
ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ 2 ਮਾਰਚ ਨੂੰ ਜ਼ਿਲ੍ਹਾ ਹੈਡ ਕੁਆਟਰਾਂ ਤੇ ਪੰਜਾਬ ਸਰਕਾਰ ਦੇ ਫੂਕੇਗੀ ਪੁਤਲੇ – ਪੰਨੂ , ਲਾਹੌਰੀਆ
ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆਂ ਨੇ ਦੱਸਿਆ ਕਿ
ਲੰਮੇਂ ਸਮੇਂ ਤੋਂ ਕੰਮ ਕਰਦੇ ਅਧਿਆਪਕਾਂ /ਮੁਲਾਜ਼ਮਾਂ ਤੇ ਥੋਪੇ ਟੈੱਟ ਅਤੇ ਵਿੱਤੀ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਵਾਸਤੇ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਪੁਤਲੇ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ (ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ), ਮਾਸਟਰ ਕੇਡਰ ਯੂਨੀਅਨ ਪੰਜਾਬ, ਲੈਕਚਰਰ ਕੇਡਰ ਯੂਨੀਅਨ ਪੰਜਾਬ, ਮਨਿਸਟਰੀਅਲ ਸਟਾਫ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ) ਵੱਲੋਂ ਸਾਂਝੇ ਤੌਰ ਤੇ ਦਿੱਤੇ ਗਏ ਪ੍ਰੋਗਰਾਮ ਤਹਿਤ, ਗਲ ਦੀ ਹੱਡੀ ਬਣੇ ਟੈੱਟ ਦੇ ਮਸਲੇ ਨੂੰ ਲੈ ਕੇ ਅਤੇ ਵਿੱਤੀ ਮੰਗਾਂ ਨੂੰ ਲੈ ਕੇ 02 ਮਾਰਚ ਦਿਨ ਸੋਮਵਾਰ ਨੂੰ ਪੰਜਾਬ ਸਰਕਾਰ ਦੇ ਜਿਲ੍ਹਾ ਹੈਡ ਕੁਆਰਟਰਾਂ ਤੇ ਪੁਤਲੇ ਫੂਕੇ ਜਾਣਗੇ, ਸਾਰੇ ਅਧਿਆਪਕਾਂ / ਮੁਲਾਜ਼ਮਾਂ ਅਤੇ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਆਗੂਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਐਕਸ਼ਨ ਨੂੰ ਕਾਮਯਾਬ ਕਰਨ ਵਾਸਤੇ ਜਿਲ੍ਹਾ ਹੈੱਡ ਕੁਆਰਟਰਾਂ ਤੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਅਰਥੀ ਫੂਕ ਮੁਜ਼ਾਰੇ ਦਾ ਹਿੱਸਾ ਬਣੀਏ ਅਤੇ ਪੰਜਾਬ ਸਰਕਾਰ ‘ਤੇ ਟੈੱਟ ਸਬੰਧੀ ਰਿਵਿਊ ਪਟੀਸ਼ਨ ਮਾਨਯੋਗ ਸੁਪਰੀਮ ਕੋਰਟ ਵਿੱਚ ਪਾਉਣ ਦਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਆਰਡੀਨੈਂਸ ਜਾਰੀ ਕਰਨ ਦਾ ਦਬਾਅ ਬਣਾਈਏ l ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ , ਨਰੇਸ਼ ਪਨਿਆੜ, ਦਲਜੀਤ ਸਿੰਘ ਲਹੌਰੀਆ, ਲਖਵਿੰਦਰ ਸਿੰਘ ਸੇਖੋਂ , ਬੀ.ਕੇ.ਮਹਿਮੀ , ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੇਵਾਲ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ , ਦੀਦਾਰ ਸਿੰਘ ਮੁਦਕੀ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਰਾਜਵਿੰਦਰ ਸਿੰਘ ਰਾਜਾਸਾਂਸੀ , ਮਨਿੰਦਰ ਸਿੰਘ ਨਿੱਜਰ , ਆਦਿ ਆਗੂ ਹਾਜਰ ਸਨ ।