ਟੈੱਟ ਦੇ ਗੰਭੀਰ ਮਸਲੇ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੀ ਹੋਈ ਮੀਟਿੰਗ – ਪੰਨੂ , ਲਹੌਰੀਆ

ਟੈੱਟ ਦੇ ਗੰਭੀਰ ਮਸਲੇ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੀ ਹੋਈ ਮੀਟਿੰਗ – ਪੰਨੂ , ਲਹੌਰੀਆ
ਐਲੀਮੈਂਟਰੀ ਟੀਚਰ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਟੈੱਟ ਦੀ ਸ਼ਰਤ ਖਤਮ ਕਰਾਉਣ ਲਈ ਅਧਿਆਪਕਾਂ/ਮੁਲਾਜਮਾਂ ਦੇ ਅਹਿਮ ਮੁੱਦੇ ਨੂੰ ਕੇਂਦਰੀ ਸਿਖਿਆ ਮੰਤਰੀ ਕੋਲ ਉਠਾਕੇ ਹੱਲ ਦਾ ਦਿੱਤਾ ਭਰੋਸਾ । ਕੇਂਦਰੀ ਸਿੱਖਿਆ ਮੰਤਰੀ ਨਾਲ ਪੰਜਾਬ ਦੇ ਅਧਿਆਪਕਾਂ /ਮੁਲਾਜ਼ਮਾਂ ਦੇ ਵਫਦ ਦੀ ਜਲਦ ਮੀਟਿੰਗ ਵੀ ਕਰਾਈ ਜਾਏਗੀ ਤੈਅ । ਅਧਿਆਪਕਾਂ/ਮੁਲਾਜ਼ਮਾਂ ਦੀਆਂ ਨੌਕਰੀਆਂ ਬਚਾਉਣ ਅਤੇ ਤਰੱਕੀਆਂ ਲਈ ਟੈਟ ਦੀ ਸ਼ਰਤ ਖਤਮ ਕਰਾਉਣ ਲਈ , ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਉਲੀਕੇ ਪ੍ਰੋਗਰਾਮ ਤਹਿਤ ਕੇਂਦਰੀ ਸਿੱਖਿਆ ਮੰਤਰੀ ਕੋਲ ਮੁੱਦਾ ਉਠਾਉਣ ਲਈ ਚੱਲ ਰਹੇ ਪਰੋਗਰਾਮਾਂ ਤਹਿਤ ਟੈੱਟ ਵਰਗੇ ਗੰਭੀਰ ਮਸਲੇ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਚੰਡੀਗੜ ਵਿਖੇ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੀ ਹੋਈ ਮੀਟਿੰਗ । ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਹਰਜਿੰਦਰ ਪਾਲ ਸਿੰਘ ਪੰਨੂੰ(ਸੂਬਾ ਪ੍ਰਧਾਨ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) , ਬਲਜਿਂਦਰ ਸਿਂਘ ਧਾਲੀਵਾਲ( ਸੂਬਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ ਪੰਜਾਬ ) ਦੀ ਅਗਵਾਈ ਹੇਠ ਅਧਿਆਪਕਾ/ਮੁਲਾਜ਼ਮਾਂ ਦੇ ਵਫਦ ਨਾਲ ਗੱਲਬਾਤ ਕਰਦਿਆਂ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋ ਕਿਹਾ ਕਿ ਲੰਮਾ ਤਜਰਬਾ ਹਾਸਿਲ ਪੰਜਾਬ ਦੇ ਅਧਿਆਪਕਾਂ/ਮੁਲਾਜਮਾਂ ਦੀ ਟੈਟ ਦੀ ਸ਼ਰਤ ਖਤਮ ਕਰਨ ਦੀ ਜਾਇਜ ਮੰਗ ਨੂੰ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਕੋਲ ਉਠਾਕੇ ਜਲਦ ਹੱਲ ਕਰਾਉਣ ਲਈ ਅਰਡੀਨੈਂਸ ਜਾਰੀ ਕਰਾਉਣ ਦਾ ਭਰੋਸਾ ਦਿੱਤਾ । ਇਸਦੇ ਨਾਲ ਹੀ ਪੰਜਾਬ ਦੇ ਵਫਦ ਦੀ ਮੀਟਿੰਗ ਕੇਂਦਰੀ ਸਿੱਖਿਆ ਮੰਤਰੀ ਨਾਲ ਵੀ ਤੈਅ ਕਰਵਾਈ ਜਾਵੇਗੀ । ਇਸ ਮੌਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਪੱਤਰ ਪੇਸ਼ ਕਰਨ ਤੇ ਉਹਨਾਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਲਈ ਵੀ ਕੇਂਦਰ ਕੋਲ ਮੰਗ ਉਠਾਉਣਗੇ। ਸਿੱਖਿਆਂ ਵਿਭਾਗ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋ ਇਸ ਭੱਖਦੇ ਮਸਲੇ ਦੇ ਹੱਲ ਲਈ ਕੇਂਦਰ ਤੱਕ ਪਹੁੰਚ ਕਰਨ ਲਈ ਸਾਰੇ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨਾਂ ਰਾਹੀ ਪਹਿਲਾਂ ਹੀ ਮੰਗ ਪੱਤਰ ਪੇਸ਼ ਕੀਤੇ ਗਏ ਹਨ । ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵੱਲੋਂ ਕਿਹਾ ਕਿ ਪੰਜਾਬ ਭਰ ਦੇ ਅਧਿਆਪਕ /ਮੁਲਾਜਮ ਟੈੱਟ ਦਾ ਪੂਰਨ ਬਾਈਕਾਟ ਰੱਖਣ । ਅੱਜ ਇਸ ਮੌਕੇ ਹੋਰਨਾ ਤੋ ਇਲਾਵਾ ਸੰਘਰਸ਼ ਕਮੇਟੀ ਦੇ ਵਫਦ ਚ ਹਰਕ੍ਰਿਸ਼ਨ ਸਿੰਘ ਮੋਹਾਲੀ, ਗੁਰਮੀਤ ਸਿੰਘ ਭੁੱਲਰ, ਦਲਜੀਤ ਸਿੰਘ ਲਹੌਰੀਆ, ਗੁਰਿੰਦਰ ਸਿੰਘ ਘੁੱਕੇਵਾਲੀ, ਦਲਜੀਤ ਸਿੰਘ ਸੱਭਰਵਾਲ, ਅਸ਼ੋਕ ਸਰਾਰੀ, ਜਗਨੰਦਨ ਸਿੰਘ ਫਾਜ਼ਿਲਕਾ, ਪ੍ਰਸੋਤਮ ਸਿੰਘ ਕੱਦਗਿੱਲ, ਹਰਜਿੰਦਰ ਸਿੰਘ ਕਰਨਾਵਲ, ਨੀਰਜ ਕੁਮਾਰ ਫਾਜ਼ਿਲਕਾ, ਸਮਸੇਰ ਸਿੰਘ ਮੋਗਾ, ਧਰਮਿੰਦਰ ਸਿੰਘ ਫਰੀਦਕੋਟ, ਗਗਨਦੀਪ ਸਿੰਘ, ਰਜਵੰਤ ਸਿੰਘ ਮੋਹਾਲੀ ਅਤੇ ਹੋਰ ਆਗੂ ਮੌਜੂਦ ਸਨ ।

Scroll to Top