਨਰਲ ਅਰਜਿੰਦਰ ਕਲੇਰ ਉਪ ਪ੍ਰਧਾਨ ਜਗਜੀਤ ਸਿੰਘ ,ਵਿੱਤ ਸਕੱਤਰ ਰਮਨ ਕੁਮਾਰ, ਸੀਨੀਅਰ ਆਗੂ ਹਰਮਿੰਦਰ ਸਿੰਘ ਉੱਪਲ, ਮਨਜਿੰਦਰ ਸਿੰਘ ਤਰਨ ਤਾਰਨ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨਾਲ ਆਰਥਿਕ ਮੁੱਦਿਆਂ ਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਮਾਸਟਰ ਕੇਡਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ , ਹਰਬੰਸ ਲਾਲ ਬਲਜਿੰਦਰ ਸਿੰਘ ਸ਼ਾਂਤਪੁਰੀ ਜਥੇਬੰਦਕ ਸਕੱਤਰ ਹਰਸੇਵਕ ਸਿੰਘ ਜੋਇੰਟ ਵਿੱਤ ਸਕੱਤਰ ਸੁਖਰਾਜ ਸਿੰਘ ਬੁੱਟਰ ਨੇ ਹੋਰ ਵਿਸਤਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਾਲ 2025 ਦੌਰਾਨ ਲੁਧਿਆਣੇ ਦੀ ਜਿਮਨੀ ਚੋਣਾਂ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਅਤੇ 26 ਅਕਤੂਬਰ ਨੂੰ ਮਹਾਂ ਰੋਸ ਰੈਲੀ ਤਰਨਤਾਰਨ ਵਿਖੇ ਕੀਤੀ ਗਈ ਸੀ ਉਸ ਤੋਂ ਬਾਅਦ 29 ਅਕਤੂਬਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵ ਵਿੱਤੀ ਮੰਗਾ ਜਿਵੇਂ ਡੀ ਏ ਦੀਆਂ ਬਕਾਇਆ ਕਿਸ਼ਤਾਂ ਦੇਣ ਸਬੰਧੀ, ਪੇਂਡੂ ਭੱਤਾ ਬਾਰਡਰ ਅਲਾਉਂਸ ਬਹਾਲ ਕਰਾਉਣ ਸਬੰਧੀ, ਏਸੀਪੀ ਜਾਰੀ ਕਰਨ ਸਬੰਧੀ ਅਤੇ ਪੁਰਾਣੇ ਪੈਨਸ਼ਨ ਬਹਾਲੀ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਹਨਾਂ ਮੰਗਾਂ ਨੂੰ ਤਰਨ ਤਾਰਨ ਜਿਮਨੀ ਚੋਣ ਤੋਂ ਬਾਅਦ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਲੇਕਿਨ ਕਾਫੀ ਸਮਾਂ ਬੀਤ ਜਾਣ ਤੇ ਵੀ ਸਰਕਾਰ ਵੱਲੋਂ ਇਹਨਾਂ ਮੰਗਾਂ ਨੂੰ ਹੱਲ ਨਹੀਂ ਕੀਤਾ ਗਿਆ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਜਿਸ ਦੇ ਵਿਰੋਧ ਵਿੱਚ ਮਾਸਟਰ ਕੇਡਰ ਯੂਨੀਅਨ ਵੱਲੋਂ ਜਲਦੀ ਹੀ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਹੈ।

Scroll to Top