
ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੈਬਨਟ ਮੰਤਰੀ ਮਹਿੰਦਰ ਭਗਤ ਦੇ ਘਰ ਦਾ ਘੇਰਾਓ 21 ਮਾਰਚ ਨੂੰ
ਮਾਮਲਾ ਜਿਮਨੀ ਚੋਣਾਂ ਵੇਲੇ ਵਿੱਤੀ ਮੰਗਾ ਪੂਰੀਆਂ ਕਰਨ ਦੇ ਵਾਅਦੇ ਤੋਂ ਮੁਕਰਨ ਦਾ
ਅੱਜ ਮਿਤੀ 19/03/26 ਨੂੰ ਜਿਲ੍ਹਾ ਫਾਜ਼ਿਲਕਾ ਦੇ ਆਗੂ ਜਰਨਲ ਸਕੱਤਰ ਹਰਜਿੰਦਰ ਸਿੰਘ, ਸਰਪ੍ਰਸਤ ਧਰਮਿੰਦਰ ਗੁਪਤਾ, ਸੁਰਿੰਦਰ ਕੁਮਾਰ ਸੂਬਾ ਕਮੇਟੀ ਮੈਂਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ , ਹਰਜਿੰਦਰ ਪਾਲ ਸਿੰਘ ਪੰਨੂ ਸੂਬਾ ਪ੍ਰਧਾਨ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ , ਧਰਮਜੀਤ ਸਿੰਘ ਢਿੱਲੋ ਸੂਬਾ ਪ੍ਰਧਾਨ ਲੈਕਚਰਾਰ ਕੇਡਰ ਯੂਨੀਅਨ ਪੰਜਾਬ, ਗੁਰਪ੍ਰੀਤ ਸਿੰਘ ਖਟੜਾ ਸੂਬਾ ਪ੍ਰਧਾਨ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਪੰਜਾਬ , ਗੁਰਿੰਦਰ ਸਿੰਘ ਘੁੱਕੇਵਾਲੀ, ਗੁਰਮੀਤ ਸਿੰਘ ਭੁੱਲਰ ,ਦਲਜੀਤ ਸਿੰਘ ਸੱਭਰਵਾਲ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 21 ਮਾਰਚ ਨੂੰ ਜਲੰਧਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾ ਰੋਸ ਰੈਲੀ/ ਕਨਵੈਂਸ਼ਨ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਆਗੂਆਂ ਨੇ ਵਿਸਤਾਰ ਸਾਹਿਤ ਦੱਸਿਆ ਕਿ ਸਰਕਾਰ ਵੱਲੋਂ ਜਬਰੀ ਥੋਪੇ ਗਏ ਟੈੱਟ ਦੇ ਵਿਰੋਧ ਵਿੱਚ ,ਪੁਰਾਣੀ ਪੈਨਸ਼ਨ ਬਹਾਲੀ ਨੂੰ ਅੱਖਿਓ ਪਰੋਖੇ ਕਰਨ ਦੇ ਵਿਰੋਧ ਵਿੱਚ ਅਤੇ ਵਿੱਤੀ ਮੰਗਾਂ ਪ੍ਰਤੀ ਪੰਜਾਬ ਸਰਕਾਰ ਦਾ ਗੂੰਗੀ ਅਤੇ ਬੋਲੀ ਬਣਨਾ ਅਤੇ ਅਧਿਆਪਕਾਂ ਅਤੇ ਮੁਲਾਜ਼ਮਾਂ ਤੇ ਆਪਣੀਆਂ ਹੱਕੀ ਮੰਗਾਂ ਮੰਗਦੇ ਸਮੇਂ ਲਾਠੀ ਚਾਰਜ, ਅੱਥਰੂ ਗੈਸ, ਪਾਣੀ ਦੀਆਂ ਬੋਛਾੜਾਂ ਨਾਲ ਉਹਨਾਂ ਦੇ ਤਸ਼ੱਦਦ ਕਰਨ ਦੇ ਵਿਰੋਧ ਵਿੱਚ ਅਤੇ ਜਲੰਧਰ ਜਿਮਨੀ ਚੋਣ ਜੁਲਾਈ 2024 ਵੇਲੇ ਮੁੱਖ ਮੰਤਰੀ ਪੰਜਾਬ, ਵਿੱਤ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਵੱਲੋਂ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਵਿੱਤੀ ਮੰਗਾਂ ਨੂੰ ਜਿਮਣੀ ਚੋਣ ਤੋਂ ਤੁਰੰਤ ਬਾਅਦ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਲੇਕਿਨ ਜਲੰਧਰ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਚੋਣ ਜਿੱਤਣ ਤੋਂ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਵਿੱਤੀ ਮੰਗਾਂ ਪੂਰੀਆਂ ਨਾ ਕਰਕੇ ਅਧਿਆਪਕਾਂ ਨਾਲ ਵਾਅਦਾ ਖਿਲਾਫੀ ਕੀਤੀ ਗਈ ਜਿਸ ਦੇ ਵਿਰੋਧ ਵਿੱਚ 21 ਮਾਰਚ ਨੂੰ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਥੱਲੇ ਮਾਸਟਰ ਕੇਡਰ ਯੂਨੀਅਨ ਪੰਜਾਬ, ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ,ਲੈਕਚਰਾਰ ਕੇਡਰ ਯੂਨੀਅਨ ਪੰਜਾਬ ,ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਪੰਜਾਬ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਜਲੰਧਰ ਵਿਖੇ ਕਨਵੈਂਸ਼ਨ ਤੋਂ ਬਾਅਦ ਵਿਸ਼ਾਲ ਰੋਸ ਮਾਰਚ ਕੈਬਨਟ ਮੰਤਰੀ ਮਹਿੰਦਰ ਭਗਤ ਦੇ ਘਰ ਵੱਲ ਕੂਚ ਕੀਤਾ ਜਾਵੇਗਾ ਤੇ ਉਹਨਾਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਸਮੇਂ ਹੋਰਾਂ ਤੋਂ ਇਲਾਵਾ ਅਸ਼ੋਕ ਸ਼ਰਾਰੀ ਧਰਮਿੰਦਰ ਸਿੰਘ ਜਗਨੰਦਨ ਸਿੰਘ ਹਰਕ੍ਰਿਸ਼ਨ ਸਿੰਘ ਸ਼ਮਸ਼ੇਰ ਸਿੰਘ ਗਗਨਦੀਪ ਸਿੰਘ ਪਰਮਪਾਲ ਸਿੰਘ ਰੂਬੀ ਨੀਰਜ ਕੁਮਾਰ ਰਾਜਵੰਤ ਸਿੰਘ ਪਰਸ਼ੋਤਮ ਸਿੰਘ ਆਦਿ ਹਾਜ਼ਰ ਸਨ।
ਜਿਲਾ ਫਾਜ਼ਲਕਾ ਦੇ ਆਗੂਆਂ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ 21 ਮਾਰਚ ਜਲੰਧਰ ਵਿਖੇ ਇਸ ਰੋਸ ਮਾਰਚ ਵਿੱਚ ਸ਼ਾਮਿਲ ਹੋਣ ਦੇ ਲਈ ਤਿਆਰੀਆਂ ਕਰ ਲਈਆਂ ਹਨ