
**ਸਾਂਝਾ ਫਰੰਟ ਪੰਜਾਬ ਦੇ ਆਗੂਆਂ ਨਾਲ 26ਜੂਨ ਦੀ ਮੀਟਿੰਗ ਕਰਨ ਲਈ ਪੰਜਾਬ ਸਰਕਾਰ ਗੰਭੀਰਤਾ ਦਿਖਾਵੇ****ਪੈਨਸ਼ਨਰਾਂ ਨੂੰ ਕਮਾਈ ਛੁੱਟੀ ਦੇ ਬਕਾਏ ਦੀ ਅਪ੍ਰੈਲ 2025 ਵਾਲੀ ਪਹਿਲੀ ਕਿਸ਼ਤ ਅiਜੇ ਤੱਕ ਨਾ ਮਿਲਣ ਦੀ ਕੀਤੀ ਜ਼ੋਰਦਾਰ ਨਿਖੇਧੀ****ਪੇ ਕਮਿਸ਼ਨ ਦੇ ਬਕਾਏ ਤੁਰੰਤ ਇੱਕੋ ਵਾਰ ਦੇਣ ਦੀ ਕੀਤੀ ਮੰਗ**ਫ਼ਗਵਾੜਾ:23 ਜੂਨ ( )ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੀ ਮਾਸਿਕ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪ੍ਰਮੋਦ ਕੁਮਾਰ ਜੋਸ਼ੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੇ ਸ਼ੁਰੂ ਵਿੱਚ ਅਹਿਮਦਾਬਾਦ (ਗੁਜਰਾਤ) ਜਹਾਜ਼ ਦੁਰਘਟਨਾ ‘ਚ ਮਾਰੇ ਗਏ ਵਿਅਕਤੀਆਂ , ਕੇਦਾਰ ਨਾਥ ਦੀ ਯਾਤਰਾ ਸਮੇਂ ਹੈਲੀਕਾਪਟਰ ਦੁਰਘਟਨਾ ਵਿੱਚ ਮਾਰੇ ਗਏ ਵਿਅਕਤੀਆਂ, ਸਾਬਕਾ ਮੰਤਰੀ ਪੰਜਾਬ ਸਰਕਾਰ ਸ.ਸੁਖਦੇਵ ਸਿੰਘ ਢੀਂਡਸਾ, ਕਿਸਾਨ ਆਗੂ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ, ਸੇਵਾ ਮੁਕਤ ਸਾਇੰਸ ਮਾਸਟਰ ਬਲਵੀਰ ਚੰਦ, ਨਵਾਂ ਜ਼ਮਾਨਾ ਅਖ਼ਬਾਰ ਚਲਾਉਣ ਵਾਲੇ ਅਰਜਨ ਸਿੰਘ ਗੜਗੱਜ ਫਾਉਂਡੇਸ਼ਨ ਦੇ ਸਕੱਤਰ ਸਾਥੀ ਗੁਰਮੀਤ ਸ਼ੁਗਲੀ ਜੀ ਆਦਿ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਐਸੋਸੀਏਸ਼ਨ ਦੇ ਜਿਹਨਾਂ ਮੈਂਬਰਾਂ ਦਾ ਜਨਮ ਦਿਨ ਜੂਨ ਮਹੀਨੇ ਵਿੱਚ ਆਉਂਦਾ ਹੈ, ਉਹਨਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ, ਉਹਨਾਂ ਦੀ ਤੰਦਰੁਸਤੀ ਅਤੇ ਖੁਸ਼ੀਆਂ ਭਰਪੂਰ ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਮੀਟਿੰਗ ਦੀ ਸਮੁੱਚੀ ਕਾਰਵਾਈ ਨੂੰ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਚਲਾਇਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 18/02/2025 ਪੱਤਰ ਜਾਰੀ ਕਰਨ ਦੇ ਬਾਵਜੂਦ ਵੀ 01/01/2016 ਤੋਂ 30/06/2021 ਤੱਕ ਸੇਵਾ ਮੁਕਤ ਮੁਲਾਜ਼ਮਾਂ ਨੂੰ ਕਮਾਈ ਛੁੱਟੀ ਦੇ ਬਕਾਏ ਦੀ ਅਪ੍ਰੈਲ 2025 ਵਿੱਚ ਮਿਲਣ ਵਾਲੀ ਪਹਿਲੀ ਕਿਸ਼ਤ ਵੀ ਅਜੇ ਤੱਕ ਨਹੀ ਮਿਲੀ।ਮਤਾ ਪਾਸ ਕਰਕੇ ਕਮਾਈ ਛੁੱਟੀ ਦੇ ਬਕਾਏ ਦੀ ਅਜੇ ਤੱਕ ਪਹਿਲੀ ਕਿਸ਼ਤ ਨਾ ਦੇਣ ਲਈ ਪੰਜਾਬ ਸਰਕਾਰ ਦੀ ਪੁਰਜ਼ੋਰ ਨਿਖੇਧੀ ਕਰਦੇ ਹੋਏ, ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਅਦਾਇਗੀਆਂ ਨਾ ਕਰਨ ਲਈ ਖ਼ਜ਼ਾਨਾ ਦਫ਼ਤਰਾਂ ਤੇ ਲਗਾਈ ਅਣ ਐਲਾਨੀ ਪਾਬੰਦੀ ਤੁਰੰਤ ਖ਼ਤਮ ਕੀਤੀ ਜਾਵੇ ਅਤੇ ਕਮਾਈ ਛੁੱਟੀ ਦੇ ਬਣਦੇ ਬਕਾਏ ਦੀ ਪਹਿਲੀ ਕਿਸ਼ਤ ਤੁਰੰਤ ਦਿੱਤੀ ਜਾਵੇ। ਇਸੇ ਤਰ੍ਹਾਂ ਫਰਵਰੀ 2025 ਤੋਂ ਸੇਵਾ ਮੁਕਤ ਮੁਲਾਜ਼ਮਾਂ ਦੇ ਸੇਵਾ ਮੁਕਤੀ ਦੇ ਬਣਦੇ ਲਾਭਾਂ ਦੀ ਅਦਾਇਗੀ ਤੁਰੰਤ ਕੀਤੀ ਜਾਵੇ।ਦੂਜੇ ਮਤੇ ਰਾਹੀਂ ਛੇਵੇਂ ਪੇ ਕਮਿਸ਼ਨ ਦੇ 66 ਮਹੀਨਿਆਂ ਦੇ ਬਕਾਏ ਲੰਬੇ ਸਮੇਂ ਦੀਆਂ ਕਿਸ਼ਤਾਂ ਵਿੱਚ ਖੇਰੂੰ ਖੇਰੂੰ ਕਰਕੇ ਦੇਣ ਦੀ ਬਜਾਏ ਯਕਮੁਸ਼ਤ ਇੱਕੋ ਵਾਰ ਦੇਣ ਦੀ ਜ਼ੋਰਦਾਰ ਮੰਗ ਕੀਤੀ ਗਈ। ਪਿਛਲੇ ਮਹੀਨੇ ਦੀ ਮੀਟਿੰਗ ਤੋਂ ਬਾਅਦ ਹੋਏ ਸੰਘਰਸ਼ਾਂ ਦਾ ਰਿਵਿਊ ਕੀਤਾ ਗਿਆ ਅਤੇ ਕੀਤੀ ਗਈ ਸ਼ਮੂਲੀਅਤ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਹਾਜ਼ਰ ਮੈਂਬਰਾਂ ਨੇ ਸਾਂਝੇ ਤੌਰ ਤੇ ਜ਼ੋਰਦਾਰ ਢੰਗ ਨਾਲ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਂਝਾ ਫਰੰਟ ਪੰਜਾਬ ਦੇ ਆਗੂਆਂ ਨੂੰ 26/06/2025 ਦੀ ਦਿੱਤੀ ਮੀਟਿੰਗ ਨੂੰ ਆਗੂਆਂ ਨਾਲ ਕਰਨ ਲਈ ਗੰਭੀਰਤਾ ਦਿਖਾਉਂਦੇ ਹੋਏ, ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਲਈ ਗੰਭੀਰਤਾ ਦਾ ਸਬੂਤ ਦੇਵੇ। ਮੰਗਾਂ ਦਾ ਜ਼ਿਕਰ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਪੇ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਨਸ਼ਨਰਾਂ ਨੂੰ ਪੈਂਨਸ਼ਨ ਰੀਵਾਈਜ ਲਈ 2.59 ਦਾ ਗੁਣਾਂਕ ਲਾਗੂ ਕਰਨ,ਡੀ ਏ 13ਪ੍ਰਤੀਸ਼ਤ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਡੀ ਏ ਦੇ ਪਿਛਲੇ ਬਕਾਏ ਦੇਣ,ਚੋਣ ਵਾਅਦੇ ਅਨੁਸਾਰ ਪੁਰਾਣੀ ਪੈਂਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੂਰੇ ਪੂਰੇ ਗਰੇਡਾਂ ਵਿੱਚ ਰੈਗੂਲਰ ਕਰਨ,ਮਾਣ ਭੱਤਾ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ, ਮੈਡੀਕਲ ਭੱਤਾ 2000/- ਰੁਪਏ ਕਰਨ, ਕੈਸ਼ ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਸੋਧ ਨਾਂ ਤੇ ਬੰਦ ਕੀਤੇ ਭੱਤੇ ਬਹਾਲ ਕਰਨ, ਵਿਕਾਸ ਟੈਕਸ ਦੇ ਨਾਂ ਤੇ ਲਗਾਇਆ 200/- ਰੁਪਏ ਜਜੀਆ ਟੈਕਸ ਬੰਦ ਕਰਨ ਆਦਿ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਲਗਾਤਾਰ ਸੰਘਰਸ਼ਸ਼ੀਲ ਹੈ ਅਤੇ ਰਹੇਗਾ।ਜੇ ਪੰਜਾਬ ਸਰਕਾਰ ਨੇ ਸਾਂਝਾ ਫਰੰਟ ਪੰਜਾਬ ਦੇ ਆਗੂਆਂ ਨਾਲ 26 ਜੂਨ ਦੀ ਮੀਟਿੰਗ ਕਰਨ ਲਈ ਗੰਭੀਰਤਾ ਨਾ ਦਿਖਾਈ ਤਾਂ ਸਾਂਝਾ ਫਰੰਟ ਵਲੋਂ ਜੋ ਵੀ ਐਕਸ਼ਨ ਐਲਾਨਿਆ ਜਾਵੇਗਾ,ਉਸ ਐਕਸ਼ਨ ਨੂੰ ਕਾਮਯਾਬ ਕਰਨ ਲਈ ਪੈਨਸ਼ਨਰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।ਵਿੱਤ ਸਕੱਤਰ ਗੁਰਨਾਮ ਸਿੰਘ ਸੈਣੀ ਨੇ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨਾਲ ਐਸੋਸੀਏਸ਼ਨ ਦੀ ਆਮਦਨ ਅਤੇ ਖਰਚ ਦੇ ਵੇਰਵੇ ਸਾਂਝੇ ਕੀਤੇ ਅਤੇ ਕੀਤੇ ਗਏ ਖਰਚਿਆਂ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ। ਵਿੱਤ ਸਕੱਤਰ ਵਲੋਂ ਸਾਲ 2025 ਦਾ ਸੰਘਰਸ਼ ਫੰਡ ਜਮ੍ਹਾਂ ਕਰਵਾ ਚੁੱਕੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਐਸੋਸੀਏਸ਼ਨ ਦੇ ਉਹਨਾਂ ਮੈਂਬਰਾਂ ਨੂੰ ਬੇਨਤੀ ਵੀ ਕੀਤੀ ਕਿ ਜਿਹਨਾਂ ਮੈਂਬਰਾਂ ਦਾ ਅਜੇ ਸਾਲ 2025 ਦਾ ਸੰਘਰਸ਼ ਫੰਡ ਜਮ੍ਹਾਂ ਨਹੀਂ ਹੋਇਆ,ਜਲਦੀ ਤੋਂ ਜਲਦੀ ਫੰਡ ਜਮ੍ਹਾਂ ਕਰਵਾਉਣ ਦੀ ਕਿਰਪਾਲਤਾ ਕਰਨ ਜੀ ਤਾਂ ਜੋ ਡਿਫਾਲਟਰ ਹੋਣ ਤੋਂ ਬਚੇ ਰਹੀਏ। ਮੈਂਬਰਾਂ ਨੂੰ ਮਾਸਿਕ ਮੀਟਿੰਗ ਵਿੱਚ ਆਪਣੀ ਹਾਜ਼ਰੀ ਵਧਾਉਣ ਦੀ ਅਪੀਲ ਵੀ ਕੀਤੀ।ਇਸ ਸਮੇਂ ਹੋਰਨਾਂ ਤੋਂ ਇਲਾਵਾ ਪ੍ਰਮੋਦ ਕੁਮਾਰ ਜੋਸ਼ੀ, ਪ੍ਰਿੰਸੀਪਲ ਧਰਮਵੀਰ ਨਾਰੰਗ, ਮਨਿੰਦਰ ਕੁਮਾਰ ਸ਼ਰਮਾ, ਕ੍ਰਿਸ਼ਨ ਗੋਪਾਲ ਚੋਪੜਾ, ਸਤਪਾਲ ਸਿੰਘ ਖੱਟਕੜ,ਕੇ ਕੇ ਪਾਂਡੇ, ਹਰਭਜਨ ਲਾਲ ਕੌਲ, ਗੁਰਨਾਮ ਸਿੰਘ ਸੈਣੀ ਅਤੇ ਕੁਲਦੀਪ ਸਿੰਘ ਕੌੜਾ ਆਦਿ ਪੈਨਸ਼ਨਰ ਸਾਥੀ ਹਾਜ਼ਰ ਸਨ।